ਚੰਡੀਗੜ੍ਹ: ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਾਕ ਦੇਵ ਜੀ ਦੇ 550 ਸਾਲਾਂ ਪ੍ਰਕਾਸ ਪੂਰਬ ਨੂੰ ਸਮਰਪਿਤ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ 'ਬਾਬਾ ਗੁਰੂ ਨਾਨਕ ਰੇਲਵੇ ਸਟੇਸ਼ਨ' ਰੱਖ ਦਿੱਤਾ ਗਿਆ ਹੈ।
ਪਾਕਿਸਤਾਨ ਦੇ ਰੇਲ ਮੰਤਰੀ ਸ਼ੇਖ ਰਸ਼ੀਦ ਅਹਿਮਦ ਨੇ ਨਨਕਾਣਾ ਰੇਲਵੇ ਸਟੇਸ਼ਨ ਦਾ ਨਾਂ ਬਦਲਣ ਦਾ ਐਲਾਨ ਕੀਤਾ ਹੈ। ਹੁਣ ਇਸ ਦਾ ਨਾਂ ਬਾਬਾ ਗੁਰੂ ਨਾਨਕ ਰੇਲਵੇ ਸਟੇਸ਼ਨ ਹੋਵੇਗਾ।
ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਾਕ ਦੇਵ ਜੀ ਦੇ 550 ਸਾਲਾਂ ਗੁਰਪੂਰਬ ਮੌਕੇ ਪਾਕਿਸਤਾਨ ਵਿੱਚ ਸਥਿਤ ਬਹੁਤ ਸਾਰੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਵੀ ਭਾਰਤੀ ਸ਼ਰਧਾਲੂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਪਾਕਿਸਤਾਨ ਵਿੱਚ ਯੂਨੀਵਰਸਿਟੀ ਵੀ ਬਣਾਈ ਜਾ ਰਹੀ ਹੈ।
ਇਹ ਪੜੋ;ਪੰਜਾਬ ਕੈਬਿਨੇਟ ਦੀ 4 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
ਇਸ ਸਬੰਧੀ ਨਵੰਬਰ ਵਿੱਚ ਸਮਾਗਮ ਹੋਣਗੇ। ਸਾਬਕਾ ਐਸਜੀਪੀਸੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਪਾਕਿਸਤਾਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਦੇ ਨਾਲ-ਨਾਲ ਮੌਜੂਦਾ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੋਗੋਵਾਲ ਨੇ ਵੀ ਪਾਕਿਸਤਾਨ ਸਰਕਾਰ ਦੀ ਸ਼ਲਾਘਾ ਕੀਤੀ ਹੈ।