ਪੰਜਾਬ

punjab

ETV Bharat / state

ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ 'ਚ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਕੀਤੀਆਂ ਸ਼ਾਮਲ - sports news

ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਲਈ 'ਖੇਡਾਂ ਵਤਨ ਪੰਜਾਬ ਦੀਆਂ' ਕਰਵਾਈਆਂ ਗਈਆਂ ਸੀ। ਜਿਸ ਦੀ ਸਫ਼ਲਤਾ ਤੋਂ ਬਾਅਦ ਹੁਣ ਸਰਕਾਰ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਤਿਆਰੀ ਖਿੱਚ ਚੁੱਕੀ ਹੈ।

Khedan Watan Punjab Diya
Khedan Watan Punjab Diya

By

Published : Aug 8, 2023, 8:08 PM IST

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।

ਚਾਰ ਨਵੀਆਂ ਖੇਡਾਂ ਕੀਤੀਆਂ ਸ਼ਾਮਲ: ਇਥੇ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਉਪਰੰਤ ਮੀਤ ਹੇਅਰ ਨੇ ਦੱਸਿਆ ਕਿ ਵੱਖ-ਵੱਖ ਖਿਡਾਰੀਆਂ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਕੀਤੀਆਂ ਮੰਗਾਂ ਨੂੰ ਸਵਿਕਾਰ ਕਰਦਿਆਂ ਇਸ ਵਾਰ ਚਾਰ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ।

34 ਖੇਡਾਂ ਦੇ ਹੋਣਗੇ ਮੁਕਾਬਲੇ: ਇਸ ਵਾਰ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚ ਉਕਤ ਚਾਰ ਤੋਂ ਇਲਾਵਾ ਅਥਲੈਟਿਕਸ, ਹਾਕੀ, ਫੁੱਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਸ਼ਾਮਲ ਹਨ।

ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ: ਖੇਡ ਮੰਤਰੀ ਨੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਅਥਲੈਟਿਕਸ, ਫੁੱਟਬਾਲ, ਖੋ ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ) ਤੇ ਵਾਲੀਬਾਲ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋਣਗੇ। ਜਦੋਂ ਇਨਾਂ ਦੇ ਜੇਤੂ ਅਤੇ ਬਾਕੀ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ ਅਤੇ ਫਿਰ ਜ਼ਿਲ੍ਹਾ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ ਹੋਣਗੇ।

ਰਾਜ ਪੱਧਰ ਦੇ ਜੇਤੂਆਂ ਨੂੰ ਨਕਦ ਇਨਾਮ: ਇਸ ਵਾਰ ਰਾਜ ਪੱਧਰੀ ਮੁਕਾਬਲਿਆਂ ਦਾ ਦਾਇਰਾ ਵਧਾ ਕੇ ਪਿਛਲੀ ਵਾਰ ਦੇ 10 ਜ਼ਿਲ੍ਹਿਆਂ ਦੀ ਬਜਾਏ 20 ਜ਼ਿਲ੍ਹਿਆਂ ਵਿੱਚ ਹੋਣਗੇ। ਰਾਜ ਪੱਧਰ ਦੇ ਮੁਕਾਬਲਿਆਂ 'ਚ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲੇ ਖਿਡਾਰੀਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ।

ਜਲਦ ਤਰੀਕਾਂ ਦਾ ਜਲਦ ਹੋਵੇਗਾ ਐਲਾਨ: ਮੀਤ ਹੇਅਰ ਨੇ ਕਿਹਾ ਕਿ ਰੰਗਾਰੰਗ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਜਿਸ ਲਈ ਦਿਨ ਅਤੇ ਸਥਾਨ ਦੀ ਚੋਣ ਦਾ ਫੈਸਲਾ ਜਲਦ ਕੀਤਾ ਜਾਵੇਗਾ। ਕੌਮੀ ਪੱਧਰ ਦੇ ਹੋਰਨਾਂ ਖੇਡ ਮੁਕਾਬਲਿਆਂ ਦੇ ਕੈਲੰਡਰ ਨੂੰ ਦੇਖਦਿਆਂ ਜਲਦ ਹੀ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।

10 ਹਜ਼ਾਰ ਜੇਤੂਆਂ ਨੂੰ 7 ਕਰੋੜ ਦਾ ਇਨਾਮ: ਖੇਡਾਂ ਵਿੱਚ ਹਿੱਸਾ ਲੈਣ ਲਈ ਆਨਲਾਈਨ ਤੇ ਆਫਲਾਈਨ ਐਂਟਰੀ ਹੋਵੇਗੀ। ਰੰਗਾਰੰਗ ਸਮਾਪਤੀ ਸਮਾਰੋਹ ਦੌਰਾਨ 10 ਹਜ਼ਾਰ ਤੋਂ ਵੱਧ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਹਾਜ਼ਰ ਸਨ।ਪ੍ਰੈਸ ਨੋਟ

ABOUT THE AUTHOR

...view details