ਚੰਡੀਗੜ੍ਹ: ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ। ਸਪੀਕਰ ਰਾਣਾ ਕੇਪੀ ਸਿੰਘ ਨੇ ਸੰਵਿਧਾਨ ਦਿਵਸ ਮੌਕੇ 26 ਨਵੰਬਰ ਨੂੰ ਆਪਣੇ ਵਿਸ਼ੇਸ਼ ਸੈਸ਼ਨ ਲਈ 15ਵੀਂ ਪੰਜਾਬ ਵਿਧਾਨ ਸਭਾ ਨੂੰ ਸੱਦਾ ਦਿੱਤਾ ਹੈ।
ਮੁੱਖ ਮੰਤਰੀ ਤੋਂ ਬਿਨਾਂ ਹੋਵੇਗਾ ਭਲਕੇ ਪੰਜਾਬ ਵਿਧਾਨ ਸਭਾ ਦਾ ਇਜਲਾਸ - ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਸੰਵਿਧਾਨ ਦਿਵਸ ਮੌਕੇ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ। ਸਪੀਕਰ ਰਾਣਾ ਕੇਪੀ ਸਿੰਘ ਨੇ ਵਿਸ਼ੇਸ਼ ਸੈਸ਼ਨ ਲਈ 15ਵੀਂ ਪੰਜਾਬ ਵਿਧਾਨ ਸਭਾ ਨੂੰ ਸੱਦਾ ਦਿੱਤਾ ਹੈ।
ਫ਼ੋਟੋ।
ਪੰਜਾਬ ਵਿਧਾਨ ਸਭਾ ਦੇ ਬੁਲਾਰੇ ਮੁਤਾਬਕ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸੰਵਿਧਾਨ ਦਿਵਸ ਦੇ ਯਾਦਗਾਰੀ ਸਮਾਗਮ ਲਈ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਸ ਸ਼ੈਸ਼ਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ਼ੈਰ ਹੈਜਰ ਰਹਿਣਗੇ ਕਿਉਂਕਿ ਉਹ ਇੰਗਲੈਂਡ ਦੌਰੇ ਉੱਤੇ ਹਨ।
ਸੂਤਰਾਂ ਮੁਤਾਬਕ ਮੁੱਖ ਮੰਤਰੀ ਦੀ ਗ਼ੈਰ ਹਾਜ਼ਰੀ ਵਿੱਚ ਮੰਤਰੀ ਬ੍ਰਹਮ ਮਹਿੰਦਰਾ ਸਰਕਾਰੀ ਰਸਮਾਂ ਨਿਭਾਉਣਗੇ। ਸੰਵਿਧਾਨ ਦਿਵਸ ਮੌਕੇ ਸੱਦੇ ਸੈਸ਼ਨ ਦੌਰਾਨ ਸੰਵਿਧਾਨ ਦੀਆਂ ਵਿਸ਼ੇਸ਼ਤਾਵਾਂ ਉੱਪਰ ਚਰਚਾ ਹੋਵੇਗੀ ਪਰ ਇਸ ਤੋਂ ਇਲਾਵਾ ਵਿਧਾਇਕ ਕਈ ਹੋਰ ਮੁੱਦੇ ਵੀ ਚੁੱਕ ਸਕਦੇ ਹਨ।