ਚੰਡੀਗੜ੍ਹ: ਬਰੈਂਪਟਨ ਪੱਛਮੀ ਦੇ ਐਮਐਲਏ ਅਮਰਜੋਤ ਸੰਧੂ ਨੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਵਾਸੀ ਭਾਰਤੀਆਂ ਦੇ ਵੱਖ-ਵੱਖ ਮੁੱਦਿਆਂ ਤੋਂ ਜਾਣੂ ਕਰਵਾਇਆ।
ਕਨੇਡੀਅਨ ਵਿਧਾਇਕ ਦਾ ਸਵਾਗਤ ਕਰਦਿਆਂ ਸਪੀਕਰ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਵਿਚਕਾਰ ਲਮੇਂ ਸਮੇਂ ਤੋਂ ਲੋਕਤਾਂਤ੍ਰਿਕ ਅਤੇ ਬਹੁਲਵਾਦ ਦੀਆਂ ਸਾਂਝੀਆਂ ਪਰੰਪਰਾਵਾਂ ਉੱਤੇ ਅਧਾਰਤ ਬੜੀ ਗੂੜ੍ਹੀ ਸਾਂਝ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੈਨੇਡਾ ਪੰਜਾਬੀਆਂ ਲਈ ਦੂਜੇ ਘਰ ਵਰਗਾ ਹੈ ਅਤੇ ਵਿਦੇਸ਼ਾਂ ਵਿੱਚ ਪੰਜਾਬੀਆਂ ਨੂੰ ਅੱਗੇ ਵੱਖ-ਵੱਖ ਖੇਤਰਾਂ 'ਚ ਵੱਧਦੇ ਵੇਖ ਕੇ ਬਹੁਤ ਖੁਸ਼ੀ ਮਿਲਦੀ ਹੈ। ਦੱਸ ਦੇਈਏ ਕਿ ਸੰਧੂ ਅਜਿਹਾ ਪਹਿਲਾ ਕੈਨੇਡੀਅਨ ਅੰਤਰਰਾਸ਼ਟਰੀ ਵਿਦਿਆਰਥੀ ਹੈ ਜੋ ਓਂਟਾਰੀਓ ਦੀ ਲੈਜਿਸਲੇਟਿਵ ਅਸੈਂਬਲੀ ਵਿੱਚ ਚੁਣਿਆ ਗਿਆ ਹੈ। ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੀ ਹਿੱਤਾਂ ਦੇ ਵਧੇਰੇ ਮੌਕੇ ਤਲਾਸ਼ਣ ਦੀ ਲੋੜ ਹੈ।
ਰਾਣਾ ਕੇਪੀ ਨੇ ਕੈਨੇਡਾ ਦੇ ਪੰਜਾਬੀ ਵਿਧਾਇਕ ਨਾਲ ਕੀਤੀ ਮੁਲਾਕਾਤ - ਰਾਣਾ ਕੇਪੀ
ਰਾਣਾ ਕੇਪੀ ਸਿੰਘ ਨੇ ਕੈਨੇਡਾ ਦੇ ਪੰਜਾਬੀ ਵਿਧਾਇਕ ਅਮਰਜੋਤ ਸੰਧੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇ ਭਾਰਤ ਅਤੇ ਕੈਨੇਡਾ ਦੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ।
speaker rana kp
ਦੂਜੇ ਪਾਸੇ, ਅਮਰਜੋਤ ਸੰਧੂ ਨੇ ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ 'ਤੇ ਵੀ ਤਸੱਲੀ ਪ੍ਰਗਟਾਈ । ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਿਧਾਇਕ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।