ਚੰਡੀਗੜ੍ਹ: ਪੰਜਾਬ ਸਰਕਾਰ ਯਾਨੀ ਕਿ ਮਾਨ ਸਰਕਾਰ ਬਣਨ ਤੋਂ ਬਾਅਦ ਉਹ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਹੈ। ਪੰਜਾਬ ਵਿੱਚ ਦਿਨ-ਬ-ਦਿਨ ਵੱਧ ਰਹੇ ਕਤਲ ਮਾਮਲੇ ਹੈਰਾਨ ਕਰ ਦੇਣ ਵਾਲੇ ਹਨ। ਇਕ ਵਾਰ ਫਿਰ ਮੈਚ ਦੌਰਾਨ ਗੋਲੀਆਂ ਚੱਲਣ ਵਾਲੇ ਮਾਮਲੇ ਨੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ।
ਇਸ ਦੇ ਚੱਲਦਿਆਂ, ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਇਸ ਸਥਿਤੀ ਨੂੰ ਲੈ ਕੇ ਬੇਹਦ ਚਿੰਤਾ ਪ੍ਰਗਟ ਕੀਤੀ ਹੈ। ਟਵੀਟ ਕਰਦਿਆਂ ਸਿੱਧੂ ਨੇ ਲਿਖਿਆ ਕਿ - "ਮੈਂ ਪੰਜਾਬ ਵਿੱਚ ਵਧ ਰਹੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਬਹੁਤ ਚਿੰਤਤ ਹਾਂ। ਮੋਗਾ ਵਿੱਚ ਦਿਹਾੜੇ ਇਕ ਹੋਰ ਦਿਨ ਕਤਲ ਸਰਕਾਰ ਦੀ ਪੂਰੀ ਤਰ੍ਹਾਂ ਨਾਲ ਨਾਕਾਮੀ ਅਤੇ ਗੰਭੀਰਤਾ ਦੀ ਘਾਟ ਨੂੰ ਦਰਸ਼ਾਉਂਦਾ ਹੈ। ਇਹ ਹੈਰਾਨ ਕਰਨ ਵਾਲੀ ਗੱਲ ਹੈ।"
ਦੂਜੇ ਪਾਸੇ ਕਾਂਗਰਸੀ ਆਗੂ ਪਰਗਟ ਸਿੰਘ ਨੇ ਵੀ ਕਾਨੂੰਨ ਵਿਵਸਥਾ ਨੂੰ ਲੈ ਕੇ ਮਾਨ ਸਰਕਾਰ ਉੱਤੇ ਸਵਾਲ ਚੁੱਕੇ। ਪਰਗਟ ਸਿੰਘ ਨੇ ਟਵੀਟ ਕਰਦਿਆ ਲਿੱਖਿਆ ਕਿ, "ਭਗਵੰਤ ਮਾਨ ਗੁਜਰਾਤ ਚੋਣਾਂ ਵਿੱਚ ਰੁੱਝੇ ਹਨ, ਜਦਕਿ ਮੋਗਾ ਵਿੱਚ ਕੱਬਡੀ ਮੈਚ ਦੌਰਾਨ ਇਕ ਹੋਰ ਨੌਜਵਾਨ ਦਾ ਕਤਲ ਹੋ ਗਿਆ ਹੈ ਜਿਸ ਦੀ ਮੌਤ ਹੋ ਗਈ ਹੈ।"
ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਨ ਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਐਲਾਨ ਤੋਂ ਪਹਿਲਾਂ (announcement of the new President of Punjab Congress) ਪੰਜਾਬ ਕਾਂਗਰਸ ਦੀ ਧੜੇਬੰਦੀ ਲਗਾਤਾਰ ਸਾਹਮਣੇ ਆ ਰਹੀ ਹੈ। ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਪਟਿਆਲਾ ਵਿਖੇ ਆਪਣੀ ਰਿਹਾਇਸ਼ ਉੱਪਰ ਮੌਜੂਦਾ ਤੇ ਸਾਬਕਾ ਕਾਂਗਰਸ ਵਿਧਾਇਕਾਂ ਨਾਲ ਮੀਟਿੰਗ ( Navjot Sidhu held a meeting with the Congress leaders )ਹੋਈ। ਇਸ ਮੀਟਿੰਗ ਵਿੱਚ ਕਾਂਗਰਸ ਦੇ ਹੋਰ ਵੀ ਵੱਡੇ ਚਿਹਰੇ ਸ਼ਾਮਿਲ ਰਹੇ। ਕੁਝ ਹੀ ਦਿਨ੍ਹਾਂ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ ਹੋਣ ਜਾ ਰਿਹਾ ਹੈ। ਇਸ ਐਲਾਨ ਤੋਂ ਪਹਿਲਾਂ ਸਿੱਧੂ ਧੜੇ ਦੀਆਂ ਲਗਾਤਾਰ ਮੀਟਿੰਗ ਚੱਲ ਰਹੀਆਂ ਹਨ ਕਿਤੇ ਨਾ ਕਿਤੇ ਸਿੱਧੂ ਖੇਮੇ ਦੇ ਆਗੂਆਂ ਵੱਲੋਂ ਹਾਈਕਮਾਨ ਨੂੰ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਹੱਥ ਮੁੜ ਤੋਂ ਕਾਂਗਰਸ ਦੀ ਕਮਾਨ ਦਿੱਤੀ ਜਾਵੇ।
ਇਹ ਵੀ ਪੜ੍ਹੋ: ਨਸ਼ੇ 'ਤੇ ਸਿਆਸਤ: ਸੀਐਮ ਮਾਨ ਬੋਲੇ-"ਇੱਥੇ ਬਣਦੈ ਚਿੱਟਾ", ਭਾਜਪਾ ਆਗੂ ਸਿਰਸਾ ਨੇ ਕਿਹਾ- "ਕੀ ਕੇਜਰੀਵਾਲ ਮਾਨ ਉੱਤੇ ਬਣਾ ਰਿਹੈ ਦਬਾਅ"