ਚੰਡੀਗੜ੍ਹ:ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ। ਉਥੇ ਹੀ ਅੱਜ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜੋ:ਹਫ਼ਤਾਵਰੀ ਰਾਸ਼ੀਫਲ (06 ਤੋਂ 12 ਨਵੰਬਰ ਤੱਕ) : ਅਚਾਰੀਆ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 18 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।