ਅੰਮ੍ਰਿਤਸਰ:ਬੀਤੇ ਦਿਨਾਂ ਅੰਦਰ ਪੰਜਾਬ ਤੋਂ ਗ੍ਰਿਫ਼ਤਾਰ ਕਰਕੇ ਅਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ’ਚ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 27 ਅਪ੍ਰੈਲ ਯਾਨੀ ਅੱਜ ਮੁਲਾਕਾਤ ਕਰਵਾਈ ਜਾਵੇਗੀ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਬੀਤੇ ਦਿਨ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਸ੍ਰੀ ਅੰਮ੍ਰਿਤਸਰ ਤੋਂ ਹਵਾਈ ਜਹਾਜ ਰਾਹੀਂ ਅਸਾਮ ਲਈ ਰਵਾਨਾ ਹੋਏ ਸਨ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਆਈਟੀ ਵਿਭਾਗ ਦੇ ਨੁਮਾਇੰਦੇ ਜਸਕਰਨ ਸਿੰਘ ਵੀ ਗਏ ਹਨ।
ਇਹ ਵੀ ਪੜੋ:Daily Hukamnama 27 April: ੧੪ ਵੈਸਾਖ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਕੁਝ ਦਿਨ ਪਹਿਲਾਂ ਮਿਲੀ ਸੀ ਇਜਾਜ਼ਤ: ਅਸਾਮ ਲਈ ਰਵਾਨਗੀ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਲਈ ਪਿਛਲੇ ਦਿਨੀਂ ਇਜਾਜ਼ਤ ਲਈ ਗਈ ਸੀ, ਜਿਸ ਤਹਿਤ ਇਸ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਹਵਾਈ ਰਸਤੇ ਸ੍ਰੀ ਅੰਮ੍ਰਿਤਸਰ ਤੋਂ ਰਵਾਨਗੀ ਮਗਰੋਂ ਦਿੱਲੀ ਤੋਂ ਅੱਜ ਅਸਾਮ ਲਈ ਉਡਾਣ ਲਈ ਜਾਵੇਗੀ।