ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਲੋਂਗੋਵਾਲ ਦੀ ਅਗਵਾਈ 'ਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਜਾਣਕਾਰੀ ਦਿੰਦਿਆਂ ਲੌਂਗੋਵਾਲ ਨੇ ਕਿਹਾ ਕਿ 24 ਅਕਤੂਬਰ ਨੂੰ ਦਰਬਾਰ ਸਾਹਿਬ 'ਚ ਸਤਿਕਾਰ ਕਮੇਟੀ ਅਤੇ ਐਸਜੀਪੀਸੀ ਟਾਸਕ ਫੋਰਸ ਅਤੇ ਮੈਂਬਰ, ਅਧਿਕਾਰੀਆਂ ਦੀ ਝੜੱਪ ਦੌਰਾਨ ਕਾਫੀ ਲੋਕਾਂ ਨੂੰ ਸੱਟਾਂ ਵੱਜੀਆਂ।
ਝੂਠੇ ਪਰਚੇ ਦਰਜ ਕਰਨ ਸਬੰਧੀ ਐਸ.ਜੀ.ਪੀ.ਸੀ. ਮੁਲਾਜ਼ਮਾਂ ਨੇ ਕੀਤਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਲੋਂਗੋਵਾਲ ਦੀ ਅਗਵਾਈ 'ਚ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਮੁਲਾਜ਼ਮਾਂ ਨੇ ਝੂਠੇ ਪਰਚੇ ਦਰਜ ਰੱਦ ਕਰਨ ਸਬੰਧੀ ਮੁੱਖ ਮੰਤਰੀ ਨੂੰ ਮੰਗ ਕੀਤੀ
ਉਨ੍ਹਾਂ ਇਸ ਮਾਮਲੇ ਵਿੱਚ ਸਿਆਸੀ ਦਖ਼ਲ ਖ਼ਤਮ ਕਰ ਮੁਲਾਜ਼ਮਾਂ ਖ਼ਿਲਾਫ਼ ਦਰਜ ਝੂਠਾ ਪਰਚਾ ਰੱਦ ਕਰਨ ਲਈ ਮੁੱਖ ਮੰਤਰੀ ਨੂੰ ਮੰਗ ਕੀਤੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਲੌਂਗੋਵਾਲ ਨੇ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ 'ਤੇ ਨਿਸ਼ਾਨਾ ਸਾਧਦੀਆਂ ਕਿਹਾ ਕੀ ਸਰਕਾਰ ਦੋਸ਼ੀ ਜਗਜੀਤ ਸਿੰਘ ਖੋਸਾ ਪੁਲਿਸ ਅਧਿਕਾਰੀਆਂ ਨੂੰ ਮਿਲ ਰਹੇ ਹਨ ਅਤੇ ਜਾਣਬੁੱਝਕੇ ਐਸਜੀਪੀਸੀ ਮੈਂਬਰਾ ਖਿਲਾਫ ਮਾਮਲੇ ਦਰਜ਼ ਕਰਵਾਏ ਜਾ ਰਹੇ ਹਨ ਜੋ ਕਿ ਉਹ ਤੁਰੰਤ ਰੱਦ ਕੀਤੇ ਜਾਣ।
ਤੁਹਾਨੂੰ ਦੱਸ ਦਈਏ ਕਿ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਉਸ ਸਮੇਂ ਮਾਹੌਲ ਤਣਾਅ ਪੂਰਨ ਹੋ ਗਿਆ ਜਦ ਪਾਵਨ ਸਰੂਪਾਂ ਮਾਮਲੇ ਬਾਬਤ ਧਰਨੇ ਪ੍ਰਦਰਸ਼ਨ 'ਤੇ ਬੈਠੀਆਂ ਸੰਗਤਾਂ ਅਤੇ ਐਸਜੀਪੀਸੀ ਮੁਲਾਜ਼ਮਾਂ ਵਿਚਾਲੇ ਟਕਰਾਅ ਹੋ ਗਿਆ ਜਿਸ ਵਿੱਚ ਕਈ ਗੰਭੀਰ ਜ਼ਖਮੀ ਵੀ ਹੋਏ ਸਨ।