ਚੰਡੀਗੜ੍ਹ: ਪੰਜਾਬ ਵਿੱਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਥਿਆਰਾਂ ਦੀ ਤਸਕਰੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਜਾਹਰ ਕੀਤੀ ਹੈ। ਉੱਥੇ ਹੀ ਇਸ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕੈਪਟਨ ਨੂੰ ਨਸੀਹਤ ਦਿੱਤੀ ਹੈ।
ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕੈਪਟਨ ਨੂੰ ਦਿੱਤੀ ਨਸੀਹਤ - ਪੰਜਾਬ 'ਚ ਹਥਿਆਰਾਂ 'ਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਗ੍ਰਿਫਤ ਚ
ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਕੈਪਟਨ ਵੱਲੋਂ ਅਮਿਤ ਸ਼ਾਹ ਨੂੰ ਕੀਤੇ ਗਏ ਟਵੀਟ 'ਤੇ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਜਨਤਾ ਨੂੰ ਸਿਰਫ਼ ਤੁਹਾਡੇ ਭਰੋਸੇ ਦੀ ਲੋੜ ਹੈ।
ਪੰਜਾਬ ਪੁਲਿਸ ਨੇ ਤਰਨਤਾਰ ਦੇ ਨਾਲ ਲਗਦੇ ਪਿੰਡਾਂ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਕੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਸ ਤੋਰ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਟਵੀਟ ਕਰਕੇ ਚਿੰਤਾ ਜਾਹਿਰ ਕੀਤੀ ਸੀ। ਉਨ੍ਹਾਂ ਨੇ ਟਵੀਟ ਵਿੱਚ ਕਿਹਾ ਸੀ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖ਼ਤਮ ਕਰੇ ਜਾਣ ਤੋਂ ਬਾਅਦ ਪਾਕਿਸਤਾਨ ਵੱਲੋਂ ਇਨ੍ਹਾਂ ਹਰਕਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਅਮਿਤ ਸ਼ਾਹ ਨੂੰ ਇਸ ਮਾਮਲੇ 'ਤੇ ਹੱਲ ਕੱਢਣ ਦੀ ਦਰਖ਼ਾਸਤ ਕੀਤੀ ਸੀ। ਇਸ ਟਵੀਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕੈਪਟਨ ਨੂੰ ਟਵੀਟ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਗ੍ਰਹਿ ਮੰਤਰਾਲਾ ਨੂੰ ਨਾਲ ਲਿਆ ਜਾ ਸਕਦਾ ਹੈ। ਉਨ੍ਹਾਂ ਨੇ ਕੈਪਟਨ ਨੂੰ ਕਿਹਾ ਕਿ ਜਨਤਾ ਨੂੰ ਸਿਰਫ਼ ਤੁਹਾਡੇ ਭਰੋਸੇ ਦੀ ਲੋੜ ਹੈ ਕਿ ਕੁਝ ਵੀ ਨਹੀਂ ਹੋਣ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਤਰਨ ਤਾਰਨ ਜ਼ਿਲੇ ਦੇ ਪਿੰਡ ਤੋਂ ਐਤਵਾਰ ਨੂੰ ਪਾਕਿਸਤਾਨ ਤੇ ਜਰਮਨੀ ਆਧਾਰਿਤ ਗਰੁੱਪਾਂ ਦੇ ਸਮਰਥਨ ਨਾਲ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਚਾਰ ਅੱਤਵਾਦੀਆਂ ਨੂੰ ਕਾਬੂ ਕੀਤਾ ਸੀ। ਜਿਨ੍ਹਾਂ ਕੋਲ ਪੰਜ ਏ.ਕੇ-47 ਰਾਈਫਲਾਂ, ਪਿਸਤੌਲ, ਸੈਟੇਲਾਈਟ ਫੋਨ ਤੇ ਗ੍ਰਨੇਡ ਸ਼ਾਮਲ ਸਨ। ਇਹ ਗਰੁੱਪ ਪੰਜਾਬ ਅਤੇ ਨਾਲ ਲੱਗਦੇ ਸੂਬਿਆਂ ਵਿੱਚ ਅੱਤਵਾਦੀ ਹਮਲੇ ਦੀ ਸਾਜਿਸ਼ ਰਚ ਰਿਹਾ ਸੀ। ਇਸ ਮਾਮਲੇ 'ਤੇ ਡੀਜੀਪੀ ਦਿਨਕਰ ਗੁਪਤਾ ਨੇ ਜਾਣਕਾਰੀ ਦਿੱਤੀ ਸੀ ਕਿ ਹਥਿਆਰਾਂ ਨੂੰ ਪਾਕਿਸਤਾਨ ਵਾਲੇ ਪਾਸਿਓ ਡਰੇਨਾਂ ਰਾਹੀਂ ਪਹੁੰਚਾਇਆ ਗਿਆ ਸੀ।
TAGGED:
punjab latest news