ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਖ਼ਾਸ ਇਜਲਾਸ ਲਈ 6 ਨਵੰਬਰ ਦੀ ਤਰੀਕ ਤੈਅ ਕੀਤੀ ਗਈ ਹੈ। ਹਾਲਾਂਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਤੌਰ ਉੱਤੇ ਵਿਧਾਨ ਸਭਾ ਦੇ ਸਪੀਕਰ ਨੂੰ ਇਸ ਬਾਰੇ ਕੋਈ ਵੀ ਚਿੱਠੀ ਨਹੀਂ ਲਿਖੀ ਗਈ ਹੈ, ਸਰਕਾਰੀ ਗਲਿਆਰੇ ਵਿੱਚ 6 ਨਵੰਬਰ ਦੀ ਤਰੀਕ ਤੈਅ ਹੋ ਚੁੱਕੀ ਹੈ।
ਦੱਸ ਦੇਈਏ ਕਿ ਇਸ ਖ਼ਾਸ ਇਜਲਾਸ ਵਿੱਚ ਖ਼ਾਸ ਸਖ਼ਸ਼ੀਅਤਾਂ ਸ਼ਾਮਲ ਹੋਣਗੀਆਂ। ਇਸ ਇਜਲਾਸ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਖ਼ਾਸ ਸੱਦਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਭਾਰਤ ਦੇ ਉਪ ਰਾਸ਼ਟਰਪਤੀ ਨੂੰ ਵੀ ਪੰਜਾਬ ਵਿਧਾਨ ਸਭਾ ਦੇ ਖ਼ਾਸ ਇਜਲਾਸ ਵਿੱਚ ਸੱਦਾ ਦਿੱਤਾ ਜਾਵੇਗਾ।