ਪੰਜਾਬ

punjab

ETV Bharat / state

ਵਿਧਾਨ ਸਭਾ ਸੈਸ਼ਨ ਦੇ ਪੰਜਵੇਂ ਦਿਨ ਕੀ ਰਹੇ ਮੁੱਖ ਮੁੱਦੇ, ਪੜ੍ਹੋ - ਮੈਟ੍ਰਿਕ ਸਕਾਲਰਸ਼ਿਪ ਸਕੀਮ

ਪੰਜਾਬ ਵਿਧਾਨ ਸਭਾ ਇਜਲਾਸ ਦੇ ਪੰਜਵੇਂ ਦਿਨ ਆਮ ਆਦਮੀ ਪਾਰਟੀ ਨੇ ਵਿਧਾਇਕ ਹੋਸਟਲ ਸੈਕਟਰ 4 ਤੋਂ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ ਅਤੇ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਮੁੱਦਾ ਚੁੱਕਿਆ

ਵਿਧਾਨ ਸਭਾ ਸੈਸ਼ਨ ਦੇ ਪੰਜਵੇਂ ਦਿਨ ਕੀ ਰਹੇ ਮੁੱਖ ਮੁੱਦੇ, ਪੜ੍ਹੋ
ਵਿਧਾਨ ਸਭਾ ਸੈਸ਼ਨ ਦੇ ਪੰਜਵੇਂ ਦਿਨ ਕੀ ਰਹੇ ਮੁੱਖ ਮੁੱਦੇ, ਪੜ੍ਹੋ

By

Published : Mar 5, 2021, 10:54 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਇਜਲਾਸ ਦੇ ਪੰਜਵੇਂ ਦਿਨ ਆਮ ਆਦਮੀ ਪਾਰਟੀ ਨੇ ਵਿਧਾਇਕ ਹੋਸਟਲ ਸੈਕਟਰ 4 ਤੋਂ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ ਅਤੇ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਮੁੱਦਾ ਚੁੱਕਿਆ। ਉਹਨਾਂ ਨੇ ਕਿਹਾ ਕਿ 4 ਸਾਲ ਬੀਤ ਜਾਣ ਦੇ ਬਾਵਜੂਦ ਕਾਂਗਰਸ ਸਰਕਾਰ ਨੇ 85 ਸੋਧਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਬਿਜਲੀ ਮਹਿੰਗੀ ਨੂੰ ਲੈ ਕੇ ਵਿਧਾਨ ਸਭਾ ਦੇ ਗੇਟ ’ਤੇ ਪ੍ਰਦਰਸ਼ਨ ਕੀਤਾ, ਸਦਨ ਵਿੱਚ ਪ੍ਰਸ਼ਨ ਕਾਲ ਦੇ ਸਮੇਂ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਨੇ ਤਹਿਸੀਲ ਗੜ੍ਹਸ਼ੰਕਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਯਾਦਗਾਰ ਬਣਾਉਣ ਲਈ ਫੰਡ ਜਾਰੀ ਕਰਨ ਦੀ ਮੰਗ ਕੀਤੀ।

ਇਹ ਵੀ ਪੜੋ: ਕਿਸਾਨ ਅੰਦੋਲਨ: ਗਰਮੀ ਨੂੰ ਧਿਆਨ ’ਚ ਰੱਖਦਿਆਂ ਪ੍ਰਬੰਧ ਪੂਰੇ ਕਰਨ ਲੱਗੇ ਕਿਸਾਨ

ਉਥੇ ਹੀ ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਸਮਾਜਿਕ ਸੁਰੱਖਿਆ ਮੰਤਰੀ ਅਰੁਣ ਚੌਧਰੀ ਨੂੰ ਪੁੱਛਿਆ ਕਿ ਸਾਲ 2019 ਦੌਰਾਨ ਚਲਾਈਆਂ ਗਈਆਂ ਭਲਾਈ ਸਕੀਮਾਂ ਅਧੀਨ ਬੁਢਾਪਾ ਪੈਨਸ਼ਮ, ਵਿਧਵਾ ਪੈਨਸ਼ਨ ਲਾਭ ਲਈ ਲੋਕਾਂ ਦੀ ਗਿਣਤੀ ਕਿੰਨੀ ਹੈ? ਪੁੱਛਿਆ ਕੀ ਸਰਕਾਰ ਲੋਕ ਭਲਾਈ ਪੈਨਸ਼ਨ ਦੀ ਰਕਮ ਵਧਾਏਗੀ?ਵਿਧਾਇਕ ਨਿਰਮਲ ਸਿੰਘ ਨੇ ਪਾਤੜਾ ਵਿਖੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦਾ ਦਫ਼ਤਰ ਬਣਾਉਣ ਦੀ ਮੰਗ ਕੀਤੀ, ਇਸ ਤੋਂ ਇਲਾਵਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪੁੱਛਿਆ ਕਿ ਮੁਹਾਲੀ ਦੇ ਫੇਜ਼ 11 ਵਿੱਚ ਕੋਠੀ ਨੰਬਰ 6590, 145, 146, ਅਤੇ 157 ਦੇ ਨਾਲ ਨਗਰ ਨਿਗਮ ਅਤੇ ਸਰਕਾਰੀ ਜ਼ਮੀਨਾਂ ’ਤੇ ਬਣੇ ਗ੍ਰੀਨ ਬੈਲਟ ਉੱਤੇ ਬਣੇ ਰਸੂਖਦਾਰ ਪਰਿਵਾਰਾਂ ਦਾ ਕਬਜ਼ਾ ਹਟਾਉਣ ਲਈ ਵਿਭਾਗ ਕੀ ਕਾਰਵਾਈ ਕਰ ਰਿਹਾ ਹੈ?

ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਪੁੱਛਿਆ ਕਿ ਕੀ ਸਰਕਾਰ ਵੱਲੋਂ ਨਾਤਾ ਸਿੰਘ ਸਰਹੱਦ ‘ਤੇ 200 ਮੀਟਰ ਦਾ ਪੁਲ ਬਣਾਉਣ ਦੀ ਕੋਈ ਤਜਵੀਜ਼ ਹੈ, ਜੇ ਹੈ ਤਾਂ ਉਹ ਕਰੋ ਬਣੇਗਾ, ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਮਾਰਟ ਸਕੀਮ ਦੇ ਤਹਿਤ ਇਹ ਜਾਣਕਾਰੀ ਮੰਗੀ ਕੀ ਹੁਣ ਤੱਕ ਕਿੰਨੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮਿਲ ਚੁੱਕੇ ਹਨ।

ਇਹ ਵੀ ਪੜੋ: ਬੇਅਦਬੀ ਦੇ ਮਾਮਲਿਆਂ 'ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ: ਕੈਪਟਨ

ਸਾਰੇ ਵਿਧਾਇਕਾਂ ਵੱਲੋਂ ਆਪਣੇ ਹਲਕੇ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਾਸ਼ਣ ਦੌਰਾਨ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਹੰਗਾਮਾ ਕੀਤਾ ਅਤੇ ਸਦਨ ਦੇ ਵਿੱਚ ਨਾਅਰੇਬਾਜ਼ੀ ਕੀਤੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਾਸ਼ਣ ਨੂੰ ਰੋਕਦਿਆਂ ਸਪੀਕਰ ਰਾਣਾ ਕੇਪੀ ਨੇ ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ ਕਰ ਦਿੱਤੀ। ਹਾਲਾਂਕਿ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਣ ਤੋਂ 5 ਮਿੰਟ ਬਾਅਦ ਹੀ ਅਕਾਲੀ ਦਲ ਦੇ ਵਿਧਾਇਕਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਅਤੇ ਸਪੀਕਰ ਦੇ ਵਾਰ-ਵਾਰ ਬਹਿਸ ਕਰਨ ਦੇ ਬਾਵਜੂਦ ਅਕਾਲੀ ਦਲ ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਾਸ਼ਣ ਦੇਣ ਨਹੀਂ ਦੇ ਰਿਹਾ ਸੀ। ਜਿਸ ਤੋਂ ਮਗਰੋਂ ਅਕਾਲੀ ਦਲ ਦੇ ਵਿਧਾਇਕਾਂ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ।

ਸੋ ਇਸ ਤਰ੍ਹਾਂ ਸਦਨ ਦੀ ਕਾਰਵਾਈ ਹੰਗਾਮੇ ਭਰਭੂਰ ਰਹੀ ਤੇ ਹੁਣ ਸੋਮਵਾਰ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਾਂਗਰਸ ਸਰਕਾਰ ਦਾ ਆਖਰੀ ਬਜਟ ਪੇਸ਼ ਕਰਨਗੇ, ਪੰਜਾਬ ਦੇ ਲੋਕਾਂ ਨੂੰ ਇਸ ਬਜਟ ਤੋਂ ਵੱਡੀਆਂ ਉਮੀਦਾਂ ਹਨ,ਦੇਖਣਾ ਹੋਵੇਗਾ ਕਿ ਕਿਸਾਨ, ਨੌਜਵਾਨ, ਬੇਰੁਜ਼ਗਾਰਾਂ, ਸਰਕਾਰੀ ਕਰਮਚਾਰੀ ਅਤੇ ਮੱਧ ਵਰਗ ਦੇ ਪਰਿਵਾਰ ਲਈ ਕੈਪਟਨ ਸਰਕਾਰ ਬਜਟ ਵਿੱਚ ਕੀ ਪੇਸ਼ਕਸ਼ ਕਰਦੀ ਹੈ।

ABOUT THE AUTHOR

...view details