ਪੰਜਾਬ

punjab

ETV Bharat / state

ਸਰਬਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ - ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ

ਸ਼੍ਰੋਮਣੀ ਅਕਾਲੀ ਦਲ ਨੇ ਯੂਥ ਦੇ ਨਵੇਂ ਪ੍ਰਧਾਨ ਦਾ ਐਲਾਨ ਕਰ ਦਿੱਤਾ ਹੈ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਨੌਜਵਾਨ ਸਰਬਜੀਤ ਸਿੰਘ ਨੂੰ ਯੂਥ ਦਾ ਪ੍ਰਧਾਨ ਥਾਪਿਆ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁੱਦ ਸਰਬਜੀਤ ਸਿੰਘ ਨੂੰ ਯੂਥ ਦਾ ਪ੍ਰਧਾਨ ਚੁਣਿਆ ਹੈ।

Sarabjit Singh Jhinjar became the president of Youth Akali Dal
ਸਰਬਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ

By

Published : Jun 10, 2023, 11:48 AM IST

ਚੰਡੀਗੜ੍ਹ:ਮੌਜੂਦਾ ਸਮੇਂ ਵਿੱਚ ਪਾਰਟੀ ਦੇ ਵਜੂਦ ਨੂੰ ਕਾਇਮ ਰੱਖਣ ਲਈ ਸੰਘਰਸ਼ ਕਰ ਰਹੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਨਵਾਂ ਪ੍ਰਧਾਨ ਐਲਾਨਿਆ ਹੈ। ਦੱਸ ਦਈਏ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਇੱਕ ਸਾਧਾਰਨ ਕਿਸਾਨ ਪਰਿਵਾਰ ਦੇ ਨੌਜਵਾਨ ਆਗੂ ਸਰਬਜੀਤ ਸਿੰਘ ਝਿੰਜਰ ਨੂੰ ਪਾਰਟੀ ਦੇ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁੱਦ ਨਵੇਂ ਪ੍ਰਧਾਨ ਦੀ ਨਿਯੁਕਤੀ ਕੀਤੀ ਹੈ।

ਦਲਜੀਤ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ: ਦੱਸ ਦਈਏ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਬਾਰੇ ਚਾਨਣਾ ਖੁੱਦ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਪਾਇਆ। ਡਾਕਟਰ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਤਹਿਗੜ੍ਹ ਜ਼ਿਲ੍ਹੇ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ ਆਗੂ ਸਰਬਜੀਤ ਸਿੰਘ ਝਿੰਜਰ ਨੂੰ ਪਾਰਟੀ ਦਾ ਯੂਥ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।

ਪਾਰਟੀ ਪ੍ਰਧਾਨ ਦੀ ਖਫ਼ਾ ਹੋਏ ਵਰਕਰਾਂ ਨੂੰ ਅਪੀਲ:ਦੱਸ ਦਈਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਡੁੱਬਦੀ ਬੇੜੀ ਨੂੰ ਬਚਾਉਣ ਲਈ ਹੁਣ ਹਰ ਸੰਭਵ ਕੋਸ਼ਿਸ਼ ਕਰ ਰਹੇ ਨੇ। ਜਿੱਥੇ ਇੱਕ ਪਾਸੇ ਉਨ੍ਹਾਂ ਨੇ ਨੌਜਵਾਨਾਂ ਦੇ ਨਵੇਂ ਆਗੂ ਦਾ ਐਲਾਨ ਕੀਤਾ ਉੱਥੇ ਹੀ ਉਨ੍ਹਾਂ ਨੇ ਪਾਰਟੀ ਤੋਂ ਨਾਰਾਜ਼ ਹੋਕੇ ਵੱਖ ਹੋਏ ਸਾਰੇ ਪਾਰਟੀ ਵਰਕਰਾਂ ਅਤੇ ਸੀਨੀਅਰ ਆਗੂਆਂ ਨੂੰ ਪਾਰਟੀ ਵਿੱਚ ਵਾਪਿਸ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਭਵਿੱਖ ਨੂੰ ਸੰਵਾਰਨ ਅਤੇ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਹਰ ਇੱਕ ਸਾਥੀ ਦੀ ਜ਼ਰੂਰਤ ਹੈ ਅਤੇ ਸਾਰੇ ਸਾਥੀਆਂ ਨੂੰ ਗਿਲੇ-ਸ਼ਿਕਵੇ ਮਿਟਾ ਕੇ ਹੁਣ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ।

ABOUT THE AUTHOR

...view details