ਚੰਡੀਗੜ੍ਹ:ਸਿੱਧੂ ਮੂਸੇਵਾਲਾ ਦੇ ਮਾਪੇ ਹੁਣ ਪੰਜਾਬ ਸਰਕਾਰ ਤੋਂ ਨਾ-ਉਮੀਦ ਹੋਣ ਤੋਂ ਮਗਰੋਂ ਹਾਈਕੋਰਟ ਦਾ ਬੂਹਾ ਖੜਕਾ ਸਕਦੇ ਨੇ। ਦੱਸ ਦਈਏ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਅੱਜ ਪੰਜਾਬ ਹਰਿਆਣਾ ਹਾਈਕੋਰਟ ਪਹੁੰਚੇ। ਮੂਸੇਵਾਲਾ ਦੇ ਮਾਤਾ-ਪਿਤਾ ਹਾਈਕੋਰਟ ਵਿੱਚ ਕਤਲ ਦੀ ਸੁਤੰਤਰ ਜਾਂਚ ਦੀ ਮੰਗ ਨੂੰ ਲੈ ਕੇ ਛੇਤੀ ਹੀ ਪਟੀਸ਼ਨ ਦਾਇਰ ਕਰ ਸਕਦੇ ਹਨ। ਵਕੀਲਾਂ ਨਾਲ ਗੱਲ ਕਰਨ ਤੋਂ ਬਾਅਦ ਹੁਣ 17 ਮਾਰਚ ਤੱਕ ਮੂਸੇਵਾਲਾ ਦੇ ਪਿਤਾ ਹਾਈਕੋਰਟ ਵਿੱਚ ਆਪਣੀ ਗੁਹਾਰ ਲਗਾ ਲਕਦੇ ਨੇ। ਦੱਸ ਦਈਏ ਮੂਸੇਵਾਲਾ ਦੇ ਮਾਪੇ ਸਿੱਧੂ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਮਾਸਟਰਮਾਈਡਾਂ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਲਗਾਤਾਰ ਜੱਦੋ-ਜਹਿਦ ਕਰ ਰਹੇ ਨੇ ਅਤੇ ਹੁਣ ਉਨ੍ਹਾਂ ਨੂੰ ਸਰਕਾਰ ਦੇ ਭਰੋਸਿਆਂ ਉੱਤੇ ਕੋਈ ਯਕੀਨ ਨਹੀਂ ਰਿਹਾ।
ਪੰਜਾਬ ਵਿਧਾਨ ਸਭਾ ਬਾਹਰ ਧਰਨਾ: ਦੱਸ ਦਈਏ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਪੁੱਤਰ ਦੇ ਕਤਲ ਦੇ ਇਨਸਾਫ਼ ਲਈ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਬਾਹਰ ਵੀ ਧਰਨਾ ਲਗਾਇਆ ਸੀ ਅਤੇ ਇਸ ਦੌਰਾਨ ਪੰਜਾਬ ਦੇ ਕੈਬਨਿਟ ਕੁਲਦੀਪ ਧਾਲੀਵਾਲ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਧਾਲੀਵਾਲ ਨੇ ਕਿਹਾ ਸੀ ਕਿ ਮੂਸੇਵਾਲਾ ਸਿਰਫ਼ ਉਨ੍ਹਾਂ ਦਾ ਨਹੀਂ ਸਗੋਂ ਪੂਰੇ ਪੰਜਾਬ ਦਾ ਪੁੱਤਰ ਸੀ ਅਤੇ ਉਸ ਦੇ ਕਾਤਲਾਂ ਖ਼ਿਲਾਫ਼ ਪੰਜਾਬ ਸਰਕਾਰ ਲਗਾਤਾਰ ਕਾਰਵਾਈ ਕਰਨ ਲਈ ਜੱਦੋ-ਜਹਿਦ ਕਰ ਰਹੀ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਸੀ ਕਿ ਮੁੱਖ ਮੰਤਰੀ ਪੰਜਾਬ ਖੁੱਦ ਉਨ੍ਹਾਂ ਦਾ ਦਰਦ ਵੰਡਾਉਣ ਲਈ ਮੀਟਿੰਗ ਕਰਨਗੇ । ਦੱਸ ਦਈਏ ਉਸ ਸਮੇਂ ਮੂਸੇਵਾਲਾ ਦੇ ਪਿਤਾ ਨੇ ਵੀ ਪੰਜਾਬ ਸਰਕਾਰ ਖ਼ਿਲਾਫ਼ ਭੜਾਸ ਕੱਢੀ ਸੀ।