ਚੰਡੀਗੜ੍ਹ :ਚੰਡੀਗੜ੍ਹ ਵਿੱਚ ਕੰਧਾਂ ਉੱਤੇ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਨਾਅਰੇ ਲਿਖੇ ਗਏ ਹਨ। ਜਾਣਕਾਰੀ ਮੁਤਾਬਿਕ ਕੰਧਾਂ ਉੱਤੇ 'ਫ੍ਰੀ ਅੰਮ੍ਰਿਤਪਾਲ' ਲਿਖਿਆ ਗਿਆ ਹੈ। ਚੰਡੀਗੜ੍ਹ ਦੇ ਸੈਕਟਰ 33/45 ਦੀ ਡਿਵਾਈਡਿੰਗ ਰੋਡ 'ਤੇ ਕੰਧ 'ਤੇ 'ਫ੍ਰੀ ਅੰਮ੍ਰਿਤਪਾਲ' ਦਾ ਨਾਅਰਾ ਲਿਖਿਆ ਗਿਆ ਹੈ। ਚੰਡੀਗੜ੍ਹ ਯੁਵਾ ਦਲ ਦੇ ਪ੍ਰਧਾਨ ਵਿਨਾਇਕ ਬਾਗੀਆ ਨੇ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਹ ਵੀ ਯਾਦ ਰਹੇ ਕਿ ਅੰਮ੍ਰਿਤਪਾਲ ਪੁਲਿਸ ਦੀ ਪਕੜ ਤੋਂ ਬਾਹਰ ਹੈ ਅਤੇ ਉਸਦੀ ਗ੍ਰਿਫਤਾਰੀ ਲਈ ਛਾਪੇਮਾਰੀ ਹੋ ਰਹੀ ਹੈ।
ਇਹ ਵੀ ਯਾਦ ਰਹੇ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਖੇ ਪੰਥਕ ਮੀਟਿੰਗ ਚਲ ਰਹੀ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਤੇ ਮੈਂਬਰ ਵੀ ਸ਼ਾਮਲ ਹਨ। ਮੀਟਿੰਗ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੁਝ ਸਿੱਖ ਨੌਜਵਾਨਾਂ ਨੇ ਅੰਮ੍ਰਿਤਪਾਲ ਦੇ ਹੱਕ ਵਿੱਚ ਨਾਅਰੇ ਲਾਏ ਗਏ। ਦੂਜੇ ਪਾਸੇ, ਸਿੱਖ ਜਥੇਬੰਦੀਆਂ ਵੱਲੋਂ ਅਖੌਤੀ ਮੀਡੀਆ ਮੁਰਦਾਬਾਦ ਦੇ ਨਾਅਰੇ ਲਾਏ ਗਏ।
ਸਿੱਖ ਨੌਜਵਾਨਾਂ ਨੇ ਲਾਏ ਨਾਅਰੇ: ਸਿੱਖ ਨੌਜਵਾਨਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਚ ਨਾਅਰੇ ਲਾਉਂਦਿਆਂ ਕਿਹਾ ਗਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ। ਅੰਮ੍ਰਿਤਪਾਲ ਜਿੰਦਾਬਾਦ ਦੇ ਨਾਅਰੇ ਵੀ ਲਾਏ ਗਏ। ਇਸ ਤੋਂ ਇਲਾਵਾ ਨਿਜੀ ਮੀਡਆਂ ਚੈਨਲਾਂ ਤੇ ਗੋਦੀ ਮੀਡੀਆ ਮੁਰਦਾਬਾਦ ਦੇ ਨਾਅਰੇ ਲਾਏ ਗਏ। ਇਹ ਨਾਅਰੇ ਲਾਉਂਦਿਆਂ ਦੀ ਵੀਡੀਓ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਾਹਮਣੇ ਆਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਵਿੱਚ ਖਾਲਿਸਤਾਨ ਤੇ ਹੋਰ ਪੰਜਾਬੀ ਭਾਸ਼ਾ ਦੇ ਹੱਕ ਵਿੱਚ ਨਾਅਰੇ ਲਿਖੇ ਜਾਂਦੇ ਰਹੇ ਹਨ। ਇਸਦਾ ਵਿਰੋਧ ਵੀ ਹੁੰਦਾ ਰਿਹਾ ਹੈ। ਇਸੇ ਸਾਲ ਸੈਕਟਰ 42 ਸਥਿਤ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਸਮਾਰਕ ਉੱਤੇ ਵੀ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਇਸਦਾ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਵਿਰੋਧ ਕੀਤਾ ਸੀ। ਇਸ ਮਾਮਲੇ ਨੂੰ ਲੈ ਕੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਸੀ ਕਿ ਇਹ ਕੰਮ ਕਿਸੇ ਬਹਾਦਰ ਦਾ ਨਹੀਂ ਸਗੋਂ ਗਿੱਦੜਾਂ ਦਾ ਕੰਮ ਹੈ। ਇਸ ਦੌਰਾਨ ਉਹਨਾਂ ਬੇਅੰਤ ਸਿੰਘ ਦੇ ਬੁੱਤ ਤੇ ਫੁੱਲ ਅਰਪਿਤ ਕੀਤੇ ਅਤੇ ਸ਼ਰਧਾਂਜਲੀ ਭੇਟ ਕੀਤੀ ਨਾਲ ਹੀ ਦੇਸ਼ ਵਿਰੋਧੀ ਤਾਕਤਾਂ ਤੇ ਵੀ ਜੰਮ ਕੇ ਵਰ੍ਹੇ। ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਕਿ ਸੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਅਸੀਂ ਬੇਅੰਤ ਸਿੰਘ ਦੀ ਤੀਜੀ ਪੀੜ੍ਹੀ ਹਾਂ ਇਨ੍ਹਾਂ ਸਮਾਜ ਵਿਰੋਧੀ ਅਨਸਰਾ ਮਨਸੂਬਿਆਂ ਦੇ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ :CM Mann Big Decision: ਫ਼ਸਲਾਂ ਦੇ ਨੁਕਸਾਨ 'ਤੇ ਸੀਐਮ ਮਾਨ ਦਾ ਵੱਡਾ ਐਲਾਨ, ਮੁਆਵਜ਼ਾ ਰਾਸ਼ੀ ਵਿੱਚ ਕੀਤਾ ਵਾਧਾ