ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਅੱਜ ਯਾਨੀ 16 ਦਸੰਬਰ ਤੋਂ 30 ਦਸੰਬਰ ਤੱਕ ਸ਼ਹੀਦੀ ਪੰਦਰਵਾੜਾ ਮਨਾਇਆ ਜਾਵੇਗਾ।
ਕਲਗੀਧਰ ਪਾਤਸ਼ਾਹ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਦੇ ਨਾਂਅ 'ਸ਼ਹੀਦੀ ਪੰਦਰਵਾੜਾ' - Shaheedi Pandarwara from 16 to 30 December
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 16 ਦਸੰਬਰ ਤੋਂ 31 ਦਸੰਬਰ ਤੱਕ ਸ਼ਹੀਦੀ ਪੰਦਰਵਾੜਾ ਮਨਾਉਣ ਦਾ ਫ਼ੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ, ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ 300 ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਉਨਾਂ ਦੀਆਂ ਲਾਸਾਨੀ ਕੁਰਬਾਨੀਆਂ ਵਿਸ਼ਵ ਭਰ ਦੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਚਾਨਣ ਮੁਨਾਰਾ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪੋਹ ਦੇ ਮਹੀਨੇ ਸ਼ਹੀਦੀ ਪੰਦਰਵਾੜਾ’ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜਲੀ ਦੇ ਰੂਪ ਵਿੱਚ ਮਨਾਉਣ ਅਤੇ ਉਨਾਂ ਦੀ ਮਹਾਨ ਕੁਰਬਾਨੀ ਦਾ ਸੰਦੇਸ਼ ਵਿਸ਼ਵ ਭਰ ਵਿੱਚ ਫੈਲਾਉਣ ਦੀ ਅਪੀਲ ਕੀਤੀ।