ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ ਸਾਂਝੇ ਤੌਰ 'ਤੇ ਮਨਾਉਣ ਲਈ ਅੱਜ ਫਿਰ ਸ਼ੌਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਾਲਮੇਲ ਕਮੇਟੀ ਸੱਦੀ ਗਈ ਹੈ ਜੇ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਇਸ ਮੀਟਿੰਗ ਵਿੱਚ ਨਾ ਪਹੁੰਚਿਆ ਤਾਂ ਸ਼ੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਵੱਖਰੇ-ਵੱਖਰੇ ਤੌਰ 'ਤੇ ਸਮਾਗਮ ਕਰਵਾਇਆ ਜਾਵੇਗਾ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ ਪੁਰਬ ਮਿਲ ਕੇ ਇਕੋ ਸਟੇਜ 'ਤੇ ਮਨਾਉਣ ਦੀਆਂ ਸੰਭਾਵਨਾਵਾਂ ਘਟ ਗਈਆਂ ਹਨ। ਸ਼ੌਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਆਪੋ-ਆਪਣੀ ਪੱਧਰ 'ਤੇ ਪ੍ਰਕਾਸ ਪੁਰਬ ਮਨਾਉਣ ਦੀਆਂ ਤਿਆਰੀਆਂ ਕੀਤੀਆ ਜਾ ਰਹੀਆ ਹਨ। ਦੋਵਾਂ ਧਿਰਾਂ ਵਿੱਚ ਅਜੇ ਤੱਕ ਕੋਈ ਤਾਲਮੇਲ ਨਹੀ ਹੋ ਰਿਹਾ।