ਚੰਡੀਗੜ੍ਹ: ਦੇਸ਼ ਭਰ ਵਿੱਚ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਿਆਸੀ ਆਗੂਆਂ ਨੇ ਟਵਿੱਟਰ 'ਤੇ ਦੇਸ਼ ਭਰ ਵਿੱਚ ਵਸਦੀ ਸਿੱਖ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਧਾਈਆਂ ਦਿੱਤੀਆਂ।
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ
ਦੇਸ਼ ਭਰ ਵਿੱਚ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਮੌਕੇ ਸਿਆਸੀ ਆਗੂਆਂ ਨੇ ਵਧਾਈਆਂ ਦਿੱਤੀਆਂ।
ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਇਸ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਹਾਲਾਂਕਿ, ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ ਦੇ ਨਾਲ-ਨਾਲ ਪੰਜਾਬ ਵਿੱਚ ਵੀ ਤਾਲਾਬੰਦੀ ਲਾਗੂ ਹੈ ਜਿਸ ਦੇ ਚੱਲਦਿਆਂ ਗੁਦੁਆਰਿਆਂ ਵਿੱਚ ਇਸ ਪਵਿੱਤਰ ਦਿਹਾੜੇ ਮੌਕੇ ਭੀੜ ਇੱਕਠੀ ਨਹੀਂ ਹੋਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 283 ਹੋਈ, 17 ਮੌਤਾਂ
Last Updated : Apr 24, 2020, 10:12 AM IST