ਪੰਜਾਬ

punjab

ETV Bharat / state

ਇਨ੍ਹਾਂ ਕੰਟਰੋਲ ਰੂਮ ਰਾਹੀਂ ਕਿਸਾਨ ਤੇ ਆੜਤੀ ਲੈ ਸਕਦੇ ਨੇ ਪੂਰੀ ਜਾਣਕਾਰੀ - ਕਿਸਾਨਾਂ ਤੇ ਆੜਤੀਆਂ ਲਈ ਵਿਸ਼ੇਸ਼ ਕੰਟਰੋਲ ਰੂਮ

ਕਣਕ ਦੀ ਖਰੀਦ ਦੌਰਾਨ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਲਈ ਸਾਰੇ ਜ਼ਿਲ੍ਹਿਆਂ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।

ਫ਼ੋਟੋ।
ਫ਼ੋਟੋ।

By

Published : Apr 13, 2020, 7:57 PM IST

ਚੰਡੀਗੜ੍ਹ: ਸੂਬੇ ਵਿੱਚ 15 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਾੜੀ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿੱਚ ਸਾਰੇ 22 ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਕਿ ਕੋਵਿਡ-19 ਦੇ ਮੱਦੇਨਜ਼ਰ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ।

ਕੰਟਰੋਲ ਰੂਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਟੇਟ ਕੰਟਰੋਲ ਰੂਮ ’ਤੇ ਸਾਰੇ ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ਜਿੱਥੇ ਮੰਡੀ ਬੋਰਡ ਦੀਆਂ ਟੀਮਾਂ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਤਾਇਨਾਤ ਕੀਤਾ ਗਿਆ ਹੈ।

ਅੰਮ੍ਰਿਤਸਰ ਜ਼ਿਲ੍ਹੇ ਦੇ ਕਿਸਾਨ ਅਤੇ ਆੜਤੀਏ 0172-5101647 ’ਤੇ ਸੰਪਰਕ ਕਾਇਮ ਕਰ ਸਕਦੇ ਹਨ। ਇਸੇ ਤਰਾਂ ਬਰਨਾਲਾ (0172-5101673), ਬਠਿੰਡਾ (0172-5101668), ਫਰੀਦਕੋਟ (0172-5101694), ਫਤਹਿਗੜ ਸਾਹਿਬ (0172-5101665) ਅਤੇ ਫਾਜ਼ਿਲਕਾ (0172-5101650) ’ਤੇ ਸੰਪਰਕ ਕਰ ਸਕਦੇ ਹਨ। ਫਿਰੋਜ਼ਪੁਰ (0172-5101609), ਗੁਰਦਾਸਪੁਰ (0172-5101619), ਹੁਸ਼ਿਆਰਪੁਰ (0172-5101605), ਜਲੰਧਰ (0172-5101682), ਕਪੂਰਥਲਾ (0172-5101620), ਲੁਧਿਆਣਾ (0172-5101629) ਅਤੇ ਮਾਨਸਾ (0172-5101648) ’ਤੇ ਰਾਬਤਾ ਕਾਇਮ ਕਰ ਸਕਦੇ ਹਨ। ਇਸੇ ਤਰ੍ਹਾਂ ਮੋਗਾ ਦੇ ਕਿਸਾਨ ਅਤੇ ਆੜਤੀਏ ਕੰਟਰੋਲ ਰੂਮ ਨਾਲ 0172-5101700 ’ਤੇ ਸੰਪਰਕ ਕਰ ਸਕਦੇ ਹਨ, ਮੁਹਾਲੀ (0172-5101641), ਪਠਾਨਕੋਟ (0172-5101651), ਪਟਿਆਲਾ (0172-5101652), ਰੋਪੜ (0172-5101646), ਸੰਗਰੂਰ (0172-5101692) ‘ਤੇ ਸੰਪਰਕ ਕਰ ਸਕਦੇ ਹਨ। ਇਸੇ ਤਰਾਂ ਐਸ.ਬੀ.ਐਸ. ਨਗਰ (0172-5101649), ਸ੍ਰੀ ਮੁਕਤਸਰ ਸਾਹਿਬ (0172-5101659) ਅਤੇ ਤਰਨਤਾਰਨ (172-5101643) ’ਤੇ ਰਾਬਤਾ ਕਰ ਸਕਦੇ ਹਨ।

ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਲਾਲ ਸਿੰਘ ਨੇ ਕਿਹਾ ਕਿ ਸਮਾਜਿਕ ਦੂਰੀ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ epmb ਮੋਬਾਈਲ ਐਪ’ ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ। ਉਨ੍ਹਾਂ ਕਿਹਾ ਕਿ ਇਹ ਐਪ ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ ਜਿਸ ਨਾਲ ਕੋਵਿਡ-19 ਦੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਕਣਕ ਦੀ ਖਰੀਦ ਲਈ ਸਾਰੇ ਭਾਈਵਾਲਾਂ ਨੂੰ ਬਹੁਤ ਲਾਭ ਹੋਵੇਗਾ।

ਖਰੀਦ ਲਈ ਪ੍ਰਿਆ ਦਾ ਜ਼ਿਕਰ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਅਤੇ ਆੜਤੀਆਂ ਨੂੰ ਖਰੀਦ ਨਾਲ ਸਬੰਧਤ ਕਿਸੇ ਵੀ ਮਸਲੇ ’ਤੇ ਪਹਿਲਾਂ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਅਤੇ ਜੇਕਰ ਮਸਲਾ ਹੱਲ ਨਹੀਂ ਹੁੰਦਾ ਹਾਂ ਉਹ ਆਪੋ-ਆਪਣੇ ਜ਼ਿਲੇ ਦੇ ਕੰਟਰੋਲ ਰੂਮ ’ਤੇ ਰਾਬਤਾ ਕਾਇਮ ਕਰ ਸਕਦੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਉਦੇਸ਼ ਲਈ ਮੰਡੀ ਬੋਰਡ ਨੇ ਇਕ ਈ-ਮੇਲ wheat.proc2020.ctrl@punjab.gov.in ਵੀ ਬਣਾਈ ਹੈ ਅਤੇ ਇਸ ਈ-ਮੇਲ ਜ਼ਰੀਏ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

ABOUT THE AUTHOR

...view details