ਚੰਡੀਗੜ੍ਹ:ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਹੁਣ ਸੁਖ ਦਾ ਸਾਹ ਆਉਣ ਦੀ ਉਮੀਦ ਵਧ ਗਈ ਹੈ, ਕਿਉਂਕਿ ਉਹਨਾਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਲਗਾਉਣ ਵਾਲੇ ਕੇਸ਼ਵ ਨੇ ਯੂ ਟਰਨ ਲੈ ਲਿਆ ਹੈ। ਉਸ ਨੇ ਸਾਫ਼ ਕੀਤਾ ਕਿ ਕਟਾਰੂਚੱਕ ਦੇ ਖ਼ਿਲਾਫ਼ ਉਸ ਨੇ ਕੋਈ ਵੀ ਕਾਰਵਾਈ ਨਹੀਂ ਕਰਵਾਉਣੀ। ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਟਾਰੂਚੱਕ ਦੇ ਅਸ਼ਲੀਲ ਵੀਡੀਓ ਵਿਵਾਦ ਨੇ ਬਹੁਤ ਤੂਲ ਫੜੀ ਸੀ ਅਤੇ ਕੇਸ਼ਵ ਦੇ ਬਿਆਨ ਨੇ ਸਿਆਸੀ ਗਲਿਆਰਿਆਂ ਵਿੱਚ ਕਾਫ਼ੀ ਗਰਮਾਹਟ ਲਿਆਉਂਦੀ ਸੀ। ਕੇਸ਼ਵ ਦੇ ਯੂ ਟਰਨ ਤੋਂ ਬਾਅਦ ਇਹ ਮਾਮਲਾ ਠੰਢਾ ਹੁੰਦਾ ਦਿਖਾਈ ਦੇ ਰਿਹਾ ਹੈ।
12 ਜੂਨ ਤੱਕ ਐਸਸੀ ਕਮਿਸ਼ਨ ਨੇ ਮੰਗਿਆ ਸੀ ਜਵਾਬ:ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕਟਾਰੂਚੱਕ ਖ਼ਿਲਾਫ਼ ਕਾਰਵਾਈ ਕਰਵਾਉਣ ਦੇ ਮੂਡ ਵਿੱਚ ਪੀੜਤ ਨਹੀਂ ਹੈ ਅਤੇ ਆਪਣੀ ਸ਼ਿਕਾਇਤ ਵੀ ਵਾਪਸ ਲੈਣਾ ਚਾਹੁੰਦਾ ਹੈ। ਡੀਆਈਜੀ (ਬਾਰਡਰ ਜ਼ੋਨ) ਨਰਿੰਦਰ ਭਾਰਗਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਐਕਸ਼ਨ ਟੇਕਨ ਰਿਪੋਰਟ ਭੇਜ ਦਿੱਤੀ ਹੈ। ਦੱਸ ਦਈਏ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ 3 ਵਾਰ ਨੋਟਿਸ ਭੇਜਿਆ ਸੀ ਅਤੇ ਜਵਾਬ ਦੇਣ ਲਈ ਕਿਹਾ ਸੀ। ਐਸਸੀ ਕਮਿਸ਼ਨ ਨੇ ਸਰਕਾਰ ਨੂੰ 12 ਜੂਨ ਤੱਕ ਜਵਾਬ ਦੇਣ ਨੂੰ ਕਿਹਾ ਸੀ ਅਤੇ ਹੁਣ ਕੇਸ਼ਵ ਦੇ ਯੂ ਟਰਨ ਤੋਂ ਬਾਅਦ ਸਰਕਾਰ ਵੱਲੋਂ ਜਵਾਬ ਦੇ ਦਿੱਤਾ ਗਿਆ।
ਕਥਿਤ ਅਸ਼ਲੀਲ ਵੀਡੀਓ ਮਾਮਲੇ 'ਚ ਕੇਸ਼ਵ ਨੇ ਲਿਆ ਯੂ ਟਰਨ, ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਆਇਆ ਚੈਨ, ਨਹੀਂ ਹੋਵੇਗੀ ਕੋਈ ਕਾਰਵਾਈ ! - ਪੰਜਾਬ ਦੀ ਸਿਆਸਤ ਨਾਲ ਜੁੜੀ ਖ਼ਬਰ
ਕਥਿਤ ਅਸ਼ਲੀਲ ਵੀਡੀਓ ਮਾਮਲੇ ਵਿੱਚ ਫਸੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਖਿਲਾਫ਼ ਹੁਣ ਕੋਈ ਵੀ ਕਾਰਵਾਈ ਨਹੀਂ ਹੋਵੇਗੀ, ਕਿਉਂਕਿ ਕਟਾਰੂਚੱਕ ਖ਼ਿਲਾਫ਼ ਸ਼ਿਕਾਇਤ ਕਰਨ ਵਾਲੇ ਕੇਸ਼ਵ ਨੇ ਯੂ ਟਰਨ ਲੈ ਲਿਆ ਹੈ ਅਤੇ ਕੋਈ ਵੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਕੇਸ਼ਵ ਨੇ ਲਿਖਤੀ ਬਿਆਨ ਦਿੱਤਾ: ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਕੇਸ਼ਵ ਦੇ ਬਿਆਨ ਦੀ ਵੀਡੀਓ ਵੀ ਲਈ ਗਈ ਹੈ ਅਤੇ ਹਿੰਦੀ ਭਾਸ਼ਾ ਵਿੱਚ ਲਿਖ ਕੇ ਵੀ ਉਸ ਨੇ ਕਿਸੇ ਵੀ ਕਾਰਵਾਈ ਤੋਂ ਇਨਕਾਰ ਕੀਤਾ ਹੈ। ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ 3 ਮੈਂਬਰਾਂ ਅੱਗੇ ਪੇਸ਼ ਹੋ ਕੇ ਕੇਸ਼ਵ ਨੇ ਸਾਰਾ ਕੁਝ ਖ਼ਤਮ ਕਰਨ ਲਈ ਕਿਹਾ ਅਤੇ ਇਹ ਵੀ ਕਿਹਾ ਕਿ ਉਹ ਆਮ ਜ਼ਿੰਦਗੀ ਜਿਉਣੀ ਚਾਹੁੰਦਾ ਹੈ। ਉਸ ਨੇ ਆਖਿਆ ਕਿ ਉਸਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਅਤੇ ਨਾ ਹੀ ਉਹ ਸੁਰੱਖਿਆ ਦਾ ਘੇਰਾ ਲੈਣਾ ਚਾਹੁੰਦਾ ਹੈ।
- Patiala Farmer Protest: ਕਿਸਾਨਾਂ 'ਤੇ ਪੁਲਿਸ ਦਾ ਵੱਡਾ ਐਕਸ਼ਨ; ਧਰਨਾ ਚੁਕਾਇਆ, ਡੱਲੇਵਾਲ ਸਣੇ ਕਿਸਾਨ ਆਗੂ ਹਿਰਾਸਤ 'ਚ ਲਏ
- Ex. CM Channi: ਵਿਜੀਲੈਂਸ ਦਫ਼ਤਰ ਪਹੁੰਚੇ ਸੀਐੱਮ ਚੰਨੀ, ਇਸ ਮਾਮਲੇ 'ਚ ਹੋਣਗੇ ਸਵਾਲ-ਜਵਾਬ
- ਮੁੱਖ ਮੰਤਰੀ ਦਾ ਰਾਜਪਾਲ ਦੇ ਨਾਂ ਵੱਡਾ ਸਬੂਤ, ਕਿਹਾ-ਤੁਹਾਡੀ ਮੰਗ ਅਨੁਸਾਰ ਵੀਡੀਓ ਸਬੂਤ, ਮੈਂ ਤੱਥਾਂ ਤੋਂ ਬਗੈਰ ਨਹੀਂ ਬੋਲਦਾ...
ਸੁਖਪਾਲ ਖਹਿਰਾ ਨੇ ਚੁੱਕਿਆ ਸੀ ਮਾਮਲਾ:ਦੱਸ ਦਈਏ ਕਿ ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਇਹ ਮਾਮਲਾ ਉਜਾਗਰ ਕੀਤਾ ਸੀ ਅਤੇ ਮੰਤਰੀ ਦੀਆਂ ਕਥਿਤ ਇਤਰਾਜ਼ਯੋਗ ਵੀਡੀਓਜ਼ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਨਿਰਪੱਖ ਜਾਂਚ ਕਰਵਾਉਣ ਦੀ ਅਪੀਲ ਕੀਤੀ। ਚੰਡੀਗੜ੍ਹ ਫੋਰੈਂਸਿਕ ਵੱਲੋਂ ਕਰਵਾਈ ਗਈ ਜਾਂਚ ਵਿੱਚ ਵੀਡੀਓਜ਼ ਨੂੰ ਸਹੀ ਕਰਾਰ ਦਿੱਤਾ ਜਿਸ ਤੋਂ ਬਾਅਦ ਗਵਰਨਰ ਨੇ ਵੀ ਕਟਾਰੂਚੱਕ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਸੀ,ਪਰ ਕੋਈ ਵੀ ਕਾਰਵਾਈ ਹੋਣ ਤੋਂ ਪਹਿਲਾਂ ਕੇਸ਼ਵ ਨੇ ਯੂ ਟਰਨ ਲੈ ਲਿਆ ਹੈ।