ਪੰਜਾਬ

punjab

By

Published : Aug 7, 2020, 5:21 PM IST

ETV Bharat / state

ਕੈਪਟਨ ਦੀ ਤਰਨ ਤਾਰਨ ਫ਼ੇਰੀ ਸਿਰਫ਼ ਫੋਟੋ ਸੈਸ਼ਨ, ਅਕਾਲੀ ਦਲ ਨੇ ਸਰਕਾਰ ਨੂੰ ਹਟਾਉਣ ਦੀ ਕੀਤੀ ਮੰਗ

ਪੰਜਾਬ ਦੇ ਮਾਝੇ ਵਿੱਚ ਹੋਈਆਂ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਹਟਾਉਣ ਦੀ ਮੰਗ ਕੀਤੀ।

ਕੈਪਟਨ ਦੀ ਤਰਨ ਤਾਰਨ ਫ਼ੇਰੀ ਸਿਰਫ਼ ਫੋਟੋ ਸੈਸ਼ਨ, ਅਕਾਲੀ ਦਲ ਨੇ ਸਰਕਾਰ ਨੂੰ ਹਟਾਉਣ ਦੀ ਕੀਤੀ ਮੰਗ
ਕੈਪਟਨ ਦੀ ਤਰਨ ਤਾਰਨ ਫ਼ੇਰੀ ਸਿਰਫ਼ ਫੋਟੋ ਸੈਸ਼ਨ, ਅਕਾਲੀ ਦਲ ਨੇ ਸਰਕਾਰ ਨੂੰ ਹਟਾਉਣ ਦੀ ਕੀਤੀ ਮੰਗ

ਚੰਡੀਗੜ੍ਹ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨੂੰ ਲੈ ਕੇ ਹੋਈਆਂ ਮੌਤਾਂ ਤੋਂ ਬਾਅਦ ਰਾਜਨੀਤਕ ਪਾਰਟੀਆਂ ਦੇ ਵਿਰੋਧ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ। ਅਕਾਲੀ ਦਲ ਵੱਲੋਂ ਦਿਨ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਰਿਹਾਇਸ਼ ਰਾਜ ਭਵਨ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ।

1ਬਲਵਿੰਦਰ ਸਿੰਘ ਭੂੰਦੜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ।

ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਬਿਕਰਮ ਸਿੰਘ ਮਜੀਠਿਆ ਨੇ ਇਸ ਧਰਨੇ ਪ੍ਰਦਰਸ਼ਨ ਦੀ ਅਗਵਾਈ ਕੀਤੀ ਅਤੇ ਉਨ੍ਹਾਂ ਨੇ ਹੱਥ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ ਕਿ 'ਚਾਹੁੰਦਾ ਹੈ ਪੰਜਾਬ, ਕੈਪਟਨ ਤੋਂ ਹਿਸਾਬ।'

2ਬਲਵਿੰਦਰ ਸਿੰਘ ਭੂੰਦੜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਦੀਆਂ ਮੌਤਾਂ ਦਾ ਸਿੱਧਾ ਜ਼ਿੰਮੇਵਾਰ ਪੰਜਾਬ ਦਾ ਮੁੱਖ ਮੰਤਰੀ ਹੈ ਅਤੇ ਇਸ ਲਈ ਉਹ ਪੰਜਾਬ ਦੇ ਰਾਜਪਾਲ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਆਏ ਹਨ।

3 ਬਲਵਿੰਦਰ ਸਿੰਘ ਭੂੰਦੜ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ।

ਉਥੇ ਹੀ ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਵਾਰ ਪੰਜਾਬ ਦੇ ਇਤਿਹਾਸ ਵਿੱਚ ਵਾਪਰਿਆਂ ਹੈ ਕਿ ਜ਼ਹਿਰੀਲੀ ਸ਼ਰਾਬ ਨਾਲ 120 ਤੋਂ ਵੱਧ ਲੋਕਾਂ ਦੀ ਜਾਨ ਗਈ ਹੋਵੇ।

ਉਥੇ ਹੀ ਉਨ੍ਹਾਂ ਨੇ ਐਥੋਨੋਲ ਬਾਰੇ ਬੋਲਦਿਆਂ ਕਿਹਾ ਕਿ ਇਹ ਕਿਥੋਂ ਆਈ ਤੇ ਕਿਵੇਂ ਆਈ। ਇਸ ਬਾਰੇ ਸਰਕਾਰ ਕੋਈ ਵੀ ਕਾਰਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਉਤਪਾਦਨ ਦੇ ਲਈ ਬਕਾਇਦਾ ਸਰਕਾਰ ਵੱਲੋਂ ਲਾਇਸੰਸ ਜਾਰੀ ਕੀਤੇ ਜਾਂਦੇ ਹਨ, ਪਰ ਫ਼ਿਰ ਵੀ ਸਰਕਾਰ ਮਾਲਕਾਂ ਨੂੰ ਬਚਾਉਣ ਦਾ ਯਤਨ ਕਰ ਰਹੀ ਹੈ। ਇਸ ਲਈ ਅਸੀਂ ਮੰਗ ਕਰਦੇ ਹਾਂ ਕਿ ਇਸ ਮਾਮਲੇ ਦੇ ਲਈ ਐੱਸ.ਆਈ.ਟੀ. ਦਾ ਗਠਨ ਹੋਵੇ।

4ਬਿਕਰਮ ਸਿੰਘ ਮਜੀਠਿਆ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਭੂੰਦੜ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਦੇ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਏਡਾ ਵੱਡਾ ਦੁਖਾਂਤ ਵਾਪਰਿਆ ਹੈ ਕਿ ਸ਼ਰਾਬ ਨਾਲ ਇੰਨੀਂ ਵੱਡੀ ਗਿਣਤੀ ਦੇ ਵਿੱਚ ਮੌਤਾਂ ਹੋਈਆਂ ਹੋਣ। ਇਸ ਲਈ ਅਸੀਂ ਰਾਜਪਾਲ ਨੂੰ ਬੇਨਤੀ ਕਰਦੇ ਹਾਂ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਹਟਾਇਆ ਜਾਵੇ।

ਉੱਥੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠਿਆ ਨੇ ਕਿਹਾ ਕਿ ਜੇ ਅਕਾਲੀ ਦਲ ਪ੍ਰਦਰਸ਼ਨ ਕਰਦਾ ਹੈ ਤਾਂ ਉਨ੍ਹਾਂ ਲਈ ਹਰ ਤਰ੍ਹਾਂ ਦੇ ਨਿਯਮ ਹਨ, ਪਰ ਜਦੋਂ ਕਾਂਗਰਸ ਜਾਂ ਉਨ੍ਹਾਂ ਦੀ ਬੀ ਪਾਰਟੀ ਪ੍ਰਦਰਸ਼ਨ ਕਰਦੀ ਹੈ ਤਾਂ ਕੋਈ ਵੀ ਨਿਯਮ ਨਹੀਂ ਹਨ।

5ਬਿਕਰਮ ਸਿੰਘ ਮਜੀਠਿਆ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਉੱਥੇ ਹੀ ਮਜੀਠਿਆ ਨੇ ਪੀੜਤ ਪਰਿਵਾਰਾਂ ਨੂੰ 20-25 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਤਾਂ ਉਥੇ ਹੀ ਈਡੀ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ। ਕਿਉਂਕਿ ਕੋਰੋਨਾ ਮਹਾਂਮਾਰੀ ਦੌਰਾਨ ਸੂਬੇ ਵਿੱਚ ਡਿਸਟਿਲਰੀਆਂ ਤੋਂ ਨਿਕਲੀ ਨਕਲੀ ਸ਼ਰਾਬ ਤਹਿਤ ਸੂਬੇ ਦੇ ਖਜ਼ਾਨੇ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਨੂੰ ਲੈ ਕੇ ਮਨੀ ਲਾਂਡਰਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ।

ਮਜੀਠਿਆ ਨੇ ਕੈਪਟਨ ਦੇ ਤਰਨ ਤਾਰਨ ਪੀੜਤਾਂ ਨਾਲ ਮੁਲਾਕਾਤ ਨੂੰ ਨਿਰ੍ਹਾ ਫ਼ੋਟੋ ਸੈਸ਼ਨ ਹੀ ਦੱਸਿਆ, ਉਨ੍ਹਾਂ ਕਿਹਾ ਕਿ ਪੀੜਤਾਂ ਵੱਲੋਂ ਜਿਹੜੇ ਲੋਕਾਂ ਦੇ ਨਾਂਅ ਲਏ ਜਾ ਰਹੇ ਹਨ, ਉਨ੍ਹਾਂ ਵਿਰੁੱਧ ਪਰਚਾ ਦਰਜ ਕਿਉਂ ਨਹੀਂ ਕੀਤਾ ਜਾ ਰਿਹਾ ਹੈ।

ABOUT THE AUTHOR

...view details