ਪੰਜਾਬ

punjab

ETV Bharat / state

ਸਰਕਾਰੀਆ ਵੱਲੋਂ 35 ਕਲਰਕਾਂ ਨੂੰ ਸੌਂਪਿਆਂ ਗਿਆ ਨਿਯੁਕਤੀ ਪੱਤਰ

ਜਲ ਸਰੋਤ ਵਿਭਾਗ ਵਿੱਚ ਅਧਿਕਾਰਿਆਂ ਦੀ ਕਮੀ ਨੂੰ ਪੁਰਾ ਕਰਨ ਲਈ ਨਵੇਂ ਮੁਲਾਜ਼ਮਾਂ ਦੀ ਭਰਤੀ ਕੀਤੀ ਗਈ। ਇਸ ਭਰਤੀ ਵਿੱਚ 35 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ।

ਫ਼ੋੋਟੋ

By

Published : Aug 3, 2019, 11:28 AM IST

ਚੰਡੀਗੜ੍ਹ: ਮੁਲਾਜ਼ਮਾਂ ਦੀ ਕਮੀ ਝੱਲ ਰਹੇ ਪੰਜਾਬ ਦੇ ਜਲ ਸਰੋਤ ਵਿਭਾਗ ਵਿੱਚ 35 ਨਵੇਂ ਕਲਰਕਾਂ ਦੀ ਭਰਤੀ ਕੀਤੀ ਗਈ। ਇਨ੍ਹਾਂ ਭਰਤੀ ਕੀਤੇ 35 ਕਲਰਕਾਂ ਨੂੰ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਜਲ ਸਰੋਤ ਵਿਭਾਗ ਦੇ ਮੁੱਖ ਦਫਤਰ ਵਿੱਚ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਸਰਕਾਰੀਆ ਨੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਤੇ ਕੰਮ-ਕਾਜ ਦੀ ਰਫ਼ਤਾਰ ਹੋਰ ਤੇਜ਼ ਕਰਨ ਲਈ ਨਵੀਂ ਭਰਤੀ ਦੀ ਲੋੜ ਸੀ ਅਤੇ ਹੁਣ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਮੁਹੱਈਆ ਕਰਾਉਣਾ ਤੇ ਇਮਾਨਦਾਰੀ ਨਾਲ ਕੰਮ ਕਰਨਾ ਇਨ੍ਹਾਂ ਨਵੇਂ ਭਰਤੀ ਹੋਏ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਹੈ।

ਸਰਕਾਰੀਆ ਨੇ ਨਵੇਂ ਭਰਤੀ ਹੋਏ ਕਲਰਕਾਂ ਨੂੰ ਮੁਬਾਰਕਾਂ ਦਿੰਦਿਆਂ ਪ੍ਰੇਰਿਤ ਕਰਦਿਆਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਸਖ਼ਤ ਮਿਹਨਤ ਵਿਭਾਗ ਨੂੰ ਹੋਰ ਉਚਾਈਆਂ 'ਤੇ ਲੈ ਕੇ ਜਾਵੇਗੀ। ਦੱਸਣਯੋਗ ਹੈ ਕਿ ਇਨ੍ਹਾਂ ਕਲਰਕਾਂ ਦੀ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕੀਤੀ ਗਈ ਹੈ।

ਇਸ ਮੌਕੇ 'ਤੇ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਚੀਫ ਇੰਜਨੀਅਰਾਂ ਦੀ ਟੀਮ ਦੇ ਨਾਲ ਸਮੁਹ ਮੈਂਬਰ ਮੌਜੂਦ ਸਨ।

ABOUT THE AUTHOR

...view details