ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ 25 ਦਸੰਬਰ 2022 ਤੋਂ 1 ਜਨਵਰੀ ਤੱਕ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਸੀ, ਪਰ ਸਵੇਰੇ ਤਾਪਮਾਨ ਵਿੱਚ ਗਿਰਾਵਟ (Schools In Punjab Will Reopen) ਸਮੇਤ ਵਧਦੀ ਠੰਡ ਕਾਰਨ ਇਸ ਫੈਸਲੇ 'ਤੇ ਮੁੜ ਵਿਚਾਰ ਕੀਤਾ ਗਿਆ। ਇਸ ਤੋਂ ਬਾਅਦ ਛੁੱਟੀਆਂ 9 ਜਨਵਰੀ 2023 ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ। ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਨੂੰ ਰਾਜ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਲਿਆ ਫੈਸਲਾ: ਟਵੀਟ ਕਰਦਿਆ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਦਿੱਤੀ ਕਿ 'ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ (Harjot Bains Tweet On Punjab Schools) ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।'
ਸਕੂਲ ਖੁੱਲ੍ਹਣ ਦਾ ਸਮਾਂ : ਜ਼ਿਕਰਯੋਗ ਹੈ ਕਿ 25 ਦਸੰਬਰ, 2022 ਤੋਂ ਪਹਿਲਾਂ ਪੰਜਾਬ ਵਿੱਚ ਸੰਘਣੀ ਧੂੰਏਂ ਕਾਰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਾਪਰੇ ਭਿਆਨਕ ਸੜਕ ਹਾਦਸਿਆਂ (Road Accident in Punjab) ਵਿੱਚ ਕਈ ਬੱਚਿਆਂ ਅਤੇ ਹੋਰ ਲੋਕਾਂ ਦੀ ਮੌਤ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੂਲ ਖੁੱਲ੍ਹਣ ਦਾ ਸਮਾਂ ਬਦਲ ਕੇ ਸਵੇਰੇ 10 ਵਜੇ ਕਰ ਦਿੱਤਾ ਗਿਆ ਹੈ। ਹੁਣ 9 ਜਨਵਰੀ, 2022 ਨੂੰ ਵੀ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਦੁਪਹਿਰ (Punjab School Open Time) ਨੂੰ ਨਿਰਧਾਰਤ ਸਮੇਂ 'ਤੇ ਬੰਦ ਹੋਣਗੇ।
ਪੰਜਾਬ 'ਚ ਮੌਸਮ ਦਾ ਹਾਲ:ਸਾਲ 2023 ਦੇ ਪਹਿਲੇ ਦਿਨ ਹੀ ਸੂਬੇ ਭਰ ਵਿੱਚ ਠੰਢ ਦਾ ਜ਼ਬਰਦਸਤ ਪ੍ਰਕੋਪ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਕੁੱਝ ਦਿਨਾਂ ਤੋਂ ਪੰਜਾਬ ਅਤੇ (Weather In Punjab) ਇਸ ਦੇ ਨਾਲ ਲੱਗਦੇ ਗੁਆਂਢੀ ਸੂਬਿਆਂ ਦੇ ਵਿੱਚ ਠੰਡ ਕਾਫੀ ਜ਼ਿਆਦਾ ਵਧ ਗਈ ਹੈ ਤੇ ਪੰਜਾਬ ਧੁੰਦ ਦੀ ਚਿੱਟੀ ਚਾਦਰ ਦੇ ਵਿੱਚ ਲਿਪਟਿਆ ਹੋਇਆ ਹੈ। ਨਵੇਂ ਸਾਲ ਦੀ ਸ਼ੁਰੂਆਤ ਸਮੇਂ ਹੀ ਪਾਰਾ ਹੇਠਾਂ ਡਿੱਠਾ ਹੈ।
ਡਾਕਟਰ ਦੀ ਸਲਾਹ: ਡਾਕਟਰਾਂ ਅਨੁਸਾਰ ਇਸ ਮੌਸਮ ਵਿੱਚ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਹਿਨਣ ਅਤੇ ਗਰਮ ਪੀਣ ਵਾਲੇ ਪਦਾਰਥਾਂ ਦਾ ਸੇਵਨ ਕਰਨ (Doctor Advice in Punjab Winter) ਦੀ ਸਲਾਹ ਦਿੱਤੀ ਜਾਂਦੀ ਹੈ। ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਕਈ ਦਿਨਾਂ ਤੱਕ ਠੰਢ ਜਾਰੀ ਰਹੇਗੀ। ਸਿਹਤ ਵਿਭਾਗ ਨੇ ਲੋਕਾਂ ਨੂੰ ਠੰਡ ਤੋਂ ਬਚਣ ਲਈ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਠੰਡ ਵਧੇਗੀ। ਹਵਾ 'ਚ ਨਮੀ ਦੀ ਮਾਤਰਾ ਹੁਣ ਵਧਣ ਵਾਲੀ ਹੈ, ਇਸ ਕਾਰਨ ਧੁੰਦ ਫੈਲੇਗੀ ਅਤੇ ਰਾਤ ਦਾ ਤਾਪਮਾਨ ਹੋਰ ਡਿੱਗ ਜਾਵੇਗਾ।
ਇਹ ਵੀ ਪੜ੍ਹੋ:ਸੰਗਰੂਰ ਵਿੱਚ ਗਰਜੇ ਸੀਐਮ ਮਾਨ: ਕਿਹਾ- ਬਾਦਲ ਤੇ ਢੀਂਡਸਾ ਪਰਿਵਾਰ ਨੇ ਮਿਲੀਭੁਗਤ ਨਾਲ ਸੰਗਰੂਰ ਮੈਡੀਕਲ ਕਾਲਜ ਦੇ ਕੰਮ ਵਿਚ ਅੜਿੱਕਾ ਡਾਹਿਆ ਹੋਇਆ