ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਸੀਨੀਅਰ ਵਕੀਲ ਐੱਚਐੱਸ ਫੂਲਕਾ ਦਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।
ਐੱਚਐੱਸ ਫੂਲਕਾ ਦਾ ਅਸਤੀਫ਼ਾ ਮਨਜ਼ੂਰ - ਐੱਚਐੱਸ ਫੂਲਕਾ
ਸੀਨੀਅਰ ਵਕੀਲ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਐੱਚਐੱਸ ਫੂਲਕਾ ਦਾ ਅਸਤੀਫ਼ਾ ਆਖ਼ਿਰਕਾਰ ਸਪੀਕਰ ਰਾਣਾ ਕੇਪੀ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ।
ਐੱਚਐੱਸ ਫੂਲਕਾ ਨੇ ਆਪਣੇ ਅਸਤੀਫ਼ੇ ਨੂੰ ਲੈ ਕੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਪਿਛਲੇ ਦਿਨੀਂ ਪੱਤਰ ਲਿਖਿਆ ਸੀ। ਸਪੀਕਰ ਨੂੰ ਲਿਖੇ ਪੱਤਰ 'ਚ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਅਕਤੂਬਰ 2018 'ਚ ਦਿੱਤੇ ਅਸਤੀਫ਼ੇ ਨੂੰ ਜਲਦ ਮਨਜ਼ੂਰ ਕੀਤਾ ਜਾਵੇ, ਨਹੀਂ ਤਾਂ ਉਨ੍ਹਾਂ ਨੂੰ ਮਜਬੂਰਨ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ।
ਜਿਕਰਯੋਗ ਹੈ ਕਿ ਐੱਚਐੱਸ ਫੂਲਕਾ ਨੇ ਬੇਅਦਬੀ ਮਾਮਲੇ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ਤੋਂ ਬਾਅਦ ਫੂਲਕਾ ਨੇ ਕਿਹਾ ਸੀ ਕਿ ਸਰਕਾਰ ਨੂੰ ਦੋਸ਼ੀਆਂ ਖਿਲਾਫ਼ ਐਫਆਈਆਰ ਦਰਜ ਕਰਨੀ ਚਾਹੀਦੀ ਹੈ ਜਿਸ ਤੋਂ ਬਾਅਦ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ 12 ਅਕਤੂਬਰ ਨੂੰ ਫੂਲਕਾ ਨੇ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਪੱਤਰ ਸਪੀਕਰ ਨੂੰ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਐੱਚਐੱਸ ਫੂਲਕਾ ਦਾ ਅਸਤੀਫ਼ਾ ਸਪੀਰਤ ਰਾਣਾ ਕੇਪੀ ਨੇ ਮਨਜ਼ੂਰ ਕਰ ਕੀਤਾ ਗਿਆ।