ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਟਵੀਟ ਕਰਦਿਆਂ ਇਸ ਫੈਸਲੇ ਉੱਤੇ ਵਿਰੋਧ ਪ੍ਰਗਟਾਇਆ ਹੈ।
ਅਕਾਲੀ ਦਲ ਵੱਲੋਂ ਵਿਰਾਸਤੀ ਯਾਦਗਾਰਾਂ ਨਿੱਜੀ ਹੱਥਾਂ 'ਚ ਸੌਂਪਣ ਦੇ ਫੈਸਲੇ ਦਾ ਵਿਰੋਧ - ਵਿਰਾਸਤੀ ਯਾਦਗਾਰਾਂ ਨਿੱਜੀ ਹੱਥਾਂ 'ਚ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਦੇ ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਦੇ ਫੈਸਲੇ ਦਾ ਵਿਰੋਧ ਕੀਤਾ ਹੈ।
ਉਨ੍ਹਾਂ ਟਵੀਟ ਕਰਦਿਆਂ ਲਿਖਿਆ, " ਸ਼੍ਰੋਮਣੀ ਅਕਾਲੀ ਦਲ, ਪੰਜਾਬ ਸਰਕਾਰ ਵੱਲੋਂ ਵਿਰਾਸਤੀ ਯਾਦਗਾਰਾਂ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੇ ਫੈਸਲੇ ਦਾ ਸਖ਼ਤ ਵਿਰੋਧ ਕਰੇਗੀ। ਇਹ ਕਦਮ ਬੁਰੀ ਧਾਰਨਾ ਹੈ ਅਤੇ ਇਹ ਦਰਸਾਉਂਦਾ ਹੈ ਕਿ ਕਾਂਗਰਸ ਸਰਕਾਰ ਦਾ ਇਨ੍ਹਾਂ ਇਤਿਹਾਸਕ ਯਾਦਗਾਰਾਂ ਲਈ ਕੋਈ ਸਤਿਕਾਰ ਅਤੇ ਜ਼ਿੰਮੇਵਾਰੀ ਨਹੀਂ ਹੈ।
ਜਾਣਕਾਰੀ ਮੁਤਾਬਕ ਬਾਬਾ ਬੰਦਾ ਸਿੰਘ ਬਾਹਦਰ ਯਾਦਗਾਰ, ਚੱਪੜਚਿੜੀ ਦੀ ਸਾਂਭ-ਸੰਭਾਲ ਦਾ ਕੰਮ ਵੀ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀਪੀਪੀ) ਤਹਿਤ ਨਿੱਜੀ ਹੱਥਾਂ ਵਿੱਚ ਦਿੱਤਾ ਜਾਵੇਗਾ। ਦਰਅਸਲ ਇਹ ਫੈਸਲਾ ਮੁੱਖ ਸਕੱਤਰ ਦੀ ਅਗਵਾਈ ਹੇਠ ਹੋਈ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੀ ਕਾਰਜਕਾਰਨੀ ਬੈਠਕ ਵਿੱਚ ਲਿਆ ਗਿਆ ਹੈ।