ਚੰਡੀਗੜ੍ਹ: ਅਮਰੀਕਾ ਦੇ ‘ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਫ਼ਸਰ’ ਸੰਦੀਪ ਸਿੰਘ ਧਾਲੀਵਾਲ ਦਾ ਕਤਲ ਹੋ ਗਿਆ ਹੈ। ਉਨ੍ਹਾਂ ਦੀ ਪਿੱਠ ਉੱਤੇ ਦੋ ਗੋਲੀਆਂ ਮਾਰੀਆਂ ਗਈਆਂ। ਹੈਰਿਸ ਕਾਊਂਟੀ ਸ਼ੈਰਿਫ਼ ਦੇ ਡਿਪਟੀ ਸੰਦੀਪ ਸਿੰਘ ਧਾਲੀਵਾਲ ਟਰੈਫ਼ਿਕ ਕੰਟਰੋਲ ਕਰ ਰਹੇ ਸਨ, ਉਨ੍ਹਾਂ ਚੁਰਸਤੇ ਉੱਤੇ ਇੱਕ ਕਾਰ ਨੂੰ ਰੋਕਿਆ ਸੀ, ਜਿਸ ਵਿੱਚ ਇੱਕ ਆਦਮੀ ਅਤੇ ਔਰਤ ਸਨ, ਰੋਕੇ ਜਾਣ ’ਤੇ ਦੋਵੇਂ ਜਣਿਆਂ ਵਿੱਚੋਂ ਇੱਕ ਜਣਾ ਹੇਠਾਂ ਉੱਤਰਿਆ ਅਤੇ ਉਸ ਨੇ ਧਾਲੀਵਾਲ ਦੇ ਗੋਲੀਆਂ ਮਾਰੀਆਂ।
ਜ਼ਿਕਰਯੋਗ ਹੈ ਕਿ ਪੁਲਿਸ ਅਧਿਕਾਰੀ ਐੱਡ ਗੌਂਜ਼ਾਲੇਜ਼ ਨੇ ਦੱਸਿਆ ਕਿ ਧਾਲੀਵਾਲ ਪਿਛਲੇ 10 ਸਾਲਾਂ ਤੋਂ ਪੁਲਿਸ ਵਿਭਾਗ ਵਿੱਚ ਸੇਵਾ ਨਿਭਾ ਰਹੇ ਸਨ। ਉਨ੍ਹਾਂ ਦੱਸਿਆ ਕਿ ਸੰਦੀਪ ਨੂੰ ਗੋਲੀਆਂ ਮਾਰ ਕੇ ਕਾਤਲ ਇੱਕ ਲਾਗਲੇ ਸ਼ਾਪਿੰਗ ਸੈਂਟਰ ਵਿੱਚ ਵੜ ਗਿਆ। ਉਨ੍ਹਾਂ ਦੱਸਿਆ ਕਿ ਮੌਕੇ ਉੱਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਸੰਦੀਪ ਧਾਲੀਵਾਲ ਦੇ ਡੈਸ਼ਬੋਰਡ ਉੱਤੇ ਲੱਗੇ ਕੈਮਰੇ ਦੀ ਵਿਡੀਓ ਫ਼ੁਟੇਜ ਵੇਖ ਕੇ ਕਾਤਲ ਦੀ ਸ਼ਕਲ ਚੰਗੀ ਤਰ੍ਹਾਂ ਵੇਖ ਲਈ ਸੀ। ਇਸ ਲਈ ਕਾਤਲ ਨੂੰ ਤੁਰੰਤ ਫੜ ਲਿਆ ਗਿਆ।
ਇਹ ਵੀ ਪੜ੍ਹੋਂ: ਹੜ੍ਹਾਂ ਤੋਂ ਬਾਅਦ ਕਾਲੇ ਤੇਲੇ ਨੇ ਫਿਕਰਾਂ 'ਚ ਪਾਇਆ ਕਿਸਾਨ