ਚੰਡੀਗੜ੍ਹ:ਦੀਵਾਲੀ ਦੇ ਆਉਣ ਨਾਲ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਵਿੱਚ ਲਗਾਤਾਰ ਪਰਾਲੀ ਸਾੜਨ ਦੇ ਮਾਮਲੇ ਵੱਧ ਰਹੇ ਹਨ। ਐਤਵਾਰ 23 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਰਿਕਾਰਡ 1119 ਮਾਮਲੇ ਸਾਹਮਣੇ ਆਏ ਹਨ।
ਰੀਅਲ ਟਾਈਮ ਦੇ ਅੰਕੜਿਆਂ ਅਨੁਸਾਰ ਐਤਵਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੇ 902 ਮਾਮਲੇ ਸਾਹਮਣੇ ਆਏ ਹਨ, ਜਦਕਿ ਹਰਿਆਣਾ ਵਿੱਚ ਇੱਕੋ ਦਿਨ ਪਰਾਲੀ ਸਾੜਨ ਦੇ 217, ਉੱਤਰ ਪ੍ਰਦੇਸ਼ ਵਿੱਚ 109, ਦਿੱਲੀ ਵਿੱਚ ਜ਼ੀਰੋ ਅਤੇ ਮੱਧ ਪ੍ਰਦੇਸ਼ ਵਿੱਚ 70 ਮਾਮਲੇ ਸਾਹਮਣੇ ਆਏ ਹਨ। ਜਦਕਿ ਰਾਜਸਥਾਨ 'ਚ 20 ਮਾਮਲੇ ਐਤਵਾਰ ਨੂੰ ਪਰਾਲੀ ਸਾੜਨ ਦੇ ਆਏ ਹਨ।
ਐਤਵਾਰ ਨੂੰ ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲੇ 900 ਪਾਰ ਰੀਅਲ ਟਾਈਮ ਦੇ ਅੰਕੜਿਆਂ ਅਨੁਸਾਰ, ਬੀਤੀ 15 ਸਤੰਬਰ ਤੋਂ ਹੁਣ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲੇ ਚਾਰ ਹਜ਼ਾਰ ਨੂੰ ਪਾਰ ਕਰ ਗਏ ਹਨ, 15 ਸਤੰਬਰ ਤੋਂ ਹੁਣ ਤੱਕ ਪੰਜਾਬ ਵਿੱਚ ਕੁੱਲ ਕੇਸ 4598 ਹੋ ਗਏ ਹਨ। ਜਦਕਿ ਇਸ ਦੇ ਨਾਲ ਹੀ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 1110 ਹੋ ਗਈ ਹੈ।
ਉਂਝ ਹਰਿਆਣਾ ਨਾਲੋਂ ਪੰਜਾਬ ਵਿੱਚ ਜ਼ਿਆਦਾ ਪਰਾਲੀ ਸਾੜੀ ਜਾ ਰਹੀ ਹੈ। ਪੰਜਾਬ ਅਤੇ ਹਰਿਆਣਾ ਦੇ ਅੰਕੜਿਆਂ ਵਿੱਚ 3400 ਤੋਂ ਵੱਧ ਅੰਕਾਂ ਦਾ ਅੰਤਰ ਹੈ। ਜਿਸ ਤੋਂ ਪਤਾ ਚੱਲਦਾ ਹੈ ਕਿ ਹਰਿਆਣਾ ਦੀ ਸਰਕਾਰ ਇਸ ਮੁੱਦੇ ਨੂੰ ਲੈ ਕੇ ਪੰਜਾਬ ਨਾਲੋਂ ਜ਼ਿਆਦਾ ਗੰਭੀਰ ਹੈ ਅਤੇ ਇਸ ਦੇ ਨਾਲ ਹੀ ਕਿਸਾਨਾਂ ਵਿਚ ਜਾਗਰੂਕਤਾ ਵੀ ਜ਼ਿਆਦਾ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ:ਦੀਵਾਲੀ ਦੇ ਤਿਉਹਾਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ ਸ਼ਰਧਾਲੂ