ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੇ ਸਸਪੈਂਸ ਵਿਚਾਲੇ ਨਵਜੋਤ ਸਿੱਧੂ ਦੀ ਫੇਸਬੁਕ ਉੱਤੇ ਉਸ ਦੀ ਰਿਹਾਈ ਨੂੰ ਲੈ ਕੇ ਰੋਡਮੈਪ ਜਾਰੀ ਕਰ ਦਿੱਤਾ ਗਿਆ ਹੈ। ਸਿੱਧੂ ਦੀ ਟੀਮ ਨੇ ਰੋਡ ਮੈਪ ਜਾਰੀ ਕਰਦੇ ਹੋਏ ਲਿਖਿਆ ਹੈ ਕਿ ‘ਸਭ ਨੂੰ ਬੇਨਤੀ ਹੈ ਕਿ ਹਰਮਨ ਪਿਆਰੇ ਨੇਤਾ ਨਵਜੋਤ ਸਿੱਧੂ ਦੇ ਸੁਆਗਤ ਲਈ ਨਿਸ਼ਚਿਤ ਸਥਾਨਾਂ ਉੱਤੇ ਇਕੱਠੇ ਹੋਣ।
ਇਹ ਵੀ ਪੜੋ:BBC Documentary Controversy: PU ਵਿੱਚ ਡਾਕੂਮੈਂਟਰੀ ਨੂੰ ਲੈਕੇ ਹੰਗਾਮਾ, ਅਧਿਕਾਰੀਆਂ ਨੇ ਕਰਵਾਈ ਬੰਦ
ਰਿਹਾਈ ਨੂੰ ਲੈ ਕੇ ਸ਼ੰਕੇ:ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਨੂੰ ਜੇਲ੍ਹ ਤੋਂ ਰਿਹਾਈ ਨੂੰ ਲੈ ਕੇ ਅਜੇ ਵੀ ਸ਼ੰਕੇ ਹਨ। ਜਾਣਕਾਰੀ ਅਨੁਸਾਰ ਪੰਜਾਬ ਮੰਤਰੀ ਮੰਡਲ ਨੇ ਅਜੇ ਤੱਕ 26 ਜਨਵਰੀ ਨੂੰ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਲਈ 26 ਜਨਵਰੀ ਨੂੰ ਰਿਲੀਜ਼ ਹੋਣਾ ਮੁਸ਼ਕਿਲ ਹੈ।
ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਰੋਡ ਮੈਪ ਕੀਤਾ ਜਾਰੀ ਕੈਬਨਿਟ ਤੋਂ ਨਹੀਂ ਮਿਲੀ ਮਨਜ਼ੂਰੀ:ਦਰਅਸਲ, ਸਰਕਾਰ ਵੱਲੋਂ ਰਿਹਾਅ ਕੀਤੇ ਗਏ ਕੈਦੀਆਂ ਦੀ ਸੂਚੀ ਪਹਿਲਾਂ ਕੈਬਨਿਟ ਕੋਲ ਮਨਜ਼ੂਰੀ ਲਈ ਜਾਂਦੀ ਹੈ। ਜਿੱਥੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਸੂਚੀ ਰਾਜਪਾਲ ਕੋਲ ਪਹੁੰਚਦੀ ਹੈ ਅਤੇ ਫਿਰ ਰਾਜਪਾਲ ਇਸ ਨੂੰ ਮਨਜ਼ੂਰੀ ਦਿੰਦੇ ਹਨ। ਪਰ ਮੰਨਿਆ ਜਾ ਰਿਹਾ ਹੈ ਕਿ ਹੁਣ ਤੱਕ ਰਿਹਾਅ ਕੀਤੇ ਜਾਣ ਵਾਲੇ ਕੈਦੀਆਂ ਦੀ ਸੂਚੀ ਪੰਜਾਬ ਮੰਤਰੀ ਮੰਡਲ ਵਿੱਚ ਰੱਖੀ ਗਈ ਹੈ ਜਾਂ ਨਹੀਂ, ਅਜਿਹੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ 26 ਜਨਵਰੀ ਨੂੰ ਰਿਹਾਅ ਕਰਨਾ ਔਖਾ ਨਜ਼ਰ ਆ ਰਿਹਾ ਹੈ।
ਕੀ ਸਿੱਧੂ ਵੀ ਹੋਣਗੇ ਇਸ ਯਾਤਰਾ ਵਿੱਚ ਸ਼ਾਮਿਲ:ਨਵਜੋਤ ਸਿੰਘ ਸਿੱਧੂ ਦੀ ਜੇਕਰ 26 ਜਨਵਰੀ ਨੂੰ ਰਿਹਾਈ ਹੁੰਦੀ ਹੈ ਤਾਂ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਉਹ 30 ਜਨਵਰੀ ਨੂੰ ਸ਼੍ਰੀਨਗਰ ਵਿੱਚ ਸੰਪੰਨ ਹੋ ਰਹੀ ਭਾਰਤ ਜੋੜੋ ਯਾਤਰਾ ਦਾ ਹਿੱਸਾ ਬਣਨਗੇ। ਨਵਜੋਤ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡਲਾ ਨੇ ਕਿਹਾ ਹੈ ਕਿ ਜੇਕ ਸਿੱਧੂ ਰਿਹਾਅ ਹੁੰਦੇ ਹਨ ਤਾਂ ਇਸ ਯਾਤਰਾ ਵਿੱਚ ਨਜ਼ਰ ਆਉਣਗੇ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਯਾਤਰਾ ਲਈ ਸੱਦਾ ਦਿੱਤਾ ਗਿਆ ਹੈ। ਇਹ ਬਾਰੇ ਵੀ ਉਨ੍ਹਾਂ ਨੂੰ ਮੀਡੀਆ ਤੋਂ ਹੀ ਪਤਾ ਲੱਗਾ ਹੈ।
ਰੋਡ ਰੇਜ ਮਾਮਲੇ ਵਿੱਚ ਇੱਕ ਵਿਅਕਤੀ ਦੀ ਹੋਈ ਸੀ ਮੌਤ: ਜਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ਚ ਪਾਰਕਿੰਗ ਵਾਲੀ ਥਾਂ ਨੂ ਲੈਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ 2006 ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਸੀ।
ਇਹ ਵੀ ਪੜੋ:Simarjit Bains got bail: ਸਿਮਰਜੀਤ ਬੈਂਸ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਜੇਲ੍ਹ ਵਿੱਚ ਹਨ ਬੰਦ