ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਗਿਆ ਹੈ ਕਿ 12ਵੀਂ ਜਮਾਤ ਦੇ ਹੋਰ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦੀ ਪ੍ਰਕਿਰਿਆ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗੀ ਅਤੇ ਇਸ ਸਬੰਧੀ ਸਾਲ 2020-21 ਲਈ ਬਜਟ ਵਿਵਸਥਾ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ ਅਤੇ ਉਸ ਤੋਂ ਤੁਰੰਤ ਬਾਅਦ ਫੋਨ ਲਈ ਆਰਡਰ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਤੈਅ ਸਮੇਂ ਦੇ ਅੰਦਰ ਫੋਨ ਵੰਡੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਲਈ ਸਮਾਰਟ ਫੋਨ ਖਰੀਦਣ ਲਈ ਤਜਵੀਜ਼ ਉਦਯੋਗ ਵਿਭਾਗ ਨੂੰ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ।
ਜਲਦ ਹੋਰ 2.14 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਸਮਾਰਟ ਫੋਨ - ਵਿਦਿਆਰਥੀਆਂ ਨੂੰ 3502 ਟੈਬਲੈੱਟ ਦਿੱਤੇ ਗਏ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਗਿਆ ਹੈ ਕਿ 12ਵੀਂ ਜਮਾਤ ਦੇ ਹੋਰ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦੀ ਪ੍ਰਕਿਰਿਆ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗੀ ਅਤੇ ਇਸ ਸਬੰਧੀ ਸਾਲ 2020-21 ਲਈ ਬਜਟ ਵਿਵਸਥਾ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸਾਲ 2020-21 ਦੌਰਾਨ ਬਾਰ੍ਹਵੀਂ ਜਮਾਤ ਵਿਚ ਪੜ੍ਹ ਰਹੇ 1.75 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ 3502 ਟੈਬਲੈੱਟ ਦਿੱਤੇ ਗਏ ਜਦਕਿ ਈ-ਲਾਇਬ੍ਰੇਰੀਜ਼ ਲਈ 5.25 ਕਰੋੜ ਰੁਪਏ ਰੱਖੇ ਗਏ ਹਨ।
ਮੁੱਖ ਮੰਤਰੀ ਨੇ ਆਪਣੇ ਇਸ ਕਾਰਜਕਾਲ ਦੇ ਖਤਮ ਤੋਂ ਪਹਿਲਾਂ ਸਕੂਲ ਸਿੱਖਿਆ ਨਾਲ ਸਬੰਧਤ ਚੋਣ ਮਨੋਰਥ ਦੇ ਸਾਰੇ 20 ਵਾਅਦਿਆਂ ਨੂੰ ਲਾਗੂ ਕਰਨ ਲਈ ਆਪਣੀ ਵਚਨਬੱਧਤਾ ਜਾਹਰ ਕਰਦੇ ਹੋਏ ਸਕੂਲ ਸਿੱਖਿਆ ਵਿਭਾਗ ਨੂੰ ਸਾਰੇ ਸਕੂਲਾਂ ਵਿਚ ਪੜਾਅਵਾਰ ਢੰਗ ਨਾਲ ਐਨ.ਸੀ.ਸੀ. ਟ੍ਰੇਨਿੰਗ ਲਾਗੂ ਕਰਨ ਲਈ ਸਕੀਮ ਲਿਆਉਣ ਅਤੇ ਰਸਮੀ ਪ੍ਰਸਤਾਵ ਦਾ ਖਰੜਾ ਤਿਆਰ ਕਰਨ ਦੇ ਹੁਕਮ ਦਿੱਤੇ ਅਤੇ ਇਸ ਦੀ ਸ਼ੁਰੂਆਤ ਸਰਹੱਦੀ ਸਕੂਲਾਂ ਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮਿਆਂ ਵਿਚ ਵਿਦਿਆਰਥੀਆਂ ਵਿਚ ਅਨੁਸ਼ਾਸਨ ਦੀ ਭਾਵਨਾ ਬਹੁਤ ਜ਼ਰੂਰੀ ਹੈ।