ਪੰਜਾਬ

punjab

ਪੰਜਾਬ ਤੇ ਚੰਡੀਗੜ੍ਹ 'ਚ ਅਜੇ ਨਹੀਂ ਖੁੱਲ੍ਹਣਗੀਆਂ ਦੁਕਾਨਾਂ

ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਤਾਲਾਬੰਦੀ ਦੌਰਾਨ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕੁੱਝ ਦੁਕਾਨਾਂ ਖੋਲ੍ਹੀਆਂ ਜਾਣਗੀਆਂ ਪਰ ਪੰਜਾਬ ਤੇ ਚੰਡੀਗੜ੍ਹ 'ਚ ਅਜੇ ਦੁਕਾਨਾਂ ਨਹੀਂ ਖੁੱਲ੍ਹਣਗੀਆਂ।

By

Published : Apr 25, 2020, 3:17 PM IST

Published : Apr 25, 2020, 3:17 PM IST

Updated : Apr 25, 2020, 3:56 PM IST

ਫ਼ੋਟੋ।
ਫ਼ੋਟੋ।

ਚੰਡੀਗੜ੍ਹ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਨੂੰ ਫੈਲਣ ਤੋਂ ਰੋਕਣ ਲਈ ਕਰਫਿਊ ਲਗਾਇਆ ਗਿਆ ਹੈ। ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਤਾਲਾਬੰਦੀ ਦੌਰਾਨ ਕੁੱਝ ਦੁਕਾਨਾਂ ਖੋਲ੍ਹੀਆਂ ਜਾਣਗੀਆਂ ਪਰ ਪੰਜਾਬ ਤੇ ਚੰਡੀਗੜ੍ਹ 'ਚ ਅਜੇ ਦੁਕਾਨਾਂ ਨਹੀਂ ਖੁੱਲ੍ਹਣਗੀਆਂ।

ਕੇਂਦਰ ਦੇ ਇਸ ਫੈਸਲੇ ਨੂੰ ਅਜੇ ਪੰਜਾਬ 'ਚ ਲਾਗੂ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਆਪਣੇ ਹਿਸਾਬ ਨਾਲ ਫੈਸਲਾ ਕਰੇਗੀ। ਵਿਸ਼ੇਸ਼ ਮੁੱਖ ਸਕੱਤਰ ਕੇ ਬੀ ਐੱਸ ਸਿੱਧੂ ਨੇ ਇਸ ਬਾਰੇ ਸਪੱਸ਼ਟ ਕੀਤਾ ਹੈ। ਕੇਂਦਰ ਵੱਲੋਂ ਵੀ ਕੰਟੇਨਮੇਂਟ ਜ਼ੋਨ 'ਚ ਦੁਕਾਨਾਂ ਖੋਲ੍ਹਣ ਦੀ ਛੋਟ ਨਹੀਂ ਦਿੱਤੀ ਗਈ।

ਦੂਜੇ ਪਾਸੇ ਚੰਡੀਗੜ੍ਹ 'ਚ ਵੀ 3 ਮਈ ਤੱਕ ਗ਼ੈਰ-ਜ਼ਰੂਰੀ ਦੁਕਾਨਾਂ ਨਹੀਂ ਖੁੱਲ੍ਹਣਗੀਆਂ। ਗ੍ਰਹਿ ਮੰਤਰਾਲੇ ਵੱਲੋਂ ਦਿੱਤਾ ਗਿਆ ਆਦੇਸ਼ ਚੰਡੀਗੜ੍ਹ ਵਿੱਚ ਲਾਗੂ ਨਹੀਂ ਹੋਵੇਗਾ। ਕੰਟੇਨਮੈਂਟ ਜ਼ੋਨ ਹੋਣ ਕਰਕੇ ਚੰਡੀਗੜ੍ਹ ਵਿੱਚ ਦੁਕਾਨਾਂ ਨਹੀਂ ਖੋਲ੍ਹੀਆਂ ਜਾ ਸਕਦੀਆਂ। ਪ੍ਰਸ਼ਾਸਨ ਦੇ ਸਲਾਹਕਾਰ ਮਨੋਜ ਪਰੀਦਾ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।

ਦੱਸ ਦਈਏ ਕਿ ਕੇਂਦਰ ਨੇ ਸ਼ਹਿਰੀ ਖੇਤਰਾਂ ਵਿੱਚ, ਰਿਹਾਇਸ਼ੀ ਕੰਪਲੈਕਸਾਂ ਵਿੱਚ ਸਾਰੀਆਂ ਦੁਕਾਨਾਂ, ਆਸ-ਪਾਸ ਦੀਆਂ ਦੁਕਾਨਾਂ ਅਤੇ ਰਿਹਾਇਸ਼ੀ ਖੇਤਰ ਵਿੱਚ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ। ਬਾਜ਼ਾਰ, ਮਾਰਕਿਟ ਕੰਪਲੈਕਸ ਅਤੇ ਸ਼ਾਪਿੰਗ ਮਾਲਾਂ ਵਿਚ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਹੈ। ਈ-ਕਾਮਰਸ ਕੰਪਨੀਆਂ ਦੁਆਰਾ ਵਿਕਰੀ ਨੂੰ ਸਿਰਫ ਜ਼ਰੂਰੀ ਚੀਜ਼ਾਂ ਲਈ ਇਜਾਜ਼ਤ ਦੇਣਾ ਜਾਰੀ ਰਹੇਗਾ। ਐਮਐਚਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਹੋਰ ਸਪੱਸ਼ਟ ਕੀਤਾ ਗਿਆ ਹੈ ਕਿ ਸ਼ਰਾਬ ਅਤੇ ਹੋਰ ਚੀਜ਼ਾਂ ਦੀ ਵਿਕਰੀ 'ਤੇ ਰੋਕ ਹੈ।

Last Updated : Apr 25, 2020, 3:56 PM IST

For All Latest Updates

ABOUT THE AUTHOR

...view details