ਪੰਜਾਬ

punjab

ETV Bharat / state

ਧਰਮ ਨਿਰਪੱਖ ਲੋਕਰਾਜ ਨੂੰ ਬਚਾਉਣਾ ਸਰਹੱਦਾਂ ਦੀ ਰਾਖੀ ਜਿੰਨਾ ਹੀ ਜ਼ਰੂਰੀ: ਬਾਦਲ - ਧਰਮ ਨਿਰਪੱਖ ਲੋਕਰਾਜ

ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਦੇ ਧਰਮ ਨਿਰਪੱਖ ਲੋਕਤੰਤਰੀ ਸਰੂਪ ਦੀ ਰਾਖੀ ਕਰਨਾ ਸਰਹੱਦਾਂ ਦੀ ਰਾਖੀ ਕਰਨ ਜਿੰਨਾ ਹੀ ਮਹੱਤਵਪੂਰਨ ਹੈ। ਦੇਸ਼ ਦੀ ਅੰਦਰੂਨੀ ਤੇ ਬਾਹਰੀ ਸਿਹਤ ਬਰਾਬਰ ਦੀ ਅਹਿਮੀਅਤ ਰੱਖਦੀਆਂ ਹਨ ਤੇ ਇੱਕ ਦੂਜੇ 'ਤੇ ਨਿਰਭਰ ਹਨ।

ਪਰਕਾਸ਼ ਸਿੰਘ ਬਾਦਲ
ਪਰਕਾਸ਼ ਸਿੰਘ ਬਾਦਲ

By

Published : Jun 25, 2020, 9:26 PM IST

Updated : Jun 25, 2020, 9:32 PM IST

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ਦੇ ਧਰਮ ਨਿਰਪੱਖ ਲੋਕਤੰਤਰੀ ਸਰੂਪ ਦੀ ਰਾਖੀ ਕਰਨਾ ਸਰਹੱਦਾਂ ਦੀ ਰਾਖੀ ਕਰਨ ਜਿੰਨਾ ਹੀ ਮਹੱਤਵਪੂਰਨ ਹੈ। ਦੇਸ਼ ਦੀ ਅੰਦਰੂਨੀ ਤੇ ਬਾਹਰੀ ਸਿਹਤ ਬਰਾਬਰ ਦੀ ਅਹਿਮੀਅਤ ਰੱਖਦੀਆਂ ਹਨ ਤੇ ਇੱਕ ਦੂਜੇ 'ਤੇ ਨਿਰਭਰ ਹਨ।

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ 25 ਜੂਨ 1975 ਨੂੰ ਦੇਸ਼ ਵਿੱਚ ਅੰਦਰੂਨੀ ਐਮਰਜੰਸੀ ਲਗਾਉਣ ਦੀ 45ਵੀਂ ਵਰ੍ਹੇਗੰਢ ਮੌਕੇ ਬਾਦਲ ਨੇ ਕਿਹਾ ਕਿ ਸਾਡੇ ਸੰਵਿਧਾਨ ਵਿੱਚ ਦਰਜ ਧਰਮ ਨਿਰਪੱਖ ਸਰੂਪ ਪ੍ਰਤੀ ਬਰਾਬਰ ਦੀ ਵਚਨਬੱਧਤਾ ਦੇ ਬਗੈਰ ਲੋਕਤੰਤਰ ਲਈ ਵਚਨਬੱਧਤਾ ਅਰਥਹੀਣ ਰਹਿ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਲਈ ਪਹਿਲਾਂ ਧਰਮ ਨਿਰਪੱਖਤਾ ਜ਼ਰੂਰੀ ਹੈ। ਇਸੇ ਤਰ੍ਹਾਂ ਧਰਮ ਨਿਰਪੱਖਤਾ ਲਈ ਲੋਕਤੰਤਰੀ ਜ਼ਰੂਰੀ ਹੈ। ਦੋਵੇਂ ਆਦਰਸ਼ਤ ਇੱਕ ਦੂਜੇ ਨੂੰ ਮਜ਼ਬੂਤ ਕਰਦੇ ਹਨ।

ਬਾਦਲ, ਜਿਨ੍ਹਾਂ ਨੂੰ ਅੰਦਰੂਨੀ ਐਮਰਜੰਸੀ ਦਾ ਵਿਰੋਧ ਕਰਨ ਦਾ ਮੁੱਖ ਸੂਤਰਧਾਰ ਮੰਨਿਆ ਜਾਂਦਾ ਹੈ, ਉਨ੍ਹਾਂ ਕਿਹਾ ਕਿ ਸਾਡੇ ਲੋਕਤੰਤਰ ਵਾਸਤੇ ਦੇਸ਼ ਦਾ ਸੰਘੀ ਢਾਂਚਾ ਜ਼ਰੂਰੀ ਹੈ। ਲੋਕਤੰਤਰ ਇਕ ਪੱਧਰ ਦਾ ਢਾਂਚਾ ਨਹੀਂ ਹੈ। ਇਹ ਵਿਅਕਤੀਗਤ ਤੇ ਸਮਾਜਿਕ ਪੱਧਰ 'ਤੇ ਸਰਬਵਿਆਪਕ ਵੋਟਿੰਗ ਅਧਿਕਾਰ ਰਾਹੀਂ ਕੰਮ ਕਰਦਾ ਹੈ। ਕੌਮੀ ਤੇ ਅੰਤਰ ਰਾਜੀ ਪੱਧਰਾਂ 'ਤੇ ਇਕ ਸਹੀ ਸੰਘੀ ਢਾਂਚਾ ਹੀ ਸਾਡੀ ਪ੍ਰਣਾਲੀ ਦੇ ਅਰਥਪੂਰਨ ਕੰਮਕਾਜ ਦੀ ਗਰੰਟੀ ਦਿੰਦਾ ਹੈ ਤਾਂ ਹੀ ਕੌਮੀ ਖੁਸਹਾਲੀ ਆਵੇਗੀ ਤੇ ਭਾਰਤ ਵਿਸ਼ਵ ਪੱਧਰ 'ਤੇ ਸੁਪਰ ਪਾਵਰ ਬਣੇਗਾ।

ਸਪਸ਼ਟ ਤੇ ਲੁਕਵੀਂਆਂ ਤਾਨਾਸ਼ਾਹੀ ਪ੍ਰਵਿਰਤੀਆਂ ਖਿਲਾਫ਼ ਲਗਾਤਾਰ ਚੌਕਸੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਬਾਦਲ ਨੇ ਕਿਹਾ ਕਿ ਸਾਡੇ ਦੇਸ਼ ਵਿਚ ਸਾਡੀ ਆਜ਼ਾਦੀ ਤੇ ਪ੍ਰਭੂਸੱਤਾ ਵਾਂਗ ਹੀ ਧਰਮ ਨਿਰਪੱਖਤਾ ਤੇ ਲੋਕਤੰਤਰ ਦੀ ਰਾਖੀ ਵੀ ਹਰ ਦਿਨ ਹਰ ਸਮੇਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਕ ਪਲ ਦੀ ਢਿੱਲ ਵੀ ਬਹੁਤ ਤਬਾਹਕੁੰਨ ਤੇ ਮਾਰੂ ਸਾਬਤ ਹੋ ਸਕਦੀ ਹੈ।

ਬਾਦਲ ਨੇ ਲੋਕਾਂ ਖਾਸ ਤੌਰ 'ਤੇ ਨੌਜਵਾਨਾਂ ਨੂੰ ਲੋਕਤੰਤਰ ਤੇ ਧਰਮ ਨਿਰਪੱਖਤਾ ਨੂੰ ਅਜਾਈਂ ਹੀ ਸਮਝਣ ਵਿਰੁੱਧ ਚੌਕਸ ਕੀਤਾ। ਉਨ੍ਹਾਂ ਕਿਹਾ ਕਿ ਇਹ ਮੰਨਣਾ ਗਲਤੀ ਹੋਵੇਗੀ ਕਿ ਜੋ 1975 ਵਿਚ ਹੋਇਆ, ਉਹ ਦੁਬਾਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਅਸੀਂ ਉਸ ਵੇਲੇ ਵੇਖਿਆ ਸੀ ਕਿ ਕਿਵੇਂ ਇਕ ਤਾਨਾਸ਼ਾਹ ਆਗੂ ਲਈ ਸੰਵਿਧਾਨ ਨੂੰ ਮਿਧਣਾ ਕਿੰਨਾ ਸੌਖਾ ਹੈ। ਲੋਕਤੰਤਰ ਸੰਵਿਧਾਨ ਵਿਚ ਇਕ ਵਿਵਸਥਾ ਨਹੀਂ ਬਲਕਿ ਇਹ ਸਾਂਝੀ ਇੱਛਾ ਸ਼ਕਤੀ ਤੇ ਲੋਕਾਂ ਦੇ ਸੁਫਨਿਆਂ ਤੇ ਰੀਝਾਂ ਦਾ ਪ੍ਰਗਟਾਵਾ ਹੈ। ਜਿਸ ਦਿਨ ਲੋਕਾਂ ਦੀ ਇੱਛਾ ਸ਼ਕਤੀ ਜਾਂ ਰੀਝ ਕਮਜ਼ੋਰ ਹੋ ਗਈ ਤੇ ਇਹ ਕਮਜ਼ੋਰੀ ਚੌਕਸੀ ਵਿਚ ਢਿੱਲ ਵਿਚ ਦਿੱਸਣ ਲੱਗ ਪਈ ਤਾਂ ਫਿਰ ਸੰਵਿਧਾਨ ਵੀ ਲੋਕਤੰਤਰ ਤੇ ਧਰਮ ਨਿਰਪੱਖਤਾ ਨੂੰ ਸਨਕੀ ਤਾਨਾਸ਼ਾਹਾਂ ਦਾ ਸ਼ਿਕਾਰ ਹੋਣ ਤੋਂ ਨਹੀਂ ਰੋਕ ਸਕਦਾ।

Last Updated : Jun 25, 2020, 9:32 PM IST

ABOUT THE AUTHOR

...view details