ਚੰਡੀਗੜ੍ਹ:ਪੰਜਾਬ ਵਿਚ ਮੌਸਮ ਕਰਵਟ ਲੈਣ ਦੀ ਤਿਆਰੀ (Weather update) ਵਿੱਚ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ ਆਉਣ ਵਾਲੇ 3 ਦਿਨਾਂ ਤੱਕ ਕੁਝ ਰਾਜਾਂ ਵਿਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਤਾਮਿਲਨਾਡੂ, ਕੇਰਲ ਦੇ ਤੱਟੀ ਇਲਾਕਿਆਂ 'ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋ ਸਕਦੀ ਹੈ। ਉਥੇ ਹੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵੀ ਅੱਜ ਮੀਂਹ ਪੈ ਸਕਦਾ ਹੈ।
ਇਹ ਵੀ ਪੜੋ:Daily Love Rashifal ਜਾਣੋ ਕਿਹੜੀ ਰਾਸ਼ੀ ਵਾਲੇ ਰਹਿਣਗੇ ਉਦਾਸ ਤੇ ਖੁਸ਼, ਪੜ੍ਹੋ ਅੱਜ ਦਾ ਲਵ ਰਾਸ਼ੀਫਲ
ਅਗਲੇ 4 ਤੋਂ 5 ਦਿਨਾਂ ਵਿਚ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ, ਉੜੀਸਾ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਠੰਡ ਵਧੇਗੀ। ਅਗਲੇ 48 ਘੰਟਿਆਂ 'ਚ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ 'ਚ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹੇਗਾ।