ਹੈਦਰਾਬਦ ਡੈਸਕ: ਸਿੱਖ ਕੌਮ ਵਿੱਚ ਪੋਹ ਦੇ ਮਹੀਨੇ ਦਾ ਬਹੁਤ ਮਹੱਤਵਪੂਰਨ ਸਥਾਨ ਹੈ। ਇਸ ਮਹੀਨੇ ਕੋਈ ਵੀ ਖੁਸ਼ੀ ਨਾਲ ਸਬੰਧਿਤ ਪ੍ਰੋਗਰਾਮ ਨਹੀਂ ਕੀਤੇ ਜਾਂਦੇ। ਇਸ ਦੇ ਨਾਲ ਹੀ ਖ਼ਾਸ ਤੌਰ ’ਤੇ 7 ਪੋਹ ਤੋਂ ਲੈ ਕੇ 13 ਪੋਹ ਤੱਕ ਦੇ ਸਮੇਂ ਨੂੰ ਕਾਲੀਆਂ ਰਾਤਾਂ ਕਿਹਾ ਜਾਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ 6 ਤੇ 7 ਪੋਹ ਦੀ ਦਰਮਿਆਨੀ ਰਾਤ ਨੂੰ (5 ਤੇ 6 ਦਸੰਬਰ 1705 ਈਸਵੀ ਨੂੰ) ਆਨੰਦਪੁਰ ਸਾਹਿਬ ਨੂੰ ਛੱਡ ਕੇ ਆ ਗਏ। ਰਸਤੇ ਵਿਚ ਸਿੱਖਾਂ ਤੇ ਮੁਗਲ ਫੌਜਾਂ ਨਾਲ ਭਾਰੀ ਜੰਗ ਹੋਈ ਸੀ। ਜਿਸ ਵਿੱਚ ਗੁਰੂ ਜੀ ਦਾ ਪਰਿਵਾਰ ਵਿਛੜ (Know the history of Lasani martyrdom of Sahibzades) ਗਿਆ।
ਗੁਰੂ ਘਰ ਦੇ ਰਸੋਈਏ ਗੰਗੂ ਬ੍ਰਾਹਮਣ ਨਾਲ ਚਲੇ ਗਏ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ: ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਗੁਰੂ ਘਰ ਦੇ ਰਸੋਈਏ ਗੰਗੂ ਬ੍ਰਾਹਮਣ ਨਾਲ ਸਹੇੜੀ ਪਿੰਡ ਵੱਲ ਚਲੇ (Special on the martyrdom of Sahibzades) ਗਏ ਤੇ ਵੱਡੇ ਸਾਹਿਬਜ਼ਾਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੰਘਾਂ ਨਾਲ ਚਮਕੌਰ ਸਾਹਿਬ ਜੀ ਵੱਲ ਨੂੰ ਚੱਲ ਪਏ। ਗੁਰੂ ਕੇ ਮਹਿਲ ਮਾਤਾ ਸੁੰਦਰੀ ਜੀ ਤੇ ਮਾਤਾ ਸਾਹਿਬ ਕੌਰ ਜੀ ਭਾਈ ਮਨੀ ਸਿੰਘ ਜੀ ਦੇ ਨਾਲ ਦਿੱਲੀ ਵੱਲ ਚਲੇ ਗਏ।
ਜ਼ਿਲ੍ਹਾ ਰੂਪਨਗਰ ਵਿੱਚ ਪੈਂਦਾ ਇਕ ਇਤਿਹਾਸਿਕ ਨਗਰ ਹੈ ਚਮਕੌਰ ਸਾਹਿਬ:ਦੱਸ ਦੇਈਏ ਕਿ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਵਿਚ ਪੈਂਦਾ ਇਕ ਇਤਿਹਾਸਿਕ ਨਗਰ ਹੈ। ਚਮਕੌਰ ਸਾਹਿਬ ਵਿਖੇ ਜਗਤ ਸਿਹੁੰ ਦੀ ਹਵੇਲੀ ਹੁੰਦੀ ਸੀ। ਗੁਰੂ ਗੋਬਿੰਦ ਜੀ ਨੇ ਪੰਜ ਸਿੰਘਾਂ ਨੂੰ ਉਸ ਕੋਲ ਭੇਜਿਆ ਤੇ ਹਵੇਲੀ ਜਾਂ ਗੜ੍ਹੀ ਦੀ ਮੰਗ ਕੀਤੀ ਤਾਂ ਜੋ ਦੁਸ਼ਮਣ ਫੌਜ ਦਾ ਮੁਕਾਬਲਾ ਕਰਨ ਲਈ ਕੋਈ ਠਾਹਰ ਬਣ ਸਕੇ। ਉਹ ਮੁਗਲ ਸੈਨਾ ਤੋਂ ਡਰਦਿਆਂ ਨਾਂ ਮੰਨਿਆ। ਗੁਰੂ ਜੀ ਨੇ ਉਸਨੂੰ ਗੜ੍ਹੀ ਦਾ ਕਿਰਾਇਆ ਦੇਣ ਤੇ ਫਿਰ ਪੂਰਾ ਮੁੱਲ ਦੇਣ ਦੀ ਪੇਸ਼ਕਸ਼ ਕੀਤੀ ਪਰ ਉਹ ਫਿਰ ਵੀ ਨਾਂ ਮੰਨਿਆ। ਫਿਰ ਜਗਤ ਸਿਹੁੰ ਦੇ ਛੋਟੇ ਭਰਾ ਰੂਪ ਸਿੰਹੁ ਨੂੰ ਗੁਰੂ ਜੀ ਨੇ ਬੁਲਾਇਆ, ਜੋ ਆਪਣੇ ਹਿੱਸੇ ਦੀ ਗੜ੍ਹੀ ਦੇਣਾ ਮੰਨ ਗਿਆ। ਇਹ ਗੜ੍ਹੀ ਉੱਚੀ ਥਾਂ ਤੇ ਸਥਿਤ ਸੀ ਅਤੇ ਲੜਾਈ ਲਈ ਸਭ ਤੋਂ ਵੱਧ ਸੁਰੱਖਿਅਤ ਸੀ। ਗੁਰੂ ਜੀ ਭਾਈ ਰੂਪ ਸਿੰਹੁ ਦੀ ਗੜ੍ਹੀ ਵਿਚ ਆ ਗਏ ਜਿਸ ਤੋਂ ਅਗਲੇ ਦਿਨ ਜੰਗ ਸ਼ੁਰੂ ਹੋ ਗਈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਗਿਆ ਪਾ ਕੇ ਬਾਬਾ ਅਜੀਤ ਸਿੰਘ ਜੀ ਰਣ ਵਿਚ ਉੱਤਰੇ: ਸਿੰਘ ਜਥਿਆਂ ਦੇ ਰੂਪ ਵਿਚ ਰਣ ਵਿਚ ਜੂਝਦੇ ਤੇ ਅਨੇਕਾਂ ਵੈਰੀਆਂ ਨੂੰ ਮੌਤ ਦੇ ਘਾਟ ਉਤਾਰ ਕੇ ਸ਼ਹੀਦੀਆਂ ਪ੍ਰਾਪਤ ਕਰਨ ਲੱਗੇ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਗਿਆ ਪਾ ਕੇ ਬਾਬਾ ਅਜੀਤ ਸਿੰਘ ਜੀ ਰਣ ਵਿਚ ਉਤਰੇ। ਕਿਹਾ ਜਾਂਦਾ ਹੈ ਕਿ ਜਦੋਂ ਸਾਹਿਬਜ਼ਾਦਾ ਅਜੀਤ ਸਿੰਘ ਜ਼ਾਲਮਾਂ ਦੇ ਸਾਹਮਣੇ ਆਏ ਤਾਂ ਬਾਬਾ ਜੀ ਦੇ ਚਿਹਰੇ ਦਾ ਨੂਰ ਵੇਖ ਕੇ ਦੁਸ਼ਮਣ ਕੰਬਣ ਲੱਗੇ। ਜਦੋਂ ਬਾਬਾ ਅਜੀਤ ਸਿੰਘ ਜੀ ਨੇ ਹੱਥ ਵਿਚ ਲੈ ਕੇ ਤਲਵਾਰ ਘੁਮਾਈ ਤਾਂ ਦੁਸ਼ਮਣ ਨੂੰ ਗਸ਼ ਪੈਣ ਲੱਗੇ। ਗੁਰੂ ਜੀ ਦੂਸਰੇ ਸਿੰਘਾਂ ਦਾ ਹੌਸਲਾ ਵਧਾਉਂਦੇ ਹੋਏ ਮੈਦਾਨੇ ਜੰਗ ਵਿਚ ਘੋੜਾ ਦੌੜਾ ਕੇ ਘੁੰਮ ਰਹੇ ਸਨ, ਜਿਸ ਪਾਸੇ ਵੱਲ ਵੀ ਸਾਹਿਬਜ਼ਾਦਾ ਅਜੀਤ ਸਿੰਘ ਜੀ ਜਾਂਦੇ, ਮੁਗਲਾਂ ਦੀ ਫੌਜ ਵਿਚ ਭਾਜੜ ਪੈ ਜਾਂਦੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੀ ਆਪਣੇ ਹੋਣਹਾਰ ਸਪੁੱਤਰ ਨੂੰ ਲੜਦਿਆਂ ਕਿਲ੍ਹੇ ਤੋਂ ਦੇਖ ਰਹੇ ਸਨ। ਅਖੀਰ ਦੁਸ਼ਮਣ ਦੀ ਫੌਜ ਨੇ ਸਾਹਿਬਜ਼ਾਦਾ ਜੀ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਉਹ 8 ਪੋਹ ਸੰਮਤ 1761 ਬਿਕਰਮੀ ਨੂੰ ਸ੍ਰੀ ਚਮਕੌਰ ਸਾਹਿਬ ਵਿਖੇ ਸ਼ਹੀਦੀ ਦਾ ਜਾਮ ਪੀ ਗਏ। ਆਪਣੇ ਸਪੁੱਤਰ ਦੀ ਸ਼ਹੀਦੀ ਨੂੰ ਗੁਰੂ ਸਾਹਿਬ ਜੀ ਨੇ ਆਪਣੀਆਂ ਅੱਖਾਂ ਸਾਹਮਣੇ ਸ਼ਹੀਦ ਹੁੰਦੇ ਦੇਖਿਆ।
ਗੂਰੁ ਜੀ ਨੇ ਆਪਣੇ ਲਾਡਲੇ ਪੁੱਤਰ ਜ਼ੋਰਾਵਰ ਨੂੰ ਆਪਣੇ ਹੱਥੀਂ ਜੰਗ ਵਿੱਚ ਜਾਣ ਲਈ ਤਿਆਰ ਕੀਤਾ: ਜਦੋਂ ਬਾਬਾ ਜ਼ੋਰਾਵਰ ਸਿੰਘ ਜੀ ਨੇ ਆਪਣੇ ਵੱਡੇ ਵੀਰ ਬਾਬਾ ਅਜੀਤ ਸਿੰਘ ਜੀ ਨੂੰ ਸ਼ਹੀਦੀ ਦਾ ਜਾਮ ਪੀਂਦੇ ਵੇਖਿਆ ਤਾਂ ਬਾਬਾ ਜ਼ੋਰਾਵਰ ਸਿੰਘ ਜੀ ਨੇ ਵੀ ਜੰਗ ਵਿਚ ਜਾਣ ਦੀ ਆਗਿਆ ਮੰਗੀ। ਗੁਰੂ ਜੀ ਨੇ ਆਪਣੇ ਲਾਡਲੇ ਸਪੁੱਤਰ ਨੂੰ ਆਪਣੇ ਹੱਥੀਂ ਜੰਗ ਲਈ ਤਿਆਰ ਕੀਤਾ। ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਆਪਣੇ ਪਿਤਾ ਗੁਰੂ ਜੀ ਦੀ ਆਗਿਆ ਪਾ ਕੇ ਮੈਦਾਨੇ ਜੰਗ ਵਿਚ ਉਤਰ ਆਏ। ਜੰਗ ਵਿਚ ਸਾਹਿਬਜ਼ਾਦਾ ਜੀ ਨੇ ਪੂਰੀ ਭਾਜੜਾਂ ਪਾ ਦਿੱਤੀਆਂ। ਬਾਬਾ ਜੁਝਾਰ ਸਿੰਘ ਜੀ ਦੀ ਬਹਾਦਰੀ ਵੇਖ ਕੇ ਮੁਗਲ ਸੈਨਾ ਦੇ ਵੱਡੇ ਤੋਂ ਵੱਡੇ ਜਰਨੈਲ ਵੀ ਦੰਗ ਰਹਿ ਗਏ। ਅਖੀਰ ਬਾਬਾ ਜੁਝਾਰ ਸਿੰਘ ਜੀ ਨੂੰ ਵੱਡੀ ਗਿਣਤੀ ਵਿਚ ਦੁਸ਼ਮਣਾਂ ਨੇ ਇਕੱਠੇ ਹੋ ਕੇ ਘੇਰ ਲਿਆ। ਚਾਰੇ ਪਾਸਿਓਂ ਘਿਰੇ ਹੋਏ ਵੀ ਬਾਬਾ ਜੀ ਕਈਆਂ ਨੂੰ ਮੌਤ ਦੇ ਘਾਟ ਉਤਾਰ ਗਏ।