ਪੰਜਾਬ

punjab

ETV Bharat / state

Red-Fort-Violence:ਦਿੱਲੀ ਪੁਲਿਸ ਦੀ ਚਾਰਜਸ਼ੀਟ ਰਾਜਨੀਤੀ ਤੋਂ ਪ੍ਰੇਰਿਤ:ਚੀਮਾ - ਪੁਲਿਸ ਵੱਲੋਂ ਚਾਰਜਸ਼ੀਟ

26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਘਟਨਾ ਨੂੰ ਲੈ ਕੇ ਦਿੱਲੀ ਪੁਲਿਸ ਵੱਲੋਂ ਚਾਰਜਸ਼ੀਟ ਦਾਇਰ ਕੀਤੀ ਗਈ ਹੈ।ਇਸ ਨੂੰ ਚਾਰਜਸ਼ੀਟ ਨੂੰ ਅਕਾਲੀ ਦਲ ਵੱਲੋਂ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।ਇਸ ਬਾਰੇ ਡਾ.ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ।

Red-Fort-Violence:ਦਿੱਲੀ ਪੁਲਿਸ ਦੀ ਚਾਰਜਸ਼ੀਟ ਰਾਜਨੀਤੀ ਤੋਂ ਪ੍ਰੇਰਿਤ:ਡਾ.ਦਲਜੀਤ ਸਿੰਘ ਚੀਮਾ
Red-Fort-Violence:ਦਿੱਲੀ ਪੁਲਿਸ ਦੀ ਚਾਰਜਸ਼ੀਟ ਰਾਜਨੀਤੀ ਤੋਂ ਪ੍ਰੇਰਿਤ:ਡਾ.ਦਲਜੀਤ ਸਿੰਘ ਚੀਮਾ

By

Published : May 27, 2021, 10:24 PM IST

ਚੰਡੀਗੜ੍ਹ:26 ਜਨਵਰੀ ਨੂੰ ਕਿਸਾਨ ਅੰਦੋਲਨ ਦੌਰਾਨ ਲਾਲ ਕਿਲੇ 'ਤੇ ਹੋਈ ਘਟਨਾ ਨੂੰ ਲੈ ਕੇ ਦਿੱਲੀ ਪੁਲੀਸ ਵੱਲੋਂ ਦਾਇਰ ਕੀਤੀ ਗਈ ਚਾਰਜਸ਼ੀਟ ਨੂੰ ਅਕਾਲੀ ਦਲ ਨੇ ਰਾਜਨੀਤੀ ਨਾਲ ਪ੍ਰੇਰਿਤ ਦੱਸਿਆ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਇਕ ਵਾਰ ਫਿਰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਝੀ ਸਾਜ਼ਿਸ਼ ਹੈ।

Red-Fort-Violence:ਦਿੱਲੀ ਪੁਲਿਸ ਦੀ ਚਾਰਜਸ਼ੀਟ ਰਾਜਨੀਤੀ ਤੋਂ ਪ੍ਰੇਰਿਤ:ਡਾ.ਦਲਜੀਤ ਸਿੰਘ ਚੀਮਾ
ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਸਭ ਜਾਣਦੇ ਹਨ ਕਿ ਉਸ ਦਿਨ ਲਾਲ ਕਿਲੇ 'ਤੇ ਕੁਝ ਲੋਕ ਗਏ ਸਨ ਅਤੇ ਬਾਕੀ ਸਾਰੇ ਮਿੱਥੇ ਰੂਟ 'ਤੇ ਚੱਲ ਰਹੇ ਸਨ।ਇਸ ਕਰਕੇ ਚਾਰਜਸ਼ੀਟ ਵਿਚ ਇਹ ਲਿਖਣਾ ਕਿ ਕਿਸਾਨ ਲਾਲ ਕਿਲੇ 'ਤੇ ਕਬਜ਼ਾ ਕਰਨਾ ਚਾਹੁੰਦੇ ਸਨ ਅਤੇ ਉੱਥੇ ਅੰਦੋਲਨ ਕਰਨਾ ਚਾਹੁੰਦੇ ਸਨ ਇਹ ਸਿਰਫ ਅੰਦੋਲਨ ਨੂੰ ਇਕ ਸਾਜ਼ਿਸ਼ ਤਹਿਤ ਬਦਨਾਮ ਕਰਨ ਦੀ ਕੋਸ਼ਿਸ਼ ਹੈ।ਉਨ੍ਹਾਂ ਨੇ ਕਿਹਾ ਹੈ ਕਿ ਇਹ ਦਿੱਲੀ ਪੁਲੀਸ ਦੀ ਫੇਅਰ ਇਨਵੈਸਟੀਗੇਸ਼ਨ ਨਹੀਂ ਹੈ।

ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਇਸ ਚਾਰਜਸ਼ੀਟ ਵਿਚ ਕਿਸਾਨਾਂ ਨੂੰ ਬਦਨਾਮ ਕਰਕੇ ਅੰਦੋਲਨ ਨੂੰ ਕੁਚਲਣ ਦੀ ਤਿਆਰੀ ਕੀਤੀ ਜਾ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਹਿਤੇਸ਼ੀ ਨਹੀਂ ਹੈ।

ਇਹ ਵੀ ਪੜੋ:Red-Fort-Violence:ਦਿੱਲੀ ਪੁਲਿਸ ਨੇ ਖੜੀ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਹਾਣੀ: ਹਰਪਾਲ ਚੀਮਾ

ABOUT THE AUTHOR

...view details