ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਤੋਹਫਿਆਂ ਦੀ ਨਿਲਾਮੀ ਪੰਜਾਬ ਵਿੱਚ ਇੱਕ ਭਖਦਾ ਮੁੱਦਾ ਬਣ ਗਈ। ਇਸ ਨਿਲਾਮੀ ਦੇ ਮੁੱਦਾ ਬਣਨ ਦਾ ਕਾਰਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਹੈ। ਐੱਸਜੀਪੀਸੀ (SGPC) ਵੱਲੋਂ ਪੀਐੱਮ ਮੋਦੀ ਨੂੰ ਇੱਕ ਯਾਦਗਾਰ ਅਤੇ ਸਤਿਕਾਰ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕੀਤਾ ਗਿਆ ਸੀ ਪਰ ਹੁਣ ਇਸ ਪਵਿੱਤਰ ਮਾਡਲ ਦੀ ਵੀ ਤੋਹਫਿਆਂ ਦੇ ਨਾਲ ਨਿਲਾਮੀ ਕੀਤੀ ਜਾ ਰਹੀ ਹੈ।
Auction Of Harmandir Sahib Model: PM ਮੋਦੀ ਦੇ ਤੋਹਫਿਆਂ 'ਚ ਹਰਿਮੰਦਰ ਸਾਹਿਬ ਦੇ ਮਾਡਲ ਦੀ ਵੀ ਹੋਵੇਗੀ ਨਿਲਾਮੀ, ਐੱਸਜੀਪੀਸੀ ਨੇ ਕੀਤੀ ਨਿਖੇਧੀ ਤੇ ਅਕਾਲੀ ਦਲ ਨੇ ਕਿਹਾ- ਵਾਪਸ ਕਰ ਦਿਓ ... - ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਤੋਹਫਿਆਂ ਦੀ ਨਿਲਾਮੀ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਤੋਹਫਿਆਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ (Model of Sri Harmandir Sahib) ਦੀ ਵੀ ਨਿਲਾਮੀ ਹੋਵਗੀ। ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਨਿਲਾਮੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
Published : Oct 26, 2023, 8:12 AM IST
|Updated : Oct 26, 2023, 9:10 AM IST
ਐੱਸਜੀਪਸੀ ਪ੍ਰਧਾਨ ਨੇ ਜਤਾਇਆ ਇਤਰਾਜ਼:ਤੋਹਫਿਆਂ ਵਿੱਚਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਹੋ ਰਹੀ ਨਿਲਾਮੀ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਸਖ਼ਤ ਇਤਰਾਜ਼ ਜਤਾਇਆ ਹੈ। ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਸਨਮਾਨਾਂ ਅਤੇ ਤੋਹਫਿਆਂ ਦੀ ਕੀਤੀ ਜਾ ਰਹੀ ਨਿਲਾਮੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਹਿਬ ਦੇ ਮਾਡਲ ਨੂੰ ਨਿਲਾਮ ਨਹੀਂ ਕੀਤਾ ਜਾਣਾ ਚਾਹੀਦਾ। ਇਹ ਆਮ ਤੋਹਫ਼ਾ ਨਹੀਂ ਸਗੋਂ ਇੱਕ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ। ਮੈਂ ਪ੍ਰਧਾਨ ਮੰਤਰੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਨਿਲਾਮੀ ਵਿੱਚ ਸ਼ਾਮਿਲ ਨਾ ਕਰਨ।
- Straw pollution: ਪਰਾਲੀ ਪ੍ਰਦੂਸ਼ਣ ਮਾਪਣ ਲਈ IIT Delhi ਦੇ ਵਿਦਿਆਰਥੀ ਸਪੈਸ਼ਲ ਵੈਨ ਲੈਕੇ ਪਹੁੰਚੇ ਚੰਡੀਗੜ੍ਹ, ਵਾਤਾਵਰਣ ਸੰਭਾਲ ਸਬੰਧੀ ਫੈਲਾ ਰਹੇ ਜਾਗਰੂਕਤਾ
- Youth Killed by Tractor :ਰਾਜਸਥਾਨ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ, ਜ਼ਮੀਨੀ ਵਿਵਾਦ ਕਾਰਨ ਨੌਜਵਾਨ ਨੂੰ ਟਰੈਕਟਰ ਹੇਠ ਦਰੜ ਕੇ ਕਰ ਦਿੱਤਾ ਕਤਲ
- Surat Bank 100 Crore Fraud :ਬੈਂਕ ਤੋਂ 100 ਕਰੋੜ ਦਾ ਕਰਜ਼ਾ ਲੈ ਕੇ ਪਤੀ-ਪਤਨੀ ਅਮਰੀਕਾ ਫਰਾਰ, ਸੀਬੀਆਈ ਨੇ ਸ਼ੁਰੂ ਕੀਤੀ ਜਾਂਚ
ਅਕਾਲੀ ਦਲ ਪ੍ਰਧਾਨ ਨੇ ਵੀ ਪੀਐੱਮ ਨੂੰ ਕੀਤੀ ਅਪੀਲ: ਸੁਖਬੀਰ ਬਾਦਲ (Sukhbir Badal) ਨੇ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਕਿਹਾ ਕਿ,'ਮੈਨੂੰ ਇਹ ਜਾਣ ਕੇ ਗਹਿਰਾ ਦੁੱਖ ਲੱਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿੱਚ ਵੇਚਣ ਜਾ ਰਹੀ ਹੈ। ਇਹ ਮਾਡਲ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਅਤੇ ਅਸ਼ੀਰਵਾਦ ਦੇ ਪਵਿੱਤਰ ਚਿੰਨ੍ਹ ਵਜੋਂ ਭੇਂਟ ਕੀਤਾ ਗਿਆ ਸੀ ਅਤੇ ਇਸ ਨੂੰ ਨਿਲਾਮ ਕਰਨਾ ਇਸ ਦਾ ਘੋਰ ਨਿਰਾਦਰ ਹੋਏਗਾ ਤੇ ਇਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਮੇਰੀ ਪ੍ਰਧਾਨ ਮੰਤਰੀ ਸਾਹਿਬ ਨੂੰ ਸਨਿਮਰ ਬੇਨਤੀ ਕਿ ਇਸ ਨਿਲਾਮੀ ਨੂੰ ਤੁਰੰਤ ਰੋਕਿਆ ਜਾਵੇ। ਜੇਕਰ ਸਰਕਾਰ ਆਪਣੇ ਆਪ ਨੂੰ ਇਸ ਪਾਵਨ ਅਤੇ ਅਣਮੁੱਲੀ ਬਖ਼ਸ਼ਿਸ਼ ਨੂੰ ਸੰਭਾਲਣ ਤੋਂ ਅਸਮਰੱਥ ਮਹਿਸੂਸ ਕਰਦੀ ਹੈ ਤਾਂ ਮੇਰੀ ਬੇਨਤੀ ਹੈ ਕਿ ਇਸ ਪਵਿੱਤਰ ਚਿੰਨ੍ਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਿਸ ਸੌਂਪਣ ਦੀ ਕਿਰਪਾਲਤਾ ਕੀਤੀ ਜਾਵੇ।