ਚੰਡੀਗੜ੍ਹ:ਬੀਤੇ ਲੰਮੇਂ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ (Ranjit Singh Brahmapura passed away in PGI) ਪੀਜੀਆਈ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਰਣਜੀਤ ਸਿੰਘ ਬ੍ਰਹਮਪੁਰਾ ਬਹੁਤ ਲੰਮਾਂ ਸਮਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਸਰਗਰਮੀਆਂ ਵਿੱਚ ਸ਼ਾਮਿਲ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਮੁੱਢ ਬੰਨਣ ਵਾਲੇ ਆਗੂਆਂ ਵਿੱਚ ਉਨ੍ਹਾਂ ਦਾ ਨਾਂਅ ਸ਼ੁਮਾਰ ਹੈ।
ਭਲਕੇ ਹੋਵੇਗਾ ਸਸਕਾਰ:ਦਿਲ ਦਾ ਦੌਰਾ ਪੈਣ ਕਾਰਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਮੌਤ (Death due to heart attack) ਹੋਈ ਹੈ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ 14 ਦਸੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬ੍ਰਹਮਪੁਰਾ ਜ਼ਿਲ੍ਹਾ ਤਰਨਤਾਰਨ ਵਿਖੇ ਬਾਅਦ ਦੁਆਹਿਰ 2 ਵਜੇ ਕੀਤਾ ਜਾਵੇਗਾ। ਉਨ੍ਹਾਂ ਦੇ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਵੱਖ ਵੱਖ ਸਿਆਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਪਹੁੰਚਣਗੀਆਂ।
ਸਿਆਸੀ ਸਫ਼ਰ:ਪਿੰਡ ਦੀ ਸਰਪੰਚੀ ਤੋਂ ਸਿਆਸੀ ਸਫਰ ਦੀ ਸ਼ੁਰੂਆਤ (Beginning of political journey from Sarpanchi) ਕਰਨ ਵਾਲੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਵਿੱਚ ਅਨੇਕਾਂ ਸੰਘਰਸ਼ ਅੰਦਰ ਸ਼ਮੂਲੀਅਤ ਕੀਤੀ ਉੱਥੇ ਹੀ ਉਹ ਪੰਜਾਬ ਦੀ ਸਿਆਸਤ ਵਿੱਚ ਆਪਣਾ ਵੱਖਰਾ ਮੁਕਾਮ ਹਾਸਿਲ ਕਰਨ ਵਿੱਚ ਕਾਮਯਾਬ ਰਹੇ ਸਨ। ਮਰਹੂਮ ਰਣਜੀਤ ਸਿੰਘ ਬ੍ਰਹਮਪੁਰਾ 4 ਵਾਰ (Brahmapura 4 times MLA) ਵਿਧਾਇਕ, 2 ਵਾਰ ਕੈਬਿਨਟ ਮੰਤਰੀ ਅਤੇ ਇਕ ਵਾਰ ਲੋਕ ਸਭਾ ਮੈਂਬਰ ਰਹੇ ਹਨ।