ਪੰਜਾਬ

punjab

ETV Bharat / state

550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਲਈ ਚੱਲਣਗੀਆਂ 14 ਸਪੈਸ਼ਲ ਟਰੇਨਾਂ - ਸੁਲਤਾਨਪੁਰ ਲੋਧੀ ਲਈ ਚੱਲਣਗੀਆਂ 14 ਸਪੈਸ਼ਲ ਟਰੇਨਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਵੱਡੇ ਪੱਧਰ 'ਤੇ ਚੱਲ ਰਹੀਆਂ ਹਨ। ਉੱਥੇ ਹੀ ਰੇਲਵੇ ਨੇ ਸੁਲਤਾਨਪੁਰ ਲੋਧੀ ਲਈ ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ ਕੀਤਾ ਹੈ।

ਫ਼ੋਟੋ

By

Published : Sep 30, 2019, 5:21 PM IST

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਰੇਲ ਵਿਭਾਗ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਸੁਲਤਾਨਪੁਰ ਲੋਧੀ ਲਈ 14 ਰੇਲ ਗੱਡੀਆਂ ਚਲਾਉਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਮੁਤਾਬਕ ਇਸ ਵਾਰ ਦੇ ਇਤਿਹਾਸਕ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਇਹ ਵਿਸ਼ੇਸ਼ ਟਰੇਨਾਂ 1 ਨਵੰਬਰ ਤੋਂ ਚੱਲਣਗੀਆਂ। ਇਹ ਸਪੈਸ਼ਲ ਟਰੇਨਾਂ ਤੇ ਐਕਸਪ੍ਰੈੱਸ ਰੇਲ ਗੱਡੀਆਂ ਨਾਂਦੇੜ ਤੇ ਪਟਨਾ ਸਾਹਿਬ ਤੋਂ ਵੀ ਸਿੱਧੀਆਂ ਪੰਜਾਬ ਪੁੱਜਣਗੀਆਂ।

ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਲਈ ਇੱਕ ਡੀਐਮਯੂ ਰੇਲ ਗੱਡੀ ਵੀ 1 ਨਵੰਬਰ ਤੋਂ ਲੈ ਕੇ 16 ਨਵੰਬਰ ਤੱਕ ਚੱਲੇਗੀ। ਅੰਮ੍ਰਿਤਸਰ ਤੋਂ ਇਹ ਟਰੇਨ ਸਵੇਰੇ 9:10 ਵਜੇ ਚੱਲ ਕੇ ਬਾਅਦ ਦੁਪਹਿਰ 2:30 ਵਜੇ ਡੇਰਾ ਬਾਬਾ ਨਾਨਕ ਪੁੱਜਿਆ ਕਰੇਗੀ। ਉੱਥੇ ਹੀ ਫ਼ਿਰੋਜ਼ਪੁਰ-ਪਟਨਾ ਐਕਸਪ੍ਰੈੱਸ ਟਰੇਨ ਵੀ ਤਿੰਨ ਵਾਰ ਚੱਲੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਨਵੀਂ ਦਿੱਲੀ ਤੋਂ ਸੁਲਤਾਨਪੁਰ ਲੋਧੀ ਨੂੰ ਜੋੜਨ ਲਈ ਇੱਕ ਸਪੈਸ਼ਲ ਟਰੇਨ ਚਲਾਉਣ ਦੀ ਪੰਜਾਬ ਸਰਕਾਰ ਦੀ ਪੇਸ਼ਕਸ਼ ਵੀ ਪ੍ਰਵਾਨ ਕੀਤੀ ਸੀ।

ਦੱਸ ਦਈਏ, ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਰ ਵਿੱਚ ਧਾਰਮਿਕ ਸਾਮਗਮ ਕਰਵਾਏ ਜਾ ਰਹੇ ਹਨ ਤੇ ਉੱਥੇ ਹੀ ਪਾਕਿਸਤਾਨ ਦੇ ਨਨਕਾਣਾ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ 5 ਨਵੰਬਰ ਨੂੰ ਸੁਲਤਾਨਪੁਰ ਲੋਧੀ ਪੁੱਜੇਗਾ।

ABOUT THE AUTHOR

...view details