ਪੰਜਾਬ

punjab

ETV Bharat / state

ਐੱਸਜੀਪੀਸੀ ਮੁਲਾਜ਼ਮਾਂ ਲਈ ਲਾਗੂ ਹੋਵੇਗਾ ਡਰੈੱਸ ਕੋਡ:ਬੀਬੀ ਜਗੀਰ ਕੌਰ - ਕਰਤਾਰਪੁਰ ਲਾਂਘਾ

ਐੱਸਜੀਪੀਸੀ ਦੀ ਨਵੀਂ ਬਣੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਈ ਤਰ੍ਹਾਂ ਦੇ ਸੁਧਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਜਿਸ ਵਿੱਚ ਉਨ੍ਹਾਂ ਨੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਮੁਲਾਜ਼ਮਾਂ ਲਈ ਡਰੈੱਸ ਕੋਡ ਲਾਗੂ ਕਰਨ ਦੀ ਗੱਲ ਕੀਤੀ ਹੈ।

SGPC President Bibi Jagir Kaur, dress code
ਬੀਬੀ ਜਗੀਰ ਕੌਰ

By

Published : Dec 29, 2020, 5:38 PM IST

ਚੰਡੀਗੜ੍ਹ: ਐੱਸਜੀਪੀਸੀ ਦੀ ਨਵੀਂ ਬਣੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਈ ਤਰ੍ਹਾਂ ਦੇ ਸੁਧਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਬੀਬੀ ਜਾਗੀਰ ਕੌਰ ਨੇ ਹੁਣ ਸਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਲਈ ਡਰੈੱਸ ਕੋਡ ਲਾਗੂ ਕਰਨ ਦੀ ਗੱਲ ਵੀ ਕੀਤੀ ਸੀ। ਇਸ ਬਾਰੇ ਪੁੱਛੇ ਜਾਣ ਉੱਤੇ ਉਨ੍ਹਾਂ ਕਿਹਾ ਕਿ ਕਈ ਮੁਲਾਜ਼ਮ ਪਹਿਲਾਂ ਹੀ ਰਵਾਇਤੀ ਡਰੈੱਸ ਕੋਡ ਵਿੱਚ ਆਉਂਦੇ ਹਨ, ਪਰ ਬਾਕੀਆਂ ਨੂੰ ਵੀ ਕਿਹਾ ਗਿਆ ਕਿ ਉਹ ਵੀ ਡਰੈੱਸ ਕੋਡ ਫੋਲੋ ਕਰਨ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਮੁਲਾਜ਼ਮਾਂ ਨੇ 15-20 ਦਿਨਾਂ ਦਾ ਸਮਾਂ ਮੰਗਿਆ ਸੀ, ਤਾਂ ਉਹ ਡ੍ਰੈੱਸ ਤਿਆਰ ਕਰਵਾ ਸਕਣ ਜਿਸ ਤੋਂ ਬਾਅਦ ਸਾਰੇ ਮੁਲਾਜ਼ਮ ਡ੍ਰੈੱਸ ਕੋਡ ਵਿੱਚ ਆਉਣਗੇ।

ਪ੍ਰਧਾਨ ਬੀਬੀ ਜਗੀਰ ਕੌਰ

ਕਰਤਾਰਪੁਰ ਲਾਂਘਾ ਮੁੜ ਖੋਲ੍ਹੇ ਜਾਣ ਦੀ ਵੀ ਕੀਤੀ ਅਪੀਲ

ਐੱਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਦੀ ਮੰਗ ਵੀ ਚੁੱਕੀ ਗਈ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਜਦੋਂ ਖੋਲ੍ਹਿਆ ਗਿਆ ਸੀ ਉਸ ਵੇਲੇ ਸੰਗਤ ਦੀ ਸ਼ਰਧਾ ਅਤੇ ਰੀਝ ਬਹੁਤ ਜ਼ਿਆਦਾ ਸੀ, ਜੋ ਪੂਰੀ ਨਹੀਂ ਹੋ ਪਾਈ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਵੀ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ 'ਤੇ ਕੋਈ ਇਤਰਾਜ਼ ਨਹੀਂ ਹੈ, ਤਾਂ ਭਾਰਤ ਸਰਕਾਰ ਨੂੰ ਵੀ ਚਾਹੀਦਾ ਹੈ ਇਸ ਨੂੰ ਜਲਦ ਖੋਲ੍ਹਿਆ ਜਾਵੇ ਤਾਂ ਜੋ ਲੋਕਾਂ ਦੀਆਂ ਰੀਝ ਪੂਰੀ ਹੋ ਸਕੇ।

ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਫੈਲਾਅ ਕਰਕੇ ਇਹ ਕਰਤਾਰਪੁਰ ਲਾਂਘਾ ਬੰਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ: 31 ਦਸੰਬਰ ਨੂੰ ਦਿੱਲੀ ਵਿੱਚ ਟ੍ਰੈਕਟਰ ਰੈਲੀ: ਕਿਸਾਨ ਆਗੂ ਲੱਖੋਵਾਲ

ABOUT THE AUTHOR

...view details