ਚੰਡੀਗੜ੍ਹ ਡੈਸਕ :ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡਾ ਫੈਸਲਾ ਲਿਆ ਗਿਆ ਗਿਆ ਹੈ। ਕਮੇਟੀ ਨੇ ਪੰਜਾਬ ਵਿਧਾਨ ਸਭਾ ਵਿੱਚ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਗੁਰਦੁਆਰਾ ਐਕਟ 1925 ਵਿੱਚ ਸੋਧ ਲਈ ਦਿੱਤੀ ਪ੍ਰਵਾਨਗੀ ਨੂੰ ਖਾਰਜ ਕਰ ਦਿੱਤਾ ਹੈ। ਇਸ ਸਬੰਧੀ ਵਿੱਚ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਉਣ ਵਾਲੀ 26 ਜੂਨ ਨੂੰ ਕਮੇਟੀ ਦੇ ਜਨਰਲ ਇਜਲਾਸ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਧਾਮੀ ਨੇ ਕਿਹਾ ਕਿ ਇਸ ਦੌਰਾਨ ਐਕਟ ਵਿੱਚ ਸੋਧ ਅਤੇ ਧਰਮ ਵਿੱਚ ਰਾਜਨੀਤੀ ਦੀ ਦਖਲਅੰਦਾਜ਼ੀ ਦੇ ਨਾਲ ਨਾਲ ਹੋਰ ਵੀ ਕਈ ਮੁੱਦੇ ਚੁੱਕੇ ਜਾਣਗੇ।
ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ 26 ਜੂਨ ਨੂੰ ਸੱਦਿਆ ਜਨਰਲ ਇਜਲਾਸ, ਪੜ੍ਹੋ ਕਿਹੜੇ ਚੁੱਕੇ ਜਾਣਗੇ ਮੁੱਦੇ - ਐਸਜੀਪੀਸੀ ਦੀ ਵੱਡੀ ਖਬਰ
ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ 26 ਜੂਨ ਨੂੰ ਕਮੇਟੀ ਦਾ ਜਨਰਲ ਇਜਲਾਸ ਸੱਦਿਆ ਜਾ ਰਿਹਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਕਮੇਟੀ ਵੱਲੋਂ ਇਹ ਅਹਿਦ ਪਹਿਲਾਂ ਹੀ ਲਿਆ ਗਿਆ ਹੈ ਕਿ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਇਕ ਕਮੇਟੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 21 ਜੁਲਾਈ ਨੂੰ ਕਮੇਟੀ ਨੂੰ ਆਪਣੇ ਤੌਰ 'ਤੇ ਅਜਿਹਾ ਕੋਈ ਫੈਸਲਾ ਨਹੀਂ ਲੈਣਾ ਚਾਹੀਦਾ, ਜਿਸ ਨਾਲ ਸ਼੍ਰੋਮਣੀ ਕਮੇਟੀ ਦੀ ਸਾਖ ਖਰਾਬ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਹ ਫੈਸਲਾ ਵੀ ਬਿਨਾਂ ਸੋਚੇ ਸਮਝੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਕਾਰਨ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਵਿੱਚ ਕਾਲੇ ਅੱਖਰਾਂ ਵਰਗਾ ਹੈ ਅਤੇ ਚੇਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਐਕਟ ਵੀ ਅੰਗ੍ਰੇਜਾਂ ਵੇਲੇ ਬਣਿਆ ਸੀ। ਇਸ ਦੇ ਨਾਲ ਹੀ ਧਾਮੀ ਨੇ ਕਿਹਾ ਕਿ 1925 ਤੋਂ ਲੈ ਕੇ ਹੁਣ ਤੱਕ ਇਸ ਐਕਟ ਵਿੱਚ ਕੋਈ ਛੇੜਛਾੜ ਜਾਂ ਬਦਲਾਅ ਨਹੀ ਕੀਤਾ ਗਿਆ ਹੈ। ਜੇਕਰ ਇਸ ਵਿੱਚ ਕੋਈ ਬਦਲਾਅ ਦੀ ਲੋੜ ਹੈ ਤਾਂ ਪਹਿਲਾਂ ਕਮੇਟੀ ਨੂੰ ਲਿਖ ਕੇ ਭੇਜਣਾ ਚਾਹੀਦਾ ਹੈ।
ਇਸ ਤੋਂ ਇਲ਼ਾਵਾ ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਇੱਕ ਪਿਛਲਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਹੈ। ਤਾਂ ਜੋ ਉਸ ਚੋਰ ਮੋਰੀਓਂ ਵੜ ਕੇ ਸਿੱਖ ਧਰਮ ਵਿੱਚ ਵਿਘਨ ਪਾਇਆ ਜਾ ਸਕੇ।