ਪੰਜਾਬ

punjab

ETV Bharat / state

ਪੰਜਾਬ ਵਿਧਾਨ ਸਭਾ 'ਚ ਸਿੱਖ ਗੁਰੂਦੁਆਰਾ ਸੋਧ ਬਿੱਲ ਕੀਤਾ ਗਿਆ ਪਾਸ, ਗੁਰਬਾਣੀ ਪ੍ਰਸਾਰਣ ਲਈ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਤੋਂ ਮਿਲੇਗੀ ਛੋਟ, ਪੜ੍ਹੋ ਕੀ ਬੋਲੇ ਮੁੱਖ ਮੰਤਰੀ ਮਾਨ...

ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਵਿਚ ਵਿਧਾਨ ਸਭਾ ਵੱਲੋਂ ਸਿੱਖ ਗੁਰਦੁਆਰਾ ਸੋਧ ਬਿੱਲ-2023 ਪਾਸ ਕਰ ਦਿੱਤਾ ਗਿਆ ਹੈ। ਗੁਰਬਾਣੀ ਦੇ ਪ੍ਰਸਾਰਣ ਦੇ ਹੱਕ ਨੂੰ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਤੋਂ ਮੁਕਤ ਕਰਵਾਉਣ ਦੇ ਮੰਤਵ ਨਾਲ ਇਹ ਕਦਮ ਚੁੱਕਿਆ ਗਿਆ ਹੈ।

Sikh Gurdwara Amendment Bill-2023 passed by Vidhan Sabha
ਪੰਜਾਬ ਵਿਧਾਨ ਸਭਾ 'ਚ ਸਿੱਖ ਗੁਰੂਦੁਆਰਾ ਸੋਧ ਬਿੱਲ ਕੀਤਾ ਗਿਆ ਪਾਸ, ਗੁਰਬਾਣੀ ਪ੍ਰਸਾਰਣ ਲਈ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਤੋਂ ਮਿਲੇਗੀ ਛੋਟ, ਪੜ੍ਹੋ ਕੀ ਬੋਲੇ ਮੁੱਖ ਮੰਤਰੀ ਮਾਨ...

By

Published : Jun 20, 2023, 4:02 PM IST

Updated : Jun 20, 2023, 4:09 PM IST

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ- 2023’ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਬਿੱਲ 'ਤੇ ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਅਧਿਕਾਰ 'ਤੇ ਇੱਕ ਵਿਸ਼ੇਸ਼ ਪਰਿਵਾਰ ਦੇ ਬੇਲੋੜੇ ਕੰਟਰੋਲ ਤੋਂ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਵਿਰੋਧਭਾਸੀ ਸਥਿਤੀ ਹੈ ਕਿ ਸ਼੍ਰੋਮਣੀ ਕਮੇਟੀ ਇੱਕ ਪਰਿਵਾਰ ਦੇ ਪ੍ਰਭਾਵ ਹੇਠ, ਜੋ ਇਸਦੇ ਮਾਮਲਿਆਂ ਨੂੰ ਕੰਟਰੋਲ ਕਰਦਾ ਹੈ, ਇਸ ਵੱਲੋਂ ਏਸੇ ਪਰਿਵਾਰ ਦੇ ਚੈਨਲ ਨੂੰ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਮਾਲਕੀ ਹੱਕ ਦਿੱਤੇ ਹੋਏ ਹਨ। ਭਗਵੰਤ ਮਾਨ ਨੇ ਸਵਾਲ ਕੀਤਾ ਕਿ ਸਰਬ-ਸਾਂਝੀ ਗੁਰਬਾਣੀ ਦੇ ਇਹ ਅਧਿਕਾਰ ਕਿਸੇ ਵੀ ਚੈਨਲ ਨੂੰ ਕਿਵੇਂ ਦਿੱਤੇ ਜਾ ਸਕਦੇ ਹਨ?

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਕਿਸੇ ਵੀ ਤਰ੍ਹਾਂ ਨਾਲ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਨਹੀਂ ਕਰਦਾ, ਸਗੋਂ ਗੁਰਬਾਣੀ ਨੂੰ ਘਰ-ਘਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਇਹ ਨਿਮਾਣਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਲਈ ਸਿੱਖ ਗੁਰਦੁਆਰਾ ਐਕਟ-1925 ਵਿੱਚ ਧਾਰਾ 125 ਤੋਂ ਬਾਅਦ ਧਾਰਾ 125-ਏ ਨੂੰ ਦਰਜ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਵਿੱਚ ਇਹ ਵਿਵਸਥਾ ਹੋਵੇਗੀ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਬੋਰਡ (ਸ਼੍ਰੋਮਣੀ ਕਮੇਟੀ) ਦਾ ਫਰਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਣ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਉਨ੍ਹਾਂ ਨੂੰ ਮੁਹੱਈਆ ਕਰਵਾਉਣ ਦਾ ਹੋਵੇਗਾ। ਇਸ ਐਕਟ ਵਿੱਚ ਇਹ ਪ੍ਰਬੰਧ ਵੀ ਹੋਵੇਗਾ ਕਿ ਪ੍ਰਸਾਰਣ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ।

ਗੁਰਬਾਣੀ ਦੇ ਪ੍ਰਸਾਰਣ 'ਤੇ ਇਕ ਵਿਸ਼ੇਸ਼ ਚੈਨਲ ਦੇ ਕੰਟਰੋਲ ਦੀ ਮੁਖਾਲਫ਼ਤ :ਮੁੱਖ ਮੰਤਰੀ ਨੇ ਦੁਹਰਾਇਆ ਕਿ ਇੱਕ ਨਿਮਾਣੇ ਅਤੇ ਸ਼ਰਧਾਵਾਨ ਸਿੱਖ ਹੋਣ ਦੇ ਨਾਤੇ ਉਹ ਦੁਨੀਆ ਭਰ ਵਿੱਚ ਗੁਰਬਾਣੀ ਦਾ ਮੁਫਤ ਪ੍ਰਸਾਰਣ ਕਰਨ ਦੇ ਹੱਕਦਾਰ ਹਨ। ਭਗਵੰਤ ਮਾਨ ਨੇ ਹੈਰਾਨੀ ਪ੍ਰਗਟਾਈ ਕਿ ਇਹ ਪੰਥ 'ਤੇ ਹਮਲਾ ਕਿਵੇਂ ਹੋ ਗਿਆ ਕਿਉਂਕਿ ਉਹ ਸਿਰਫ਼ ਗੁਰਬਾਣੀ ਦੇ ਪ੍ਰਸਾਰਣ 'ਤੇ ਇਕ ਵਿਸ਼ੇਸ਼ ਚੈਨਲ ਦੇ ਕੰਟਰੋਲ ਦੀ ਮੁਖਾਲਫ਼ਤ ਕਰ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਚੈਨਲ ਜਾਂ ਕਿਸੇ ਇੱਕ ਵਿਅਕਤੀ ਵਿਸ਼ੇਸ਼ ਨੂੰ ਅਧਿਕਾਰ ਦੇਣਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਗੁਰਬਾਣੀ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਕ ਨਿਮਾਣੇ ਤੇ ਸ਼ਰਧਾਵਾਨ ਸਿੱਖ ਵਜੋਂ ਉਹ ਦੁਨੀਆ ਭਰ ਵਿਚ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨਗੇ। ਭਗਵੰਤ ਮਾਨ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਕ ਵਿਸ਼ੇਸ਼ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਉਤੇ ਕੰਟਰੋਲ ਕੀਤੇ ਹੋਣ ਦਾ ਵਿਰੋਧ ਕਰਨ ਨਾਲ ਪੰਥ ਉਤੇ ਹਮਲਾ ਕਿਵੇਂ ਆਖਿਆ ਜਾ ਸਕਦਾ ਹੈ।

ਪੰਜਾਬ ਸਰਕਾਰ ਨੂੰ ਪ੍ਰੇਸ਼ਾਨ ਕਰਨ ਲਈ ਕੇਂਦਰ ਨੇ ਰੋਕੇ ਪੇਂਡੂ ਵਿਕਾਸ ਫੰਡ :CM ਮਾਨਨ੍ਹਾਂ ਕਿਹਾ ਕਿ ਪ੍ਰਸਾਰਣ ਦੇ ਹੱਕ ਇਕ ਚੈਨਲ ਤੱਕ ਸੀਮਿਤ ਰੱਖਣਾ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਵਿਸ਼ੇਸ਼ ਚੈਨਲ ਜਾਂ ਪ੍ਰਾਈਵੇਟ ਤੌਰ ਉਤੇ ਕਿਸੇ ਵਿਅਕਤੀ ਨੂੰ ਦੇਣ ਦਾ ਨਹੀਂ ਹੈ ਸਗੋਂ ਇਸ ਦਾ ਮਨੋਰਥ ਦੁਨੀਆ ਦੇ ਕੋਨੇ-ਕੋਨੇ ਵਿਚ ਗੁਰਬਾਣੀ ਦਾ ਸੰਦੇਸ਼ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਸੋਧ ਕਰਨ ਲਈ ਸਮਰੱਥ ਹੈ ਕਿਉਂਕਿ ਸੁਪਰੀਮ ਕੋਰਟ ਪਹਿਲਾਂ ਹੀ ਫੈਸਲਾ ਦੇ ਚੁੱਕੀ ਹੈ ਕਿ ਇਹ ਐਕਟ ਅੰਤਰ-ਰਾਜੀ ਐਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਇੱਕ ਹੀ ਪਰਿਵਾਰ ਦਾ ਦਬਦਬਾ ਰਿਹਾ ਹੈ, ਜਿਸ ਕਾਰਨ ਸਿੱਖ ਪੰਥ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਗੰਦੀ ਖੇਡ ਖੇਡਦੇ ਹੋਏ ਇਸ ਪਰਿਵਾਰ ਨੇ ਆਪਣੇ ਚਹੇਤੇ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਣ ਦਾ ਵਿਸ਼ੇਸ਼ ਅਧਿਕਾਰ ਦੇ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਐਕਟ ਵਿੱਚ ਸ਼ਬਦ ਟੈਲੀਕਾਸਟ ਜਾਂ ਪ੍ਰਸਾਰਣ ਦਾ ਕੋਈ ਜ਼ਿਕਰ ਨਹੀਂ ਹੈ। (ਪ੍ਰੈੱਸ ਨੋਟ)

Last Updated : Jun 20, 2023, 4:09 PM IST

ABOUT THE AUTHOR

...view details