ਪੰਜਾਬ

punjab

ETV Bharat / state

ਦਲਿਤਾਂ ਤੋਂ ਬਾਅਦ OBC ਸੈੱਲ ਦੇ ਵਰਕਰਾਂ ਨਾਲ ਸਿੱਧੂ ਦੀ ਬੈਠਕ - 2022 ਦੀਆਂ ਵਿਧਾਨ ਸਭਾ ਚੋਣਾਂ

ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਹੁਣੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਜੁੱਟ ਗਈ ਹੈ। ਗਿਲਜੀਆਂ ਨੇ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਕੋਈ ਵਿਰੋਧਤਾ ਨਹੀਂ ਅਤੇ ਕਾਂਗਰਸ ਇਕਜੁੱਟ ਹੋ ਕੇ ਵਿਧਾਨ ਸਭਾ ਚੋਣਾਂ ਲੜੇਗੀ।

ਦਲਿਤਾਂ ਤੋਂ ਬਾਅਦ OBC ਸੈੱਲ ਦੇ ਵਰਕਰਾਂ ਨਾਲ ਸਿੱਧੂ ਦੀ ਬੈਠਕ
ਦਲਿਤਾਂ ਤੋਂ ਬਾਅਦ OBC ਸੈੱਲ ਦੇ ਵਰਕਰਾਂ ਨਾਲ ਸਿੱਧੂ ਦੀ ਬੈਠਕ

By

Published : Aug 11, 2021, 9:39 AM IST

ਚੰਡੀਗੜ੍ਹ:ਸੈਕਟਰ 15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਕਾਰਜਕਾਰੀ ਪ੍ਰਧਾਨਾਂ ਵਲੋਂ OBC ਸੈਲ ਨਾਲ ਮੁਲਾਕਾਤ ਕਰ ਉਹਨਾਂ ਦੀਆ ਮੁਸ਼ਕਿਲਾਂ ਸੁਣਿਆ ਗਈਆਂ। ਬੈਠਕ ਤੋਂ ਬਾਅਦ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਹੁਣੇ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਜੁੱਟ ਗਈ ਹੈ। ਗਿਲਜੀਆਂ ਨੇ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਕੋਈ ਵਿਰੋਧਤਾ ਨਹੀਂ ਅਤੇ ਕਾਂਗਰਸ ਇਕਜੁੱਟ ਹੋ ਕੇ ਵਿਧਾਨ ਸਭਾ ਚੋਣਾਂ ਲੜੇਗੀ।

ਇਹ ਵੀ ਪੜੋ: ਕੈਪਟਨ ਅਮਰਿੰਦਰ ਸਿੰਘ PM ਮੋਦੀ ਨਾਲ ਕਰ ਸਕਦੇ ਹਨ ਮੁਲਾਕਾਤ

ਇਸ ਦੌਰਾਨ OBC ਸੈੱਲ ਦੇ ਪੰਜਾਬ ਪ੍ਰਧਾਨ ਗੁਰਿੰਦਰ ਸਿੰਘ ਬਿੱਲਾ ਨੇ ਕਿਹਾ ਕੀ OBC ਵਰਗ ਤੋਂ ਕ੍ਰਿਮੀ ਲੇਅਰ ਖਤਮ ਕੀਤੀ ਜਾਣੀ ਚਾਹੀਦੀ ਹੈ ਜਿਸਦੀ ਮੰਗ ਕੀਤੀ ਗਈ ਹੈ। ਇਸ ਤੋ ਇਲਾਵਾ ਮੰਤਰੀ ਮੰਡਲ ਵਿੱਚ OBC ਵਰਗ ਦੇ ਲੀਡਰ ਨੂੰ ਸ਼ਾਮਲ ਕਰਨ ਦੀ ਗੱਲ ਵੀ ਗੁਰਿੰਦਰ ਸਿੰਘ ਵਲੋਂ ਕੀਤੀ ਗਈ। ਇਸ ਦੌਰਾਨ ਨਵਜੋਤ ਸਿੱਧੂ ਵੱਲੋਂ ਵੱਖ-ਵੱਖ ਕੱਚੇ ਅਤੇ ਠੇਕੇ ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਵੀ ਸੁਣੀਆਂ ਗਈਆਂ ਅਤੇ ਉਹਨਾਂ ਦੇ ਮਸਲੇ ਜਲਦ ਹੱਲ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ।

ਇਹ ਵੀ ਪੜੋ: ਖੇਤੀ ਕਾਨੂੰਨਾਂ ਨੂੰ ਲੈਕੇ ਸ਼ਾਹ ਅੱਗੇ ਕੈਪਟਨ ਦੀ ਇਹ ਮੰਗ

ABOUT THE AUTHOR

...view details