ਹੈਦਰਾਬਾਦ ਡੈਸਕ:ਤਰਨ ਤਾਰਨ ਪੁਲਿਸ ਥਾਣੇ ਉੱਤੇ ਹੋਏ ਹਮਲੇ ਤੋਂ ਬਾਅਦ ਭਾਰਤ ਦੀ ਸਰਕਾਰ ਵੱਲੋਂ ਇਸ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੋਣ ਦੀ ਗੱਲ ਕਹਿ ਰਹੀ ਹੈ। ਇਸ ਹਮਲੇ ਤੋਂ ਬਾਅਦ ਪੂਰੇ ਪੰਜਾਬ ਵਿੱਚ ਛਾਪੇ ਮਾਰ ਕੇ ਨੌਜਵਾਨਾਂ ਨੂੰ ਫੜਿਆ ਜਾ ਰਿਹਾ ਹੈ। ਇਸ ਦੇ ਵਿਚਾਲੇ ਸਿੱਖਸ ਫੋਰ ਜਸਟਿਸ ਵੱਲੋਂ ਇਸ ਹਮਲੇ ਦੇ ਸੰਬੰਧ ਵਿੱਚ ਫੜੇ ਜਾ ਰਹੇ ਨੌਜਵਾਨਾਂ ਦੀ ਕਾਨੂੰਨੀ ਮਦਦ ਕਰਨ ਦਾ ਐਲਾਨ ਕੀਤਾ ਹੈ। SFJ ਮੁਖੀ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਜਾਰੀ ਵੀਡੀਓ ਵਿੱਚ ਕਿਹਾ ਕਿ “ਸਾਡਾ ਹਥਿਆਰ ਕਲਮ ਹੈ। ਰਾਕੇਟ ਸੀਮਿੰਟ ਦੀਆਂ ਬਣੀਆਂ ਬਿਲਡਿੰਗਾਂ ਢਾਹ ਸਕਦਾ ਹੈ, ਪਰ ਕਲਮ - ਖਾਲਿਸਤਾਨ ਰੈਫਰੈਂਡਮ ਦੇ ਜ਼ਰੀਏ ਭਾਰਤ ਦੇ ਪੂਰੇ ਸਿਸਟਮ ਨੂੰ ਖ਼ਤਮ ਕਰ ਦੇਵੇਗੀ।"
ਸੀਐਮ ਮਾਨ ਨੂੰ ਧਮਕੀ:ਸਿੱਖਸ ਫੋਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਕਿਹਾ ਕਿ"ਭਗਵੰਤ ਮਾਨ ਵੱਲੋਂ ਸਿੱਖਾਂ ਦੀ ਕੀਤੀ ਜਾ ਰਹੀ ਨਸਲਕੁਸ਼ੀ ਦੇ ਕਰਕੇ ਭਗਵੰਤ ਮਾਨ ਨੂੰ ਨਤੀਜੇ ਭੁਗਤਣੇ ਪੈਣਗੇ ਅਤੇ ਪੰਜਾਬ ਸਰਕਾਰ ਦਾ ਕੋਈ ਵੀ ਅਫ਼ਸਰ ਜੋ ਭਗਵੰਤ ਮਾਨ ਦੇ ਅਮਰੀਕਾ/ਕੈਨੇਡਾ/ਯੂਰਪ/ਅਸਟਰੇਲੀਆ ਦੌਰੇ ਦੀ ਅਗੇਤਰੀ ਜਾਣਕਾਰੀ ਦੇਵੇਗਾ, ਉਸ ਨੂੰ 1 ਲੱਖ ਡਾਲਰ ਦੇਣ ਦਾ ਐਲਾਨ ਕੀਤਾ ਗਿਆ ਹੈ।"
ਤਰਨਤਾਰਨ ਸਰਹਾਲੀ ਥਾਣੇ 'ਤੇ ਹੋਇਆ RPG ਅਟੈਕ:ਤਰਨਤਾਰਨ ਦੇ ਥਾਣਾ ਸਰਹਾਲੀ ਥਾਣੇ ਵਿਚ 10 ਦਸੰਬਰ, 2022 ਨੂੰ ਦੇਰ ਰਾਤ ਰਾਕੇਟ ਲਾਂਚਰ ਨਾਲ ਹਮਲਾ ਹੋਇਆ। ਹਾਲਾਂਕਿ ਇਸ ਹਮਲੇ ਦੌਰਾਨ ਕੋਈ ਵੱਡਾ ਨੁਕਸਾਨ ਨਹੀਂ ਹੋਇਆ, ਪਰ ਪੰਜਾਬ ਵਿਚ ਦਹਿਸ਼ਤ ਪਾਉਣ ਦੀ ਵੱਡੀ ਕੋਸ਼ਿਸ਼ ਜ਼ਰੂਰ ਕੀਤੀ ਗਈ। ਥਾਣੇ ਦੀ ਇਮਾਰਤ ਇਸ ਹਮਲੇ ਦੌਰਾਨ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਮਲੇ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਗੌਰਤਲਬ ਹੈ ਕਿ ਇਹ ਉਹੀ ਥਾਂ ਹੈ ਜਿੱਥੇ ਬਦਨਾਮ ਗੈਂਗਸਟਰ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਜੱਦੀ ਘਰ ਹੈ। ਖੂਫੀਆ ਏਜੰਸੀਆਂ ਨੇ ਵੀ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ। ਇਸ ਹਮਲੇ ਤੋਂ ਬਾਅਦ ਪੰਜਾਬ ਵਿੱਚ ਪੁਲਿਸ ਹਾਈ ਅਲਰਟ ਉੱਤੇ ਹੈ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।