ਪੰਜਾਬ

punjab

ETV Bharat / state

ਬੁਢਾਪਾ ਪੈਨਸ਼ਨ ਦੀ ਸੂਚੀ 'ਚੋਂ 70 ਹਜ਼ਾਰ ਲਾਭਪਾਤਰੀਆਂ ਨੂੰ ਹਟਾਇਆ ਜਾਣਾ ਨਿੰਦਣਯੋਗ: ਚੀਮਾ - old-age pension

ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ 70 ਹਜ਼ਾਰ ਬਜ਼ੁਰਗ ਵਿਅਕਤੀਆਂ ਦੇ ਨਾਂਅ ਬੁਢਾਪਾ ਪੈਨਸ਼ਨ ਦੀ ਸੂਚੀ ਵਿੱਚੋਂ ਕੱਟ ਦਿੱਤੇ ਹਨ।

ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ
ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ

By

Published : Jul 21, 2020, 6:32 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਬੁਢਾਪਾ ਪੈਨਸ਼ਨ ਦੀ ਸੂਚੀ ਵਿੱਚੋਂ 70 ਹਜ਼ਾਰ ਲਾਭਪਾਤਰੀਆਂ ਨੂੰ ਹਟਾਏ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ। ਉਨ੍ਹਾਂ ਇਸ ਕਦਮ ਨੂੰ ਮਹਾਂਮਾਰੀ ਦੌਰਾਨ ਚੁੱਕਿਆ ਗਿਆ ਮਨੁੱਖਤਾ ਵਿਰੋਧੀ ਕਦਮ ਕਰਾਰ ਦਿੱਤਾ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਇਹ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ ਤੇ ਪ੍ਰਭਾਵਿਤ 70 ਹਜ਼ਾਰ ਵਿਅਕਤੀਆਂ ਦੀ ਪੈਨਸ਼ਨ ਤੁਰੰਤ ਬਹਾਲ ਕੀਤੀ ਜਾਵੇ।

ਵੀਡੀਓ

ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ 70 ਹਜ਼ਾਰ ਬਜ਼ੁਰਗ ਵਿਅਕਤੀਆਂ ਦੇ ਨਾਂ ਬੁਢਾਪਾ ਪੈਨਸ਼ਨ ਦੀ ਸੂਚੀ ਵਿੱਚੋਂ ਕੱਟ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਦਾ ਇਕੋ ਇੱਕ ਕਾਰਨ ਇਹ ਹੈ ਕਿ ਸਰਕਾਰ 200 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵਿੱਚ ਵਾਧਾ ਕੀਤੇ ਜਾਣ ਤੋਂ ਬਾਅਦ ਇਸਦਾ ਖਰਚ ਨਹੀਂ ਵਧਾਉਣਾ ਚਾਹੁੰਦੀ ਹੈ।

ਡਾ. ਚੀਮਾ ਨੇ ਕਿਹਾ ਕਿ 70 ਹਜ਼ਾਰ ਲਾਭਪਾਤਰੀਆਂ ਦੇ ਨਾਂ ਬੁਢਾਪਾ ਪੈਨਸ਼ਨ ਦੀ ਸੂਚੀ ਵਿਚੋਂ ਮਹਾਂਮਾਰੀ ਦੇ ਸਮੇਂ ਵਿੱਚ ਕੱਟੇ ਜਾਣਾ ਇੱਕ ਨਿਰਦਈ ਕਦਮ ਹੈ, ਤੇ ਇਸ ਫੈਸਲੇ ਦੇ ਨਤੀਜੇ ਵਜੋਂ ਸੀਨੀਅਰ ਸਿਟੀਜ਼ਨਜ਼ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਬਜਾਏ ਕਿ ਵਾਅਦੇ ਅਨੁਸਾਰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ 'ਚ ਵਾਧਾ ਕਰਨ ਦੇ ਸਰਕਾਰ ਨੇ ਪੈਨਸ਼ਨ ਖਰਚ ਘਟਾਉਣ ਦੀ ਕੋਸ਼ਿਸ਼ ਕੀਤੀ ਹੈ।

ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਨਹੀਂ ਹੈ ਜਦੋਂ ਕਾਂਗਰਸ ਸਰਕਾਰ ਨੇ ਸਮਾਜ ਦੇ ਕਮਜ਼ੋਰ ਵਰਗਾਂ ਖਿਲਾਫ਼ ਵਿਤਕਰਾ ਕੀਤਾ ਹੋਵੇ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਰਕਾਰ ਨੇ ਲੱਖਾਂ ਨੀਲੇ ਕਾਰਡ ਸੂਚੀ ਵਿਚੋਂ ਕੱਟ ਦਿੱਤੇ ਸਨ, ਜਿਸਦੇ ਕਾਰਨ ਕਮਜ਼ੋਰ ਵਰਗ ਆਟਾ ਦਾਲ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਹੋ ਗਏ ਸਨ।

ABOUT THE AUTHOR

...view details