ਚੰਡੀਗੜ੍ਹ :ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਜਨਾਲਾ ਕਾਂਡ ਵਿਚ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ। ਇਸ ਸਬੰਧੀ ਰਾਜਾ ਵੜਿੰਗ ਨੇ ਡੀਜੀਪੀ ਪੰਜਾਬ ਨੂੰ ਪੱਤਰ ਲਿਖਿਆ ਗਿਆ ਹੈ। ਵੜਿੰਗ ਨੇ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਟਵੀਟ ਰਾਹੀਂ ਸਰਕਾਰ ਨੂੰ ਪਾਈ ਝਾੜ :ਰਾਜਾ ਵੜਿੰਗ ਨੇ ਇਕ ਟਵੀਟ ਜਾਰੀ ਕਰਦਿਆਂ ਕਿਹਾ ਹੈ ਕਿ "ਅਜਨਾਲਾ ਥਾਣੇ ਬਾਹਰ ਜੋ ਘਟਨਾ ਹੋਈ ਉਹ ਨਿੰਦਣਯੋਗ ਹੈ। ਸਰਕਾਰ ਨੇ ਸਾਡੇ ਜਵਾਨਾਂ ਨੂੰ ਲਾਚਾਰ ਬਣਾ ਦਿੱਤਾ ਹੈ। ਪ੍ਰਸ਼ਾਸਨ ਨੂੰ ਫੌਰੀ ਕਾਰਵਾਈ ਕਰਦਿਆਂ ਅਜਨਾਲਾ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।"
ਇਹ ਵੀ ਪੜ੍ਹੋ :Amripatpal funded by ISI : ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਕਰ ਰਿਹਾ ਫੰਡਿੰਗ !
ਪਹਿਲਾਂ ਵੀ ਅਜਨਾਲਾ ਕਾਂਡ 'ਤੇ ਘੇਰੀ ਸੀ ਸਰਕਾਰ : ਅਜਨਾਲਾ ਕਾਂਡ ਨੂੰ ਲੈ ਕੇ ਪਹਿਲਾਂ ਵੀ ਰਾਜਾ ਵੜਿੰਗ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਸਰਕਾਰ ਖਿਲਾਫ ਬਿਆਨ ਜਾਰੀ ਕੀਤਾ ਗਿਆ ਹੈ। ਰਾਜਾ ਵੜਿੰਗ ਨੇ ਕਿਹਾ ਸੀ ਕਿ ਜੇਕਰ ਅੰਮ੍ਰਿਤਪਾਲ ਸਿੰਘ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਚੱਲਦਾ ਹੈ ਤਾਂ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕਰ ਕੇ ਥਾਣੇ ਬਾਹਰ ਜਾਣਾ ਚਾਹੀਦਾ ਸੀ, ਨਾ ਕਿ ਗੁਰੂ ਸਾਹਿਬ ਨੂੰ ਨਾਲ ਥਾਣੇ ਲਿਜਾ ਕੇ ਗੁਰੂ ਸਾਹਿਬ ਦੀ ਬੇਅਦਬੀ ਕਰਵਾਉਣੀ ਚਾਹੀਦੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਅੰਮ੍ਰਿਤਪਾਲ ਸਿੰਘ ਖੁਦ ਹਿੰਦੁਸਤਾਨੀ ਨਹੀਂ ਮੰਨਦਾ ਤਾਂ ਉਹ ਉਥੇ ਚਲਿਆ ਜਾਵੇ, ਜਿਥੇ ਦਾ ਉਹ ਖੁਦ ਨੂੰ ਮੰਨਦਾ ਹੈ। ਨਾਲ ਹੀ ਸਰਕਾਰ ਨੂੰ ਇਹ ਚਾਹੀਦਾ ਹੈ ਕਿ ਅੰਮ੍ਰਿਤਪਾਲ ਜਿਥੇ ਦਾ ਖੁਦ ਨੂੰ ਮੰਨਦਾ ਹੈ, ਉਸ ਨੂੰ ਉਥੇ ਦੇ ਜਹਾਜ਼ ਵਿਚ ਬਿਠਾ ਦੇਵੇ।
ਇਹ ਵੀ ਪੜ੍ਹੋ :Vidhan Sabha session: ਰਾਜਪਾਲ ਤੇ ਸਰਕਾਰ ਦੀ ਆਪਸੀ ਖਿੱਚੋਤਾਣ ਵਿਚਾਲੇ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ, ਮਾਨ ਨੇ ਕੀਤਾ ਟਵੀਟ...
ਅੰਮ੍ਰਿਤਪਾਲ ਨੂੰ ਪੰਜਾਬ ਵਿੱਚ ਕੱਟੜਪੰਥੀ ਫਿਰਕੂ ਆਗੂ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ :ਇਸ ਸਭ ਵਿਚਕਾਰ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਵੀ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਉਤੇ ਇਲਜ਼ਾਮ ਲਾਇਆ ਜਾ ਰਿਹਾ ਹੈ ਕਿ ਉਸ ਨੂੰ ਪਾਕਿਸਤਾਨ ਤੋਂ ਫੰਡਿੰਗ ਆ ਰਹੀ ਹੈ। ਹਾਲਾਂਕਿ ਇਸ ਸਬੰਧੀ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਖਦਸ਼ੇ ਜਤਾਏ ਜਾ ਰਹੇ ਹਨ ਕਿ ਅੰਮ੍ਰਿਤਪਾਲ ਪਿੱਛੇ ਏਜੰਸੀਆਂ ਦਾ ਹੱਥ ਹੈ। ਕੁਝ ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਤੋਂ ਸਮਰਥਨ ਮਿਲ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਆਈਐਸਆਈ ਅੰਮ੍ਰਿਤਪਾਲ ਨੂੰ ਪੰਜਾਬ ਵਿੱਚ ਕੱਟੜਪੰਥੀ ਫਿਰਕੂ ਆਗੂ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।