ਪੰਜਾਬ

punjab

ETV Bharat / state

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਕੈਲੰਡਰ ਜਾਰੀ - punjabi news

ਪੰਜਾਬ ਸਰਕਾਰ ਵੱਲੋਂ ਇਸ ਸਾਲ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਹੋਰ ਯਾਦਗਾਰੀ ਬਣਾਉਣ ਅਤੇ ਸਿਹਤਮੰਦ ਪੰਜਾਬ ਸਿਰਜਣ ਦੇ ਉਦੇਸ਼ ਨਾਲ ਖੇਡ ਵਿਭਾਗ ਵੱਲੋਂ ਵੀਰਵਾਰ ਨੂੰ ਖੇਡ ਕੈਲੰਡਰ ਜਾਰੀ ਕੀਤਾ ਗਿਆ।

ਫ਼ੋਟੋ

By

Published : Jul 18, 2019, 7:36 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਇਸ ਸਾਲ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਹੋਰ ਯਾਦਗਾਰੀ ਬਣਾਉਣ ਅਤੇ ਸਿਹਤਮੰਦ ਪੰਜਾਬ ਸਿਰਜਣ ਦੇ ਉਦੇਸ਼ ਨਾਲ ਖੇਡ ਵਿਭਾਗ ਵੱਲੋਂ ਵਿਸ਼ੇਸ਼ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਵੀਰਵਾਰ ਨੂੰ ਖੇਡ ਕੈਲੰਡਰ ਜਾਰੀ ਕੀਤਾ ਗਿਆ।

ਰਾਣਾ ਸੋਢੀ ਨੇ ਦੱਸਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਮੁਕਾਬਲਿਆਂ ਦੀ ਸ਼ੁਰੂਆਤ 20 ਜੁਲਾਈ ਤੋਂ ਸਾਰੇ ਜ਼ਿਲ੍ਹਿਆਂ ਵਿੱਚ ਮੁੰਡਿਆਂ ਤੇ ਕੁੜੀਆਂ ਦੀਆਂ ਅੰਡਰ-14 ਜ਼ਿਲ੍ਹਾ ਖੇਡਾਂ ਤੋਂ ਹੋਵੇਗੀ ਜਿਹੜੀਆਂ 30 ਜੁਲਾਈ ਤੱਕ ਚੱਲਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਦਾ ਸਿਖਰ 17 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ਸਾਈਕਲ ਰੈਲੀ ਅਤੇ ਇਸ ਤੋਂ ਬਾਅਦ ਸਰਕਲ ਸਟਾਈਲ ਕਬੱਡੀ ਦੇ ਕੌਮਾਂਤਰੀ ਕਬੱਡੀ ਕੱਪ ਨਾਲ ਹੋਵੇਗਾ।

ਇਹ ਵੀ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ ਤੱਕ EcoSikh ਸੰਸਥਾ ਲਗਾਵੇਗੀ 10 ਲੱਖ ਰੁੱਖ
ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਜਲਿਆਂਵਾਲੇ ਬਾਗ ਦੀ 100ਵੀਂ ਵਰ੍ਹੇਗੰਢ ਨੂੰ ਸਮਰਪਿਤ ਵਾਲੀਬਾਲ ਦਾ ਫੈਡਰੇਸ਼ਨ ਗੋਲਡ ਕੱਪ ਵੀ 27 ਸਤੰਬਰ ਤੋਂ 3 ਅਕਤੂਬਰ ਤੱਕ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ।

ABOUT THE AUTHOR

...view details