ਚੰਡੀਗੜ੍ਹ: ਅੱਜ ਸਿੱਖਾਂ ਦੇ ਨੌਵੇਂ ਗੁਰੂ ਅਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਗੁਰਗੱਦੀ ਦਿਵਸ ਦਾ ਪਵਿੱਤਰ ਦਿਹਾੜਾ ਹੈ। ਅੱਜ ਪੰਜਾਬ ਭਰ ਵਿੱਚ ਇਹ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ, ਸਿੱਖਾਂ ਦੇ ਛੇਵੇਂ ਗੁਰੂ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦੇ ਸੀ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਗੁਰਗੱਦੀ ਮਿਲਣ ਤੱਕ ਸ੍ਰੀ ਗੁਰੂ ਤੇਗ ਬਹਾਦਰ ਜੀ ਕਰੀਬ 20 ਸਾਲ ਪ੍ਰਮਾਤਮਾ ਦੀ ਭਗਤੀ ਵਿੱਚ ਹੀ ਲੀਨ ਰਹੇ ਸੀ।
ਪੰਜਾਬ, ਸੀਐਮ ਮਾਨ ਨੇ ਦਿੱਤੀ ਵਧਾਈ: ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਸੰਗਤ ਨੂੰ ਵਧਾਈ ਦਿੰਦਿਆ ਟਵੀਟ ਕੀਤਾ ਕਿ, 'ਧੰਨ-ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਜਿਨ੍ਹਾਂ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ (ਚੱਕ ਨਾਨਕੀ) ਵਸਾਇਆ ਅਤੇ ਸਿੱਖੀ ਪ੍ਰਚਾਰ ਪ੍ਰਸਾਰ ਕੀਤਾ। ਗੁਰੂ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸਮੂਹ ਸੰਗਤ ਨੂੰ ਬਹੁਤ ਬਹੁਤ ਵਧਾਈ'।
ਗੁਰੂ ਤੇਗ ਬਹਾਦਰ ਜੀ ਦੀ ਬਚਪਨ ਦਾ ਨਾਮ ਸੀ ਤਿਆਗ ਮੱਲ: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜਨਮ 1 ਅਪ੍ਰੈਲ, 1621 (੧੬੨੧) ਈ. ਨੂੰ ਅੰਮ੍ਰਿਤਸਰ, ਪੰਜਾਬ ਵਿਖੇ (ਮੁਗਲ ਸਮਰਾਜ ਵੇਲ੍ਹੇ ਹੋਇਆ)। ਬਚਪਨ ਵਿੱਚ ਉਨ੍ਹਾਂ ਦਾ ਨਾਮ ਤਿਆਗ ਮੱਲ ਸੀ। ਗੁਰੂ ਹਰਗੋਬਿੰਦ ਸਾਹਿਬ ਜੀ ਉਨ੍ਹਾਂ ਦੇ ਪਿਤਾ ਜੀ ਅਤੇ ਮਾਤਾ ਨਾਨਕੀ ਜੀ ਸਨ। 1634 ਈ. 'ਚ ਸ੍ਰੀ ਗੁਰੂ ਤੇਗ ਬਹਾਦਰ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ, ਮਾਤਾ ਗੁਜਰੀ ਨਾਲ ਹੋਇਆ। ਵਿਆਹ ਦੇ 32 ਸਾਲਾਂ ਬਾਅਦ ਪੁੱਤਰ ਦੀ ਦਾਤ ਪ੍ਰਾਪਤ ਹੋਈ ਦਾ ਨਾਮ ਗੋਬਿੰਦ ਰਾਏ ਰੱਖਿਆ ਗਿਆ।
ਗੁਰੂ ਸਾਹਿਬ ਵੱਲੋਂ ਗੁਰਗੱਦੀ 'ਤੇ ਬਿਰਾਜਮਾਨ:ਸ੍ਰੀ ਗੁਰੂ ਹਰਿਕ੍ਰਿੑਸ਼ਨ ਜੀ ਜਦੋ ਜੋਤੀ ਜੋਤਿ ਸਮਾਏ, ਤਾਂ ਉਨ੍ਹਾਂ ਨੇ ਆਖਰੀ ਸ਼ਬਦ ਬਾਬਾ ਬਕਾਲਾ ਕਹੇ। ਇਸ ਦਾ ਮਤਲਬ ਸੀ ਕਿ ਅਗਲਾ 'ਗੁਰੂ' ਬਾਬਾ ਬਕਾਲਾ ਵਿਖੇ ਗੁਰਗੱਦੀ ਸਾਂਭੇਗਾ। ਵਪਾਰੀ ਲੱਖੀ ਸ਼ਾਹ ਲੁਬਾਣਾ ਦਾ ਜਦੋਂ ਜਹਾਜ਼ ਡੁੱਬਦਾ, ਤਾਂ ਉਸ ਨੇ ਅਰਦਾਸ ਕੀਤੀ ਕਿ ਉਹ ਗੁਰੂ ਦੇ ਚਰਨਾਂ 'ਚ ਪੰਜ ਸੌ ਮੋਹਰਾਂ ਭੇਟ ਕਰੇਗਾ। ਜਦੋਂ ਲੱਖੀ ਸ਼ਾਹ ਲੁਬਾਣਾ ਬਾਬਾ ਬਕਾਲਾ ਵਿਖੇ ਪਹੁੰਚਿਆਂ, ਤਾਂ ਲੱਖੀ ਸ਼ਾਹ ਨੇ 22 ਮੰਜੀਆਂ ਉੱਤੇ ਗੁਰੂ ਬੈਠੇ ਹੋਏ ਵੇਖੇ। ਇਸ ਕਾਰਨ ਮੱਖਣ ਸ਼ਾਹ ਲੁਬਾਣਾ ਨੇ ਹਰ ਇੱਕ ਅੱਗੇ 2-2 ਮੋਹਰਾਂ ਰੱਖੀਆਂ। ਜਦੋਂ ਲੱਖੀ ਲੁਭਾਣਾ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਪਹੁੰਚਿਆ, ਤਾਂ ਉਨ੍ਹਾਂ ਨੇ ਹੋਰ ਮੋਹਰਾਂ ਦੀ ਮੰਗ ਕੀਤੀ। ਇਸ ਤੋਂ ਲੱਖੀ ਸ਼ਾਹ ਲੁਬਾਣਾ ਨੇ ਖੁਸ਼ ਹੋ ਕੇ ਕਿਹਾ ਕਿ ਮੈਨੂੰ ਗੁਰੂ ਮਿਲ ਗਿਆ ਹੈ। ਇਸ ਤਰ੍ਹਾਂ ਸ੍ਰੀ ਤੇਗ ਬਹਾਦਰ ਜੀ ਨੂੰ ਅਪਣਾ ਗੁਰੂ ਮੰਨ ਲਿਆ ਗਿਆ।