ਪੰਜਾਬ

punjab

ETV Bharat / state

Chandigarh Clash: ਸਿੱਖ ਜਥੇਬੰਦੀਆਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਜ਼ਖ਼ਮੀ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਜਥੇਬੰਦੀਆਂ ਅੱਜ ਬੁੱਧਵਾਰ ਨੂੰ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵੱਲ ਕੂਚ ਕਰ ਰਹੀਆਂ ਸਨ। ਇਸ ਦੌਰਾਨ ਹੀ ਪੁਲਿਸ ਅਤੇ ਸਿੱਖ ਜਥੇਬੰਦੀਆਂ ਵਿਚਕਾਰ ਝੜਪ ਹੋ ਗਈ। ਪਰ ਫਿਰ ਵੀ ਸਿੱਖ ਜਥੇਬੰਦੀਆਂ ਬੈਰੀਗੇਟ ਤੋੜ ਕੇ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਵੱਲ ਅੱਗੇ ਵਧੀਆਂ।

Sikh organizations clash with police during Bandi Singh Rihai protest in Chandigarh
Sikh organizations clash with police during Bandi Singh Rihai protest in Chandigarh

By

Published : Feb 8, 2023, 6:34 PM IST

Updated : Feb 9, 2023, 11:05 AM IST

ਸਿੱਖ ਜਥੇਬੰਦੀਆਂ ਤੇ ਪੁਲਿਸ ਵਿਚਕਾਰ ਝੜਪ

ਚੰਡੀਗੜ੍ਹ:ਮੋਹਾਲੀ-ਚੰਡੀਗੜ੍ਹ ਬਾਰਡਰ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ 7 ਜਨਵਰੀ ਤੋਂ ਲਗਾਤਾਰ ਧਰਨਾ ਜਾਰੀ ਹੈ। ਇਸੇ ਤਹਿਤ ਹੀ ਅੱਜ ਬੁੱਧਵਾਰ ਨੂੰ ਸਿੱਖ ਜਥੇਬੰਦੀਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ ਚੰਡੀਗੜ੍ਹ ਵੱਲ ਕੂਚ ਕਰ ਰਹੇ ਸਨ। ਪਰ ਰਸਤੇ ਵਿੱਚ ਸਿੱਖ ਜਥੇਬੰਦੀਆਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਇਸ ਝੜਪ ਦੌਰਾਨ ਪੁਲਿਸ ਨੇ ਸਿੱਖ ਜਥੇਬੰਦੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਵਿੱਚ ਪਾਈਆਂ ਅਤੇ ਗੱਡੀਆਂ ਦੀ ਭੰਨਤੋੜ ਹੋਈ। ਪਰ ਫਿਰ ਵੀ ਸਿੱਖ ਜਥੇਬੰਦੀਆਂ ਨੇ ਪੁਲਿਸ ਦੇ ਬੈਰੀਗੇਟ ਤੋੜ ਕੇ ਚੰਡੀਗੜ੍ਹ ਵਿੱਚ ਦਾਖਲ ਹੋ ਗਈਆਂ।

ਪੁਲਿਸ ਨੇ ਕੀਤੇ ਸੀ ਕਰੜੇ ਸੁਰੱਖਿਆ ਪ੍ਰਬੰਧ:ਮੋਰਚੇ ਦੇ 31 ਮੈਂਬਰਾਂ ਦੇ ਜਥੇ ਵੱਲੋਂ ਟਰੈਕਟਰਾਂ ਉਤੇ ਸਵਾਰ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕੀਤਾ ਗਿਆ। ਸਿੱਖ ਜਥੇਬੰਦੀਆਂ ਦਾ ਇਹ ਜਥਾ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਤੁਰਿਆ। ਹਾਲਾਂਕਿ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਚੰਡੀਗੜ੍ਹ ਬਾਰਡਰ ਉਤੇ ਅਰਦਾਸ ਕਰ ਕੇ ਇਹ ਜਥਾ ਰਵਾਨਾ ਹੋਇਆ। ਇਸ ਦੌਰਾਨ "ਬੰਦੀ ਸਿੰਘਾਂ ਨੂੰ ਰਿਹਾ ਕਰਨ ਦੇ ਨਾਅਰੇ ਵੀ ਗੂੰਜਦੇ ਰਹੇ। ਇਸ ਦੌਰਾਨ ਸਿੱਖ ਜਥੇਬੰਦੀਆਂ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸਿੱਖ ਜਥੇਬੰਦੀਆਂ ਅਤੇ ਪੁਲਿਸ ਵਿਚਕਾਰ ਹੋਈ ਝੜਪ ਦੌਰਾਨ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਵੀ ਲਹਿ ਗਈਆਂ। ਇਸ ਤੋਂ ਇਲਾਵਾ ਇਸ ਝੜਪ ਵਿੱਚ ਪੁਲਿਸ ਦੇ ਮੁਲਾਜ਼ਮਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।

ਮੋਰਚੇ ਨੇ ਕੀਤਾ ਸੀ ਐਲਾਨ:-ਇਹ ਵੀ ਜ਼ਿਕਰਯੋਗ ਹੈ ਕਿ ਮੋਹਾਲੀ-ਚੰਡੀਗੜ੍ਹ ਬਾਰਡਰ ਉਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਚੱਲ ਰਿਹਾ ਹੈ। ਮੋਰਚੇ ਵਿਚ ਸ਼ਾਮਲ ਸੰਗਤ ਨੇ ਕਿਹਾ ਹੈ ਕਿ ਜਦੋਂ ਤੱਕ ਸਰਕਾਰ ਕੋਈ ਫੈਸਲਾ ਨਹੀਂ ਕਰਦੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕਰਦੀ ਇਹ ਮੋਰਚਾ ਇਸੇ ਤਰ੍ਹਾਂ ਜਾਰੀ ਰਹੇਗਾ। ਸੰਗਤ ਨੇ ਸਰਕਾਰ ਨੂੰ ਬਿਨ੍ਹਾਂ ਦੇਰੀ ਇਸ ਮਾਮਲੇ ਨੂੰ ਸੁਲਝਾਉਣ ਦੀ ਬੇਨਤੀ ਵੀ ਕੀਤੀ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸੀ ਜੇਕਰ ਸਰਕਾਰਾਂ ਵੱਲੋਂ ਬਲਾਤਕਾਰੀਆਂ, ਕਾਤਲਾਂ ਤੇ ਬੇਅਦਬੀਆਂ ਦੇ ਮੁਲਜ਼ਮਾਂ ਨੂੰ ਪੈਰੋਲ ਤੇ ਜ਼ਮਾਨਤਾਂ ਮਿਲ ਸਕਦੀਆਂ ਹਨ ਤਾਂ ਫਿਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹਰ ਵਾਰ ਸਰਕਾਰ ਚੁੱਪ ਕਿਉਂ ਹੈ।

ਪੁਲਿਸ ਨੇ 31 ਮੈਂਬਰਾਂ ਹਿਰਾਸਤ ਵਿੱਚ ਲਿਆ ਸੀ:-ਜਾਣਕਾਰੀ ਅਨੁਸਾਰ ਦੱਸ ਦਈਏ ਕਿ ਮੰਗਵਾਰ ਨੂੰ ਇਨਸਾਫ ਮੋਰਚੇ ਦੇ 31 ਮੈਂਬਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ। ਇਨ੍ਹਾਂ ਵੱਲੋਂ ਸੀਐੱਮ ਭਗਵੰਤ ਮਾਨ ਦੀ ਚੰਡੀਗੜ੍ਹ ਵਿਖੇ ਰਿਹਾਇਸ਼ ਦਾ ਘਿਰਾਓ ਕੀਤਾ ਜਾਣਾ ਸੀ। ਇਸ ਦੌਰਾਨ ਪੁੁਲਿਸ ਅਤੇ ਮੋਰਚੇ ਵਿਚਕਾਰ ਤਣਾਅ ਵਾਲੀ ਸਥਿਤੀ ਵੀ ਰਹੀ। ਪੁਲਿਸ ਨੇ ਉਕਤ ਜਥੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਜਥੇ ਦੇ ਸਾਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਹਾਲਾਂਕਿ ਮੋਰਚੇ ਦਾ ਕਹਿਣਾ ਸੀ ਕਿ ਜਿੰਨੀ ਦੇਰ ਤੱਕ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰਦੀ, ਇਹ ਮੋਰਚਾ ਜਾਰੀ ਰਹੇਗਾ। ਦੂਜੇ ਪਾਸੇ ਮੋਰਚੇ ਦੇ ਸਾਥੀ ਵੀ ਉਸੇ ਥਾਂ ਬਹਿ ਗਏ ਹਨ, ਜਿਥੋਂ ਮੋਰਚੇ ਦੇ ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।

ਇਹ ਵੀ ਪੜੋ:-Qaumi Insaaf Morcha: ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਮੂਲੀਅਤ ਕਰਨਗੇ ਸਿੱਧੂ ਮੂਸੇਵਾਲਾ ਦੇ ਮਾਤਾ, ਮਾਨਸਾ ਤੋਂ ਹੋਏ ਰਵਾਨਾ

Last Updated : Feb 9, 2023, 11:05 AM IST

ABOUT THE AUTHOR

...view details