ਚੰਡੀਗੜ੍ਹ: ਸੈਕਟਰ 35ਡੀ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਨੇ ਆਪਣੇ ਹੀ ਮਾਤਾ-ਪਿਤਾ ਨੂੰ ਘਰੋਂ ਬਾਹਰ ਕੱਢ ਕੇ ਪੂਰੇ ਮਕਾਨ ਉੱਤੇ ਕਬਜ਼ਾ ਕਰ ਲਿਆ। ਜਿਸ ਤੋਂ ਬਾਅਦ ਮਾਪੇ ਘਰ ਦੇ ਬਾਹਰ ਧਰਨਾ ਲਗਾਉਣ ਲਈ ਮਜਬੂਰ ਹੋ ਗਏ। ਉਨ੍ਹਾਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪੁੱਤਰ ਦੇ ਹਰ ਸੁਪਨੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਪੜ੍ਹਾ ਲਿਖਾ ਕੇ ਪੈਰਾਂ 'ਤੇ ਖੜ੍ਹਾ ਕੀਤਾ ਹੈ। ਜਿਸ ਨੇ ਅੱਜ ਉਨ੍ਹਾਂ ਨੂੰ ਹੀ ਘਰੋਂ ਬਾਹਰ ਕੱਢ ਦਿੱਤਾ।
ਚੰਡੀਗੜ੍ਹ: ਪੁੱਤ ਨੇ ਘਰੋਂ ਬਾਹਰ ਕੱਢੇ ਆਪਣੇ ਮਾਪੇ, ਮਾਪਿਆਂ ਨੇ ਘਰ ਦੇ ਬਾਹਰ ਲਗਾਇਆ ਧਰਨਾ - house in chandigarh
ਚੰਡੀਗੜ੍ਹ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਆਪਣੇ ਹੀ ਮਾਪਿਆਂ ਨੂੰ ਘਰੋਂ ਬਾਹਰ ਕੱਢ ਦਿੱਤਾ। ਜਿਸ ਤੋਂ ਬਾਅਦ ਮਾਪੇ ਘਰ ਦੇ ਬਾਹਰ ਧਰਨਾ ਲਗਾਉਣ ਲਈ ਮਜਬੂਰ ਹੋ ਗਏ ਹਨ।
ਦਰਅਸਲ ਮਾਪੇ ਘਰ ਦਾ ਸਮਾਨ ਲੈਣ ਲਈ ਬਜ਼ਾਰ ਗਏ ਸਨ ਪਰ ਜਦ ਉਹ ਵਾਪਸ ਪਰਤੇ ਤਾਂ ਉਨ੍ਹਾਂ ਦੇ ਘਰ 'ਚ ਤਾਲਾ ਲੱਗਿਆ ਹੋਇਆ ਸੀ। ਜਾਣਕਾਰੀ ਦਿੰਦੇ ਹੋਏ ਵਿਅਕਤੀ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੁੱਤਰ ਸੁਹਰੇ ਪਰਿਵਾਰ ਦੀਆਂ ਗੱਲਾਂ ਵਿੱਚ ਆਇਆ ਹੋਇਆ ਹੈ, ਜਿਸ ਤੋਂ ਬਾਅਦ ਉਸ ਨੇ ਇਹ ਸਾਰਾ ਕਾਰਨਾਮਾਂ ਕੀਤਾ ਹੈ।
ਇਸ ਦੇ ਨਾਲ ਹੀ ਵਿਅਕਤੀ ਦੇ ਪਿਤਾ ਨੇ ਆਪਣਾ ਦੁੱਖੜਾ ਸੁਣਾਉਂਦੇ ਹੋਏ ਦੱਸਿਆ ਕਿ ਉਸ ਦੇ ਪੁੱਤਰ ਨੇ ਉਨ੍ਹਾਂ ਦਾ ਘਰ 1 ਕਰੋੜ ਰੁਪਏ ਵਿੱਚ ਖ਼ਰੀਦਣ ਦੀ ਗੱਲ ਕੀਤੀ ਸੀ ਪਰ ਉਸ ਵੱਲੋਂ ਉਨ੍ਹਾਂ ਨੂੰ ਸਿਰਫ਼ 5 ਲੱਖ ਰੁਪਏ ਹੀ ਦਿੱਤੇ ਗਏ ਤੇ 95 ਲੱਖ ਹਾਲੇ ਵੀ ਬਾਕੀ ਸੀ। ਉਨ੍ਹਾਂ ਕਿਹਾ ਕਿ ਉਹ ਪਿਛਲੀਆਂ ਦੋ ਰਾਤਾਂ ਤੋਂ ਘਰ ਦੇ ਬਾਹਰ ਹੀ ਧਰਨਾ ਲਗਾ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਵੀ ਸੂਚਿਤ ਕੀਤਾ ਹੈ ਪਰ ਪੁਲਿਸ ਵਾਲਿਆਂ ਨੇ ਵੀ ਆਪਣੇ ਹੱਥ ਖੜ੍ਹੇ ਕਰ ਦਿੱਤੇ ਹਨ।