ਚੰਡੀਗੜ : ਕੋਰੋਨਾ ਵਾਇਰਸ ਦੇ ਕਹਿਰ ਕਾਰਨ ਬੰਦ ਦਾ ਮਾਹੌਲ ਚੱਲ ਰਿਹਾ ਹੈ ਅਤੇ ਇਸ ਦੇ ਅਧੀਨ ਸੂਬੇ ਦੇ ਸਾਰੇ ਉਦਯੋਗ ਅਤੇ ਇੰਡਸਟਰੀਆਂ ਬੰਦ ਕਰ ਦਿੱਤੀਆ ਗਈਆਂ ਹਨ। ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਅਤੇ ਸੋਨਾਲੀਕਾ ਟਰੈਕਟਰਜ਼ ਦੇ ਉਪ-ਚੇਅਰਮੈਨ ਏ.ਐਸ. ਮਿੱਤਲ ਵੱਲੋਂ ਕੋਵਿਡ-19 ਦੇ ਖ਼ਤਰੇ ਨੂੰ ਲੈ ਕੇ ਬੰਦ ਦੇ ਸਮੇਂ ਦੌਰਾਨ ਆਪਣੇ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦੇਣ ਦੇ ਲਏ ਗਏ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।
ਮੁੱਖ ਮੰਤਰੀ ਕੈਪਟਨ ਨੇ ਦੂਜੇ ਉਦਯੋਗਪਤੀਆਂ ਨੂੰ ਅਪੀਲ ਕਰਦੇ ਹੋਏ ਰਾਜਿੰਦਰ ਗੁਪਤਾ ਅਤੇ ਏ.ਐੱਸ ਮਿੱਤਲ ਦੇ ਕਦਮ ਨੂੰ ਅਪਣਾਉਣ ਲਈ ਕਿਹਾ ਹੈ। ਉਨਾਂ ਕਿਹਾ ਕਿ ਉਦਯੋਗਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਖ਼ਾਸ ਕਰ ਕੇ ਉਦਯੋਗਿਕ ਕਾਮਿਆਂ ਦੀ ਮਦਦ ਕਰਨਾ ਸਾਡਾ ਫਰਜ਼ ਬਣਦਾ ਹੈ।