ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਪਾਕਿਸਤਨਾ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿੱਚ ਜਾਣ ਲਈ ਵਿਦੇਸ਼ ਮੰਤਰੀ ਨੂੰ ਤੀਜੀ ਵਾਰ ਚਿੱਠੀ ਲਿਖ ਕੇ ਤਿੱਖੇ ਸ਼ਬਦਾਂ ਵਿੱਚ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ।
ਸਿੱਧੂ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਤੀਜਾ ਖ਼ਤ ਸਿੱਧੂ ਨੇ ਚਿੱਠੀ ਵਿੱਚ ਲਿਖਿਆ ਕਿ ਉਨ੍ਹਾਂ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਕਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿੱਚ ਜਾਣ ਲਈ ਵਿਦੇਸ਼ ਮੰਤਰਾਲੇ ਵੱਲੋਂ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਵਾਰ-ਵਾਰ ਮੰਤਰਾਲੇ ਨੂੰ ਇਹ ਯਾਦ ਕਰਵਾਇਆ ਹੈ।
ਉਨ੍ਹਾਂ ਕਿਹਾ ਕਿ ਜੇ ਇਜਾਜ਼ਤ ਨਹੀਂ ਦਿੱਤੀ ਜਾਂਦੀ ਤਾਂ ਉਹ ਹੋਰ ਸਿੱਖ ਸ਼ਰਧਾਲੂਆਂ ਦੀ ਤਰ੍ਹਾਂ ਹੀ ਵੀਜ਼ਾ ਉੱਤੇ ਪਾਕਿਸਤਾਨ ਜਾਣਗੇ। ਸਿੱਧੂ ਨੇ ਕਿਹਾ ਕਿ ਹੁਣ ਤੱਕ ਕਿਸੇ ਵੀ ਖ਼ਤ ਦਾ ਜਵਾਬ ਨਹੀਂ ਮਿਲਿਆ ਹੈ। ਸਿੱਧੂ ਨੇ ਖ਼ਤ ਵਿੱਚ ਕਿਹਾ ਕਿ ਕੇਂਦਰ ਸਰਕਾਰ ਉਸ ਦੇ ਅੱਗੇ ਦੇ ਕੰਮਾਂ ਲਈ ਰੁਕਾਵਟ ਪੈਦਾ ਕਰ ਰਹੀ ਹੈ।
ਦੱਸ ਦਈਏ ਕਿ 9 ਨਵੰਬਰ ਨੂੰ ਪਾਕਿਸਤਾਨ ਕਰਤਾਰਪੁਰ ਲਾਂਘਾ ਖੋਲ੍ਹਣ ਜਾ ਰਿਹਾ ਹੈ। ਉੱਥੋਂ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਇਸ ਉਦਘਾਟਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਹੈ। ਇਸੇ ਲਈ ਉਹ ਪਾਕਿ ਜਾਣ ਲਈ ਵਿਦੇਸ਼ ਮੰਤਰਾਲੇ ਤੋਂ ਇਜਾਜ਼ਤ ਮੰਗ ਰਹੇ ਹਨ।