ਚੰਡੀਗੜ੍ਹ :ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਪੁਲਿਸ ਡੀਜੀਪੀ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਘੇਰਨ ਅਤੇ ਅੰਮ੍ਰਿਤਪਾਲ ਸਮਰਥਕ ਦੇ ਨੌਜਵਾਨਾਂ ਨਾਲ ਸਬੰਧਾਂ ਵਿੱਚ ਵਧਦੀ ਚਿੰਤਾ ਨੂੰ ਪ੍ਰਗਟ ਕਰਨ ਲਈ ਇੱਕ ਪੱਤਰ ਲਿਖਿਆ ਹੈ। ਉਂਝ ਤਾਂ ਪੰਜਾਬ ਕਾਂਗਰਸ ਦੇਸ਼ ਵਿਰੋਧੀ ਤੱਤਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਨਰਮੀ ਦੀ ਹਮਾਇਤ ਨਹੀਂ ਕਰਦੀ, ਪਰ ਉਨ੍ਹਾਂ ਨੂੰ ਭਟਕੇ ਨੌਜਵਾਨਾਂ ਦੇ ਪੁਨਰਵਾਸ ਲਈ ਨਰਮ ਰੁਖ ਅਪਣਾਉਣ ਦੀ ਲੋੜ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੋਂ ਇਲਾਵਾ ਉਸ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਕੁੱਲ 154 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਤੋਂ ਇਲਾਵਾ ਹੁਣ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਬਾਰੇ ਵੀ ਜਾਣਕਾਰੀ ਹਾਸਲ ਕਰਨੀ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਨੂੰ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਭੇਜਣ ਦੀ ਯੋਜਨਾ ਹੈ, ਜਿਸ ਲਈ 13 ਜੇਲ੍ਹਾਂ ਦੀ ਸ਼ਨਾਖਤ ਕੀਤੀ ਗਈ ਹੈ।
ਇਹ ਵੀ ਪੜ੍ਹੋ :Punjab Budget Session Live Updates: ਸਦਨ 'ਚ ਵਿਰੋਧੀਆਂ ਵਲੋਂ ਹੰਗਾਮਾ, ਹਲਵਾਰਾ ਏਅਰਪੋਰਟ ਦੇ ਨਾਮ ਨੂੰ ਲੈ ਕੇ ਮਤਾ ਪੇਸ਼
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਦੀ ਕਾਰਵਾਈ :ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪੰਜਾਬ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕੇ ਅੰਮ੍ਰਿਤਪਾਲ ਨੇ ਆਪਣਾ ਭੇਸ ਬਦਲ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਉਸ ਦੀਆਂ ਵੱਖ-ਵੱਖ ਤਸਵੀਰਾਂ ਵੀ ਜਾਰੀ ਕੀਤੀਆਂ ਹਨ ਤੇ ਕਿਹਾ ਜਾ ਰਿਹਾ ਹੈ ਕਿ ਆਖਰੀ ਵਾਰ ਉਹ ਮੋਟਰਸਾਈਕਲ ਦੇ ਪਿੱਛੇ ਬੈਠਾ ਨਜ਼ਰ ਆ ਰਿਹਾ ਸੀ। ਉਸ ਨੇ ਕਾਲੇ ਰੰਗ ਦੀ ਐਨਕ, ਗੁਲਾਬੀ ਰੰਗ ਦੀ ਪੱਗ, ਸਲੇਟੀ ਰੰਗ ਦੀ ਪੈਂਟ ਅਤੇ ਜ਼ਿੱਪਰ ਪਹਿਨੀ ਹੋਈ ਹੈ।
ਇਹ ਵੀ ਪੜ੍ਹੋ :Search Opration Amritpal Live Updates: ਅੰਮ੍ਰਿਤਪਾਲ ਦੇ ਸਾਥੀ ਤੂਫ਼ਾਨ ਦੀ ਵੀ ਭਾਲ ਜਾਰੀ, ਨੇਪਾਲ ਭੱਜਣ ਦੀ ਤਿਆਰੀ ਕਰ ਰਿਹਾ ਅੰਮ੍ਰਿਤਪਾਲ !
ਭੇਸ ਬਦਲ ਵਿਦੇਸ਼ ਭੱਜਣ ਦੀ ਫਿਰਾਕ ਵਿੱਚ ਅੰਮ੍ਰਿਤਪਾਲ:ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਭੇਸ ਬਦਲ ਅੰਮ੍ਰਿਤਪਾਲ ਵਿਦੇਸ਼ ਭੱਜਣ ਦੀ ਤਿਆਰੀ ਵਿੱਚ ਹੈ। ਪੁਲਿਸ ਦਾ ਕਹਿਣਾ ਹੈ ਕਿ ਪਿੰਡ ਨੰਗਲ ਅੰਬੀਆ ਦੇ ਗੁਰਦੁਆਰੇ ਵਿੱਚ ਅੰਮ੍ਰਿਤਪਾਲ ਨੇ ਆਪਣਾ ਰੂਪ ਬਦਲ ਲਿਆ ਸੀ ਤੇ ਉਸ ਨੇ ਆਪਣਾ ਬਾਣਾ ਉਤਾਰ ਪੈਂਟ ਕਮੀਜ਼ ਪਾ ਲਈ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਮਲੇ 'ਚ ਚਾਰ ਕਾਰਾਂ ਬਰਾਮਦ ਕਰ ਲਈਆਂ ਹਨ ਤੇ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੇ ਭੱਜਣ ਲਈ ਕਈ ਕਾਰਾਂ ਬਦਲਿਆਂ ਹਨ।